07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-08-2026

ਅਜੀਤ, ਜਲੰਧਰ ਸਨਿਚਰਵਾਰ, 1 ਅਗਸਤ, 2026 ਮਿਸ਼ਨ 2027 ਤਹਿਤ ਹਲਕਾ ਫ਼ਾਜ਼ਿਲਕਾ ਵਿਚ ‘ਆਪ’ ਨੂੰ ਵੱਡੀ ਸਿਆਸੀ ਕਾਮਯਾਬੀ ਗੁੱਦੜ ਭੈਣੀ ਗਰਾਮ ਪੰਚਾਇਤ ਦੀ ਸਰਪੰਚ, ਮੈਂਬਰ ਅਤੇ ਹੋਰ ਕਾਂਗਰਸ ਛੱਡ ਕੇ ‘ਆਪ’ ਵਿਚ ਸ਼ਾਮਿਲ

ਫ਼ਾਜ਼ਿਲਕਾ, 3 ਅਗਸਤ (ਅਮਰਜੀਤ ਸ਼ਰਮਾ)-ਆਮ ਆਦਮੀ ਪਾਰਟੀ ਦੇ ਮਿਸ਼ਨ 2027 ਤਹਿਤ ਹਲਕਾ ਫ਼ਾਜ਼ਿਲਕਾ ਵਿਚ ਪਾਰਟੀ ਨੂੰ ਉਸ ਵੇਲੇ ਵੱਡੀ ਸਿਆਸੀ ਸਫਲਤਾ ਮਿਲੀ, ਜਦੋਂ ਪਿੰਡ ਗੁੱਦੜ ਭੈਣੀ ਦੀ ਸਰਪੰਚ ਸ਼੍ਰੀਮਤੀ ਮਨਜੀਤ ਕੌਰ, ਮੈਂਬਰ ਸ਼ੀਸ਼ਨ ਸਿੰਘ ਅਤੇ ਹੋਰ ਦਰਜਨਾਂ ਵਿਅਕਤੀਆਂ ਨੇ ਕਾਂਗਰਸ ਪਾਰਟੀ ਦਾ ਸਾਥ ਛੱਡ ਕੇ ਆਮ ਆਦਮੀ ਪਾਰਟੀ ਦਾ ਪੱਲਾ ਫੜ ਲਿਆ। ਇਹ ਸ਼ਮੂਲੀਅਤ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਕਰਨੀ ਖੇੜਾ ਜ਼ੋਨ ਅਤੇ ਸਰਪੰਚ ਯੂਨੀਅਨ ਦੇ ਪ੍ਰਧਾਨ ਸੰਦੀਪ ਸਿੰਘ ਦੀ ਪੇ੍ਰਰਨਾ ਸਦਕਾ ਹੋਈ।

Ad Position 21
No active advertisement
ਅਜੀਤ ਡੈਸਕ 04-08-2026
ਫ਼ਾਜ਼ਿਲਕਾ, 3 ਅਗਸਤ (ਅਮਰਜੀਤ ਸ਼ਰਮਾ)-ਆਮ ਆਦਮੀ ਪਾਰਟੀ ਦੇ ਮਿਸ਼ਨ 2027 ਤਹਿਤ ਹਲਕਾ ਫ਼ਾਜ਼ਿਲਕਾ ਵਿਚ ਪਾਰਟੀ ਨੂੰ ਉਸ ਵੇਲੇ ਵੱਡੀ ਸਿਆਸੀ ਸਫਲਤਾ ਮਿਲੀ, ਜਦੋਂ ਪਿੰਡ ਗੁੱਦੜ ਭੈਣੀ ਦੀ ਸਰਪੰਚ ਸ਼੍ਰੀਮਤੀ ਮਨਜੀਤ ਕੌਰ, ਮੈਂਬਰ ਸ਼ੀਸ਼ਨ ਸਿੰਘ ਅਤੇ ਹੋਰ ਦਰਜਨਾਂ ਵਿਅਕਤੀਆਂ ਨੇ ਕਾਂਗਰਸ ਪਾਰਟੀ ਦਾ ਸਾਥ ਛੱਡ ਕੇ ਆਮ ਆਦਮੀ ਪਾਰਟੀ ਦਾ ਪੱਲਾ ਫੜ ਲਿਆ। ਇਹ ਸ਼ਮੂਲੀਅਤ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਕਰਨੀ ਖੇੜਾ ਜ਼ੋਨ ਅਤੇ ਸਰਪੰਚ ਯੂਨੀਅਨ ਦੇ ਪ੍ਰਧਾਨ ਸੰਦੀਪ ਸਿੰਘ ਦੀ ਪੇ੍ਰਰਨਾ ਸਦਕਾ ਹੋਈ। ਇਸ ਮੌਕੇ ਸੰਦੀਪ ਸਿੰਘ ਨੇ ਨਵੇਂ ਸ਼ਾਮਿਲ ਹੋਏ ਸਰਪੰਚ, ਪੰਚਾਇਤ ਮੈਂਬਰਾਂ ਅਤੇ ਹੋਰ ਵਿਅਕਤੀਆਂ ਦਾ ਪਾਰਟੀ ਵਿਚ ਨਿੱਘਾ ਸਵਾਗਤ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਲੋਕ ਪੱਖੀ ਸੋਚ, ਵਿਕਾਸ ਮੁਖੀ ਨੀਤੀਆਂ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਹੋ ਰਹੇ ਕੰਮਾਂ ਤੋਂ ਪ੍ਰਭਾਵਿਤ ਹੋ ਕੇ ਲੋਕ ਵੱਡੀ ਗਿਣਤੀ ’ਚ ਪਾਰਟੀ ਨਾਲ ਜੁੜ ਰਹੇ ਹਨ। ਸੰਦੀਪ ਸਿੰਘ ਨੇ ਦੱਸਿਆ ਕਿ ਮਿਸ਼ਨ 2027 ਤਹਿਤ ਹਲਕੇ ਦੇ ਹਰ ਪਿੰਡ ਵਿਚ ਪਾਰਟੀ ਨੂੰ ਮਜ਼ਬੂਤ ਕਰਨ ਲਈ ਲਗਾਤਾਰ ਮੁਹਿੰਮ ਚਲਾਈ ਜਾ ਰਹੀ ਹੈ, ਜਿਸ ਨੂੰ ਭਰਪੂਰ ਸਮਰਥਨ ਮਿਲ ਰਿਹਾ ਹੈ। ਉਨ੍ਹਾਂ ਵਿਸ਼ਵਾਸ ਪ੍ਰਗਟਾਇਆ ਕਿ ਆਉਣ ਵਾਲੇ ਸਮੇਂ ਵਿਚ ਹੋਰ ਵੀ ਕਈ ਪਿੰਡਾਂ ਦੇ ਲੋਕ ਅਤੇ ਚੁਣੇ ਹੋਏ ਨੁਮਾਇੰਦੇ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋਣਗੇ। ਇਸ ਮੌਕੇ ਪਾਰਟੀ ਆਗੂਆਂ ਅਤੇ ਵਰਕਰਾਂ ਨੇ ਨਵੇਂ ਸ਼ਾਮਲ ਹੋਏ ਪੰਚਾਇਤ ਮੈਂਬਰਾਂ ਨੂੰ ਸਿਰੋਪਾਓ ਪਾ ਕੇ ਸਨਮਾਨਿਤ ਕੀਤਾ ਅਤੇ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਉਣ ਦਾ ਸੰਕਲਪ ਲਿਆ। ਇਸ ਮੌਕੇ ਅਜੂਬ ਸਿੰਘ, ਸੁਰਜੀਤ ਸਿੰਘ ਸਾਬਕਾ ਸਰਪੰਚ ਘੁਰਕਾਂ, ਸੋਹਣ ਸਿੰਘ, ਮਲੂਕ ਸਿੰਘ, ਮੰਗਲ ਸਿੰਘ, ਕ੍ਰਿਸ਼ਨ ਸਿੰਘ, ਮਨਜੀਤ ਸਿੰਘ, ਨੰਦ ਸਿੰਘ, ਸਤਨਾਮ ਸਿੰਘ, ਬਚਨ ਸਿੰਘ, ਪਿਆਰਾ ਸਿੰਘ, ਬਿਸ਼ਨ ਸਿੰਘ, ਕਰਨੈਲ ਸਿੰਘ, ਰਣਜੀਤ ਸਿੰਘ, ਮੰਗਲ ਸਿੰਘ, ਸੁਖਵਿੰਦਰ ਸਿੰਘ, ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਐਮਬਰੋਜ਼ੀਅਲ ਸਕੂਲ ਦੀਆਂ ਲੜਕੀਆਂ ਨੇ ਜ਼ੋਨਲ ਸ਼ਤਰੰਜ ਟੂਰਨਾਮੈਂਟ ’ਚ ਤਗਮੇ ਜਿੱਤੇ ਅਗਲੀ ਖ਼ਬਰ ਅੰਮ੍ਰਿਤ ਭਾਰਤ ਯੋਜਨਾ ਤਹਿਤ ਅਬੋਹਰ ਰੇਲਵੇ ਸਟੇਸ਼ਨ ਦਾ ਪੁਨਰਵਿਕਾਸ
Ad Position 24
No active advertisement