05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-08-2026

ਰਿਟਾਇਰਡ ਆਫ਼ੀਸਰਜ਼ ਐਸੋਸੀਏਸ਼ਨ ਨੇ ਗੁਰੂ ਨਾਨਕ ਸਿੱਖ ਕੰਨਿਆ ਪਾਠਸ਼ਾਲਾ ’ਚ ਬੂਟੇ ਲਗਾਏ

ਫ਼ਾਜ਼ਿਲਕਾ, 3 ਅਗਸਤ (ਦਵਿੰਦਰ ਪਾਲ ਸਿੰਘ)-ਰਿਟਾਇਰਡ ਆਫ਼ੀਸਰਜ਼ ਐਸੋਸੀਏਸ਼ਨ ਵਲੋਂ ਅਬੋਹਰ ਰੋਡ ਸਥਿਤ ਗੁਰੂ ਨਾਨਕ ਸਿੱਖ ਕੰਨਿਆ ਪਾਠਸ਼ਾਲਾ ਵਿਖੇ ਬੂਟੇ ਲਗਾਉਣ ਦੀ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ। ਐਸੋਸੀਏਸ਼ਨ ਦੇ ਪ੍ਰਧਾਨ ਇੰਜ.

Ad Position 21
No active advertisement
ਫ਼ਾਜ਼ਿਲਕਾ ਦੇ ਗੁਰੂ ਨਾਨਕ ਸਿੱਖ ਕੰਨਿਆ ਪਾਠਸ਼ਾਲਾ ਵਿਖੇ ਪੌਦੇ ਲਗਾਉਂਦੇ ਹੋਏ ਰਿਟਾਇਰਡ ਆਫ਼ੀਸਰਜ਼ ਐਸੋਸੀਏਸ਼ਨ ਦੇ ਪ੍ਰਧਾਨ ਇੰਜ. ਨਰੇਸ਼ ਜੁਨੇਜਾ, ਸਕੂਲ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਮੁਰਲੀ ਅਤੇ ਹੋਰ ਅਹੁਦੇਦਾਰ। 04-08-2026
ਫ਼ਾਜ਼ਿਲਕਾ, 3 ਅਗਸਤ (ਦਵਿੰਦਰ ਪਾਲ ਸਿੰਘ)-ਰਿਟਾਇਰਡ ਆਫ਼ੀਸਰਜ਼ ਐਸੋਸੀਏਸ਼ਨ ਵਲੋਂ ਅਬੋਹਰ ਰੋਡ ਸਥਿਤ ਗੁਰੂ ਨਾਨਕ ਸਿੱਖ ਕੰਨਿਆ ਪਾਠਸ਼ਾਲਾ ਵਿਖੇ ਬੂਟੇ ਲਗਾਉਣ ਦੀ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ। ਐਸੋਸੀਏਸ਼ਨ ਦੇ ਪ੍ਰਧਾਨ ਇੰਜ.ਨਰੇਸ਼ ਜੁਨੇਜਾ ਦੀ ਦੇਖ-ਰੇਖ ਹੇਠ ਅਹੁਦੇਦਾਰਾਂ ਅਤੇ ਮੈਂਬਰਾਂ ਵਲੋਂ ਸਕੂਲ ਅਹਾਤੇ ’ਚ 50 ਛਾਂਦਾਰ ਬੂਟੇ ਲਗਾਏ ਗਏ। ਇਸ ਮੌਕੇ ਪ੍ਰਧਾਨ ਇੰਜ. ਨਰੇਸ਼ ਜੁਨੇਜਾ ਨੇ ਦੱਸਿਆ ਕਿ ਐਸੋਸੀਏਸ਼ਨ ਵਲੋਂ ਸਿਰਫ਼ ਬੂਟੇ ਲਗਾਏ ਹੀ ਨਹੀਂ ਜਾਂਦੇ, ਸਗੋਂ ਉਨ੍ਹਾਂ ਦੀ ਦੇਖਭਾਲ ਲਈ ਸਮੇਂ-ਸਮੇਂ ’ਤੇ ਮਾਲੀ ਦਾ ਪ੍ਰਬੰਧ ਵੀ ਕੀਤਾ ਗਿਆ ਹੈ ਤਾਂ ਜੋ ਪੌਦਿਆਂ ਨੂੰ ਖਾਦ ਅਤੇ ਪਾਣੀ ਮਿਲਦਾ ਰਹੇ। ਉਨ੍ਹਾਂ ਦੱਸਿਆ ਕਿ ਅਗਸਤ ਅਤੇ ਸਤੰਬਰ ਮਹੀਨੇ ਦੌਰਾਨ ਹੋਰਨਾਂ ਸਕੂਲਾਂ ਅਤੇ ਜਨਤਕ ਥਾਵਾਂ ’ਤੇ ਵੀ ਵਾਤਾਵਰਨ ਸੰਭਾਲ ਲਈ ਬੂਟੇ ਲਗਾਏ ਜਾਣਗੇ। ਸਕੂਲ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਮੁਰਲੀ ਅਤੇ ਸਟਾਫ਼ ਨੇ ਐਸੋਸੀਏਸ਼ਨ ਦੇ ਇਸ ਉਪਰਾਲੇ ਲਈ ਧੰਨਵਾਦ ਕੀਤਾ। ਇਸ ਮੌਕੇ ਮਹਿੰਦਰ ਤ੍ਰਿਪਾਠੀ, ਭਾਰਤ ਭੂਸ਼ਨ ਗਰਗ, ਜਨਰਲ ਸਕੱਤਰ ਇੰਜ. ਰਮੇਸ਼ ਗੁੰਬਰ, ਅਸ਼ਵਨੀ ਅਹੂਜਾ, ਡਾ. ਪ੍ਰਦੀਪ ਸੇਠੀ, ਇੰਜ. ਜੈ ਲਾਲ, ਸਤਪਾਲ ਸੇਤੀਆ, ਵਿਜੇ ਦਾਵੜਾ, ਰਾਕੇਸ਼ ਸ਼ਰਮਾ, ਪ੍ਰਿੰਸੀਪਲ ਨਰੇਸ਼ ਠੱਕਰ ਸਮੇਤ ਐਸੋਸੀਏਸ਼ਨ ਦੇ ਮੈਂਬਰ ਅਤੇ ਸਕੂਲ ਸਟਾਫ਼ ਹਾਜ਼ਰ ਸੀ।
Ad Position 22
No active advertisement
ਪਿਛਲੀ ਖ਼ਬਰ ਸਾਵਣ ਮਹੀਨੇ ਦੇ ਪਹਿਲੇ ਮੋਹਲੇਧਾਰ ਮੀਂਹ ਨੇ ਡੋਬਿਆ ਜਲਾਲਾਬਾਦ ਸ਼ਹਿਰ ਦੀਆਂ ਲਗਭਗ ਸਾਰੀਆਂ ਸੜਕਾਂ ਅਤੇ ਬਾਜ਼ਾਰ ’ਚ ਭਰਿਆ ਬ... ਅਗਲੀ ਖ਼ਬਰ ਗੁਰੂ ਨਾਨਕ ਖ਼ਾਲਸਾ ਕਾਲਜ ਅਬੋਹਰ ਵਿਖੇ ਐਨ.ਸੀ.ਸੀ. ਦੇ ਸਹਿਯੋਗ ਨਾਲ ਲਗਾਏ ਬੂਟੇ
Ad Position 24
No active advertisement