07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-08-2026

ਸੀ.ਆਈ.ਐੱਸ.ਸੀ.ਈ ਰਿਜਨਲ ਅਥਲੈਟਿਕਸ ਮੀਟ ’ਚ ਜੀ.ਏ.ਵੀ. ਜੈਨ ਆਦਰਸ਼ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ

ਫ਼ਾਜ਼ਿਲਕਾ, 3 ਅਗਸਤ (ਦਵਿੰਦਰ ਪਾਲ ਸਿੰਘ)-ਸਥਾਨਕ ਜੀ. ਏ.

Ad Position 21
No active advertisement
ਅਜੀਤ ਡੈਸਕ 04-08-2026
ਫ਼ਾਜ਼ਿਲਕਾ, 3 ਅਗਸਤ (ਦਵਿੰਦਰ ਪਾਲ ਸਿੰਘ)-ਸਥਾਨਕ ਜੀ.ਏ.ਵੀ. ਜੈਨ ਆਦਰਸ਼ ਵਿਦਿਆਰਥੀਆਂ ਨੇ ਪਿੰਡ ਬਾਦਲ ਦੇ ਖੇਡ ਸਟੇਡੀਅਮ ਵਿਖੇ ਕਰਵਾਈ ਗਈ ਸੀ.ਆਈ.ਐੱਸ.ਸੀ.ਈ ਰਿਜਨਲ (ਨਾਰਥ) ਅਥਲੈਟਿਕਸ ਮੀਟ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਅਤੇ ਇਲਾਕੇ ਦਾ ਨਾਂਅ ਰੌਸ਼ਨ ਕੀਤਾ ਹੈ। 29 ਅਤੇ 30 ਜੁਲਾਈ ਨੂੰ ਹੋਈ ਇਸ ਪ੍ਰਤੀਯੋਗਤਾ ਵਿਚ ਵਿਦਿਆਰਥਣਾਂ ਨੇ 2 ਸੋਨ ਅਤੇ 1 ਚਾਂਦੀ ਦੇ ਤਗਮੇ ਜਿੱਤ ਕੇ ਨੈਸ਼ਨਲ ਚੈਂਪੀਅਨਸ਼ਿਪ ਲਈ ਆਪਣੀ ਜਗਾ ਪੱਕੀ ਕੀਤੀ ਹੈ। ਵਾਇਸ ਪ੍ਰਿੰਸੀਪਲ ਸ਼ੀਨਮ ਧੂੜੀਆ ਨੇ ਦੱਸਿਆ ਕਿ ਸ਼ਾਟਪੁੱਟ ਈਵੈਂਟ ਵਿਚ ਜੰਨਤ ਕੰਬੋਜ ਨੇ ਪਹਿਲਾ ਸਥਾਨ ਹਾਸਲ ਕਰਦਿਆਂ ਸੋਨ ਤਗਮਾ ਜਿੱਤਿਆ ਅਤੇ ਡਿਸਕਸ ਥਰੋਅ ਵਿਚ ਦੂਜਾ ਸਥਾਨ ਪ੍ਰਾਪਤ ਕਰਕੇ ਚਾਂਦੀ ਦਾ ਮੈਡਲ ਹਾਸਲ ਕੀਤਾ। ਇਸੇ ਤਰ੍ਹਾਂ ਵਰਸ਼ਾ ਨੇ ਜੈਵਲਿਨ ਥਰੋਅ ਸਪਰਧਾ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਪਹਿਲਾ ਸਥਾਨ ਪ੍ਰਾਪਤ ਕਰਕੇ ਸੋਨ ਤਗਮਾ ਆਪਣੀ ਝੋਲੀ ਪਾਇਆ। ਇਨ੍ਹਾਂ ਹੋਣਹਾਰ ਖਿਡਾਰਨਾਂ ਦੀ ਚੋਣ 13 ਤੋਂ 15 ਅਕਤੂਬਰ ਤੱਕ ਹੈਦਰਾਬਾਦ (ਤੇਲੰਗਾਨਾ) ਵਿਖੇ ਹੋਣ ਵਾਲੀ ਨੈਸ਼ਨਲ ਅਥਲੈਟਿਕਸ ਚੈਂਪੀਅਨਸ਼ਿਪ ਲਈ ਹੋਈ ਹੈ। ਸੰਸਥਾ ਦੇ ਚੇਅਰਮੈਨ ਅਨਿਲ ਜੈਨ, ਪ੍ਰਿੰਸੀਪਲ ਨਰੇਸ਼ ਸਪੜਾ ਅਤੇ ਵਾਇਸ ਪ੍ਰਿੰਸੀਪਲ ਸ਼ੀਨਮ ਧੂੜੀਆ ਨੇ ਜੇਤੂ ਵਿਦਿਆਰਥਣਾਂ, ਉਨ੍ਹਾਂ ਦੇ ਮਾਪਿਆਂ ਅਤੇ ਸਟਾਫ਼ ਨੂੰ ਵਧਾਈ ਦਿੱਤੀ।
Ad Position 22
No active advertisement
ਪਿਛਲੀ ਖ਼ਬਰ ਸ੍ਰੀ ਸੱਤਿਆ ਸਾਈਂ ਸੇਵਾ ਸੰਮਤੀ ਨੇ ਓ.ਪੀ. ਸਚਦੇਵਾ ਦਾ ਜਨਮ ਦਿਨ ਮਰੀਜ਼ਾਂ ਨਾਲ ਮਨਾਇਆ ਅਗਲੀ ਖ਼ਬਰ ਵਪਾਰੀਆਂ ਦੀਆਂ ਸਮੱਸਿਆਵਾਂ ਦਾ ਹੱਲ ਪਹਿਲ ਦੇ ਆਧਾਰ ’ਤੇ ਹੱਲ ਕਰਨ ਸੰਬੰਧਿਤ ਵਿਭਾਗਾਂ ਦੇ ਅਧਿਕਾਰੀ- ਡਿਪਟੀ ਕਮਿਸ਼ਨਰ
Ad Position 24