ਪੈਨਸ਼ਨਰਜ਼ ਐਸੋਸੀਏਸ਼ਨ ਦੀ ਡੇਰਾ ਸ੍ਰੀ ਭਜਨਗੜ੍ਹ ਸਾਹਿਬ ਵਿਖੇ ਮੀਟਿੰਗ
ਗੋਲੂ ਕਾ ਮੋੜ, 4 ਅਗਸਤ (ਸੁਰਿੰਦਰ ਸਿੰਘ ਪੁਪਨੇਜਾ)-ਪੈਨਸ਼ਨਰਜ਼ ਐਸੋਸੀਏਸ਼ਨ (ਪੰਜਾਬ ਰਾਜ ਪਾਵਰਕਾਮ ਕਾਰਪੋਰੇਸ਼ਨ) ਦੀ ਮੀਟਿੰਗ ਮੰਡਲ ਪ੍ਰਧਾਨ ਰਾਮ ਕ੍ਰਿਸ਼ਨ ਦੀ ਅਗਵਾਈ ਹੇਠ ਡੇਰਾ ਸ਼੍ਰੀ ਭਜਨਗੜ੍ਹ ਸਾਹਿਬ ਗੋਲੂ ਕਾ ਮੋੜ ਵਿਖੇ ਹੋਈ। ਇਸ ਮੌਕੇ ਮੰਡਲ ਮੀਤ ਪ੍ਰਧਾਨ ਸੁਰਜੀਤ ਸਿੰਘ ਨੇ ਪੰਜਾਬ ਸਰਕਾਰ ਦੇ ਅੜੀਅਲ ਵਤੀਰੇ ਦੀ ਘੋਰ ਸ਼ਬਦਾਂ ਵਿਚ ਨਿਖੇਧੀ ਕੀਤੀ ਉਨ੍ਹਾਂ ਕਿਹਾ ਕਿ ਮੌਜੂਦਾ ਪੰਜਾਬ ਸਰਕਾਰ ਆਪਣੇ ਸਮੇਂ ਦੌਰਾਨ ਪੈਨਸ਼ਨਰਾਂ ਕੋਈ ਵੀ ਮੰਗ ਪੂਰੀ ਨਹੀਂ ਕੀਤੀ ਹੈ।
ਗੋਲੂ ਕਾ ਮੋੜ, 4 ਅਗਸਤ (ਸੁਰਿੰਦਰ ਸਿੰਘ ਪੁਪਨੇਜਾ)-ਪੈਨਸ਼ਨਰਜ਼ ਐਸੋਸੀਏਸ਼ਨ (ਪੰਜਾਬ ਰਾਜ ਪਾਵਰਕਾਮ ਕਾਰਪੋਰੇਸ਼ਨ) ਦੀ ਮੀਟਿੰਗ ਮੰਡਲ ਪ੍ਰਧਾਨ ਰਾਮ ਕ੍ਰਿਸ਼ਨ ਦੀ ਅਗਵਾਈ ਹੇਠ ਡੇਰਾ ਸ਼੍ਰੀ ਭਜਨਗੜ੍ਹ ਸਾਹਿਬ ਗੋਲੂ ਕਾ ਮੋੜ ਵਿਖੇ ਹੋਈ। ਇਸ ਮੌਕੇ ਮੰਡਲ ਮੀਤ ਪ੍ਰਧਾਨ ਸੁਰਜੀਤ ਸਿੰਘ ਨੇ ਪੰਜਾਬ ਸਰਕਾਰ ਦੇ ਅੜੀਅਲ ਵਤੀਰੇ ਦੀ ਘੋਰ ਸ਼ਬਦਾਂ ਵਿਚ ਨਿਖੇਧੀ ਕੀਤੀ ਉਨ੍ਹਾਂ ਕਿਹਾ ਕਿ ਮੌਜੂਦਾ ਪੰਜਾਬ ਸਰਕਾਰ ਆਪਣੇ ਸਮੇਂ ਦੌਰਾਨ ਪੈਨਸ਼ਨਰਾਂ ਕੋਈ ਵੀ ਮੰਗ ਪੂਰੀ ਨਹੀਂ ਕੀਤੀ ਹੈ। ਇਸ ਮੌਕੇ ਸਰਕਲ ਆਗੂ ਨਰੇਸ਼ ਸੇਠੀ, ਸੁਰਜਨ ਸਿੰਘ, ਬਲਦੇਵ ਸਿੰਘ ਲੈਂਪੋਂ ਆਦਿ ਬੁਲਾਰਿਆਂ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਡੀ.ਏ ਸਬੰਧੀ ਕੇਸ ਜੋ ਕਿ ਮਾਨਯੋਗ ਹਾਈਕੋਰਟ ਵਿਚ ਕੀਤਾ ਸੀ, ਉਸ ਸਬੰਧੀ ਸਰਕਾਰ ਦੀ ਭੂਮਿਕਾ ਦੀ ਪੁਰਜੋਰ ਸ਼ਬਦਾਂ ਵਿਚ ਨਿਖੇਧੀ ਕੀਤੀ, ਕਿਉਂਕਿ ਪੰਜਾਬ ਸਰਕਾਰ ਵਲੋਂ ਜੋ ਦਲੀਲਾਂ ਦਿੱਤੀਆਂ ਗਈਆਂ ਹਨ ਉਹ ਸਾਰੀਆਂ ਹੀ ਬੇਤੁਕੀਆਂ ਸਨ। ਉਨ੍ਹਾਂ ਕਿਹਾ ਸਰਕਾਰ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਡੀਏ ’ਤੇ ਬਕਾਏ ਦੇਣੇ ਹੀ ਨਹੀਂ ਚਾਹੁੰਦੀ, ਜਿਸ ਨੂੰ ਮਾਨਯੋਗ ਅਦਾਲਤ ਵਲੋਂ ਸਰਕਾਰ ਦੀਆਂ ਸਾਰੀਆਂ ਦਲੀਲਾਂ ਨੂੰ ਰੱਦ ਕਰਦੇ ਹੋਏ ਸਰਕਾਰ ਨੂੰ 30 ਅਗਸਤ ਤੱਕ ਡੀਏ ਦੇ ਬਕਾਏ ’ਤੇ ਪੇ ਕਮਿਸ਼ਨ ਦੇ ਸਾਰੇ ਬਕਾਏ ਸਮੇਤ 6% ਵਿਆਜ ਤਹਿਤ ਸਾਰੇ ਬਕਾਏ ਦੇਣ ਦਾ ਫ਼ੈਸਲਾ ਸੁਣਾਇਆ ਹੈ ਇਸ ਕੇਸ ਨੂੰ ਲੜਨ ਵਾਲੇ ਸਾਰੇ ਸਾਥੀਆਂ ਦੀ ਇਤਿਹਾਸਿਕ ਜਿੱਤ ਹੈ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਮੁਲਾਜ਼ਮਾਂ ਦੇ ਬਕਾਏ ਦੇਣ ਤੋਂ ਆਨਾ ਕਾਨੀ ਕਰਦੀ ਹੈ ਤਾਂ ਸਮੁੱਚੇ ਪੰਜਾਬ ਦੇ ਪੈਨਸ਼ਨਰਜ਼ ਅਤੇ ਮੁਲਾਜ਼ਮ ਸਰਕਾਰ ਦੇ ਇਸ ਵਰਤਾਰੇ ਦਾ ਮੂੰਹ ਤੋੜਵਾਂ ਜਵਾਬ ਦੇਣਗੇ। ਉਨ੍ਹਾਂ ਕਿਹਾ ਕਿ ਸਰਕਾਰ ਮੁਲਾਜ਼ਮਾਂ, ਪੈਨਸ਼ਨਰਾਂ, ਕਿਸਾਨਾਂ, ਬੇਰੁਜ਼ਗਾਰ ਬੱਚਿਆ, ਨਰੇਗਾ ਮੁਲਾਜ਼ਮ, ਸਫ਼ਾਈ ਮੁਲਾਜ਼ਮ, ਪੰਜਾਬ ਰਾਜ ਪਾਵਰ ਕਾਮ ਦੇ ਮੁਲਾਜ਼ਮ ਅਤੇ ਆਊਟ ਸੋਰਸ ਮੁਲਾਜ਼ਮ ਆਦਿ ਜੋ ਵੀ ਸੰਘਰਸ਼ ਕਰ ਰਹੇ ਹਨ ਉਨ੍ਹਾਂ ਨਾਲ ਬਹੁਤ ਹੀ ਅੰਨ ਮਨੁੱਖੀ ਵਿਵਹਾਰ ਕਰ ਰਹੀ ਹੈ ਦੀ ਪੁਰਜੋਰ ਸ਼ਬਦਾਂ ਵਿਚ ਨਿਖੇਧੀ ਕੀਤੀ।ਮੀਟਿੰਗ ’ਚ ਇਕਬਾਲ ਚੰਦ, ਯਸ਼ਪਾਲ, ਭਗਵਾਨ ਚੰਦ, ਆਗੂਆ ਨੇ ਸੰਬੋਧਨ ਕੀਤਾ ਅਤੇ ਰੇਸ਼ਮ ਲਾਲ ਮੱਕੜ ਵਲੋਂ ਸਟੇਜ ਸਕੱਤਰ ਦੀ ਜਿੰਮੇਵਾਰੀ ਬੇਖੂਬੀ ਨਾਲ ਨਿਭਾਈ ਗਈ।