05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-08-2026

ਗੁਰੂ ਨਾਨਕ ਖ਼ਾਲਸਾ ਕਾਲਜ ਅਬੋਹਰ ਵਿਖੇ ਐਨ.ਸੀ.ਸੀ. ਦੇ ਸਹਿਯੋਗ ਨਾਲ ਲਗਾਏ ਬੂਟੇ

ਅਬੋਹਰ, 3 ਅਗਸਤ (ਸੁਖਜੀਤ ਸਿੰਘ ਬਰਾੜ)-ਗੁਰੂ ਨਾਨਕ ਖ਼ਾਲਸਾ ਕਾਲਜ ਅਬੋਹਰ ਵਿਖੇ ਵਾਤਾਵਰਨ ਦੀ ਸੰਭਾਲ ਅਤੇ ਹਰਿਆਵਲ ਵਧਾਉਣ ਲਈ ਐਨ. ਸੀ.

Ad Position 21
No active advertisement
ਅਬੋਹਰ ਦੇ ਗੁਰੂ ਨਾਨਕ ਖ਼ਾਲਸਾ ਕਾਲਜ ਵਿਖੇ ਵਾਤਾਵਰਨ ਦਿਵਸ ਮਨਾਉਣ ਮੌਕੇ ਜਾਣਕਾਰੀ ਦਿੰਦੇ ਹੋਏ। ਅਜੀਤ ਤਸਵੀਰ 04-08-2026
ਅਬੋਹਰ, 3 ਅਗਸਤ (ਸੁਖਜੀਤ ਸਿੰਘ ਬਰਾੜ)-ਗੁਰੂ ਨਾਨਕ ਖ਼ਾਲਸਾ ਕਾਲਜ ਅਬੋਹਰ ਵਿਖੇ ਵਾਤਾਵਰਨ ਦੀ ਸੰਭਾਲ ਅਤੇ ਹਰਿਆਵਲ ਵਧਾਉਣ ਲਈ ਐਨ.ਸੀ.ਸੀ. ਯੂਨਿਟ ਵਲੋਂ ਪੰਜਾਬ ਬਟਾਲੀਅਨ ਦੇ ਸਹਿਯੋਗ ਨਾਲ ਇਕ ਵਿਸ਼ੇਸ਼ ਬੂਟੇ ਲਗਾਉਣ ਦੀ ਮੁਹਿੰਮ ਚਲਾਈ ਗਈ। ਇਹ ਉਪਰਾਲਾ ‘ਇਕ ਪੇੜ ਮਾਂ ਦੇ ਨਾਂ’ ਥੀਮ ਹੇਠ ਨੇਪਰੇ ਚਾੜ੍ਹਿਆ ਗਿਆ। ਇੰਚਾਰਜ ਪ੍ਰੋ. ਅਮਨਦੀਪ ਕੰਬੋਜ ਦੀ ਦੇਖ-ਰੇਖ ਹੇਠ ਐਨ.ਸੀ.ਸੀ. ਕੈਡਟਾਂ ਅਤੇ ਸਟਾਫ਼ ਨੇ ਕਾਲਜ ਕੈਂਪਸ ’ਚ ਛਾਂਦਾਰ ਤੇ ਫਲਦਾਰ ਬੂਟੇ ਲਗਾਏ। ਪ੍ਰੋ. ਕੰਬੋਜ ਨੇ ਦੱਸਿਆ ਕਿ ਵਿਦਿਆਰਥੀਆਂ ’ਚ ਵਾਤਾਵਰਨ ਪ੍ਰਤੀ ਜਵਾਬਦੇਹੀ ਪੈਦਾ ਕਰਨ ਲਈ ਅਜਿਹੇ ਉਪਰਾਲੇ ਕੀਤੇ ਜਾਂਦੇ ਹਨ। ਕਾਲਜ ਦੀ ਪ੍ਰਿੰਸੀਪਲ ਡਾ. ਰੁਪਿੰਦਰ ਕੌਰ ਸੰਧੂ ਨੇ ਗਲੋਬਲ ਵਾਰਮਿੰਗ ਅਤੇ ਪ੍ਰਦੂਸ਼ਣ ’ਤੇ ਚਿੰਤਾ ਪ੍ਰਗਟਾਉਂਦਿਆਂ ਕਿਹਾ ਕਿ ਹਰ ਮਨੁੱਖ ਨੂੰ ਆਪਣੀ ਧਰਤੀ ਮਾਂ ਅਤੇ ਆਪਣੀ ਮਾਂ ਦੇ ਸਤਿਕਾਰ ’ਚ ਘੱਟੋ-ਘੱਟ ਇਕ ਪੌਦਾ ਜ਼ਰੂਰ ਲਗਾਉਣਾ ਚਾਹੀਦਾ ਹੈ। ਉਨ੍ਹਾਂ ਨੇ ਕੈਡਟਾਂ ਨੂੰ ਲਗਾਏ ਗਏ ਪੌਦਿਆਂ ਦੀ ਪੂਰੀ ਸੰਭਾਲ ਕਰਨ ਦਾ ਪ੍ਰਣ ਵੀ ਦਿਵਾਇਆ। ਸਮਾਗਮ ਦੇ ਅੰਤ ’ਚ ਪ੍ਰਬੰਧਕਾਂ ਵਲੋਂ ਐਨ.ਸੀ.ਸੀ. ਬਟਾਲੀਅਨ ਦਾ ਧੰਨਵਾਦ ਕੀਤਾ ਗਿਆ। ਇਸ ਮੌਕੇ ਸਮੂਹ ਪ੍ਰੋਫੈਸਰ, ਨਾਨ-ਟੀਚਿੰਗ ਸਟਾਫ਼ ਅਤੇ ਵੱਡੀ ਗਿਣਤੀ ’ਚ ਵਿਦਿਆਰਥੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਰਿਟਾਇਰਡ ਆਫ਼ੀਸਰਜ਼ ਐਸੋਸੀਏਸ਼ਨ ਨੇ ਗੁਰੂ ਨਾਨਕ ਸਿੱਖ ਕੰਨਿਆ ਪਾਠਸ਼ਾਲਾ ’ਚ ਬੂਟੇ ਲਗਾਏ ਅਗਲੀ ਖ਼ਬਰ 7 ਅਗਸਤ ਤੱਕ ਮਨਾਇਆ ਜਾ ਰਿਹੈ ਮਾਂ ਦੇ ਦੁੱਧ ਦੀ ਮਹੱਤਤਾ ਸੰਬੰਧੀ ਵਿਸ਼ੇਸ਼ ਹਫ਼ਤਾ-ਸਿਵਲ ਸਰਜਨ
Ad Position 24
No active advertisement