05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-08-2026

ਗੁਰੂ ਰਵਿਦਾਸ ਜੀ ਦੇ ਜੀਵਨ ’ਤੇ ਆਧਾਰਿਤ ਰੱਜੀਵਾਲਾ ਪਿੰਡਾਂ ’ਚ ਦਿਖਾਏ ਡਾਕੂਮੈਂਟਰੀ ਸ਼ੋਅ

‎ ਫਿਰੋਜ਼ਪੁਰ, 4 ਅਗਸਤ (ਕੁਲਬੀਰ ਸਿੰਘ ਸੋਢੀ)-ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ ਵਿਸ਼ੇਸ਼ ਜਾਗਰੂਕਤਾ ਮੁਹਿੰਮ ਤਹਿਤ ਰੋਜ਼ਾਨਾ ਪਿੰਡਾਂ ਵਿਚ ਐੱਲ. ਈ.

Ad Position 21
No active advertisement
ਅਜੀਤ ਡੈਸਕ 05-08-2026
‎ ਫਿਰੋਜ਼ਪੁਰ, 4 ਅਗਸਤ (ਕੁਲਬੀਰ ਸਿੰਘ ਸੋਢੀ)-ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ ਵਿਸ਼ੇਸ਼ ਜਾਗਰੂਕਤਾ ਮੁਹਿੰਮ ਤਹਿਤ ਰੋਜ਼ਾਨਾ ਪਿੰਡਾਂ ਵਿਚ ਐੱਲ.ਈ.ਡੀ ਵੈਨਾਂ ਰਾਹੀਂ ਡਾਕੂਮੈਂਟਰੀ ਸ਼ੋਅ ਦਿਖਾਏ ਜਾ ਰਹੇ ਹਨ। ਜਿਸ ਤਹਿਤ ਬੀਤੇ ਦਿਨ ਹਲਕਾ ਫਿਰੋਜ਼ਪੁਰ ਸ਼ਹਿਰੀ ਦੇ ਪਿੰਡ ਪੱਧਰੀ ’ਤੇ ਰੱਜੀਵਾਲਾ ਵਿਖੇ ਗੁਰੂ ਰਵਿਦਾਸ ਜੀ ਦੇ ਜੀਵਨ, ਬਾਣੀ ਅਤੇ ਸਮਾਜ ਸੁਧਾਰ ਲਈ ਉਨ੍ਹਾਂ ਦੇ ਅਮੁੱਲੇ ਯੋਗਦਾਨ ’ਤੇ ਆਧਾਰਿਤ ਡਾਕੂਮੈਂਟਰੀ ਪ੍ਰਦਰਸ਼ਿਤ ਕੀਤੀ ਗਈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਹਲਕਾ ਫਿਰੋਜ਼ਪੁਰ ਸ਼ਹਿਰੀ ਦੇ ਵਿਧਾਇਕ ਰਣਬੀਰ ਭੁੱਲਰ ਨੇ ਦੱਸਿਆ ਕਿ ਇਸ ਉਪਰਾਲੇ ਦਾ ਉਦੇਸ਼ ਸ਼੍ਰੀ ਗੁਰੂ ਰਵਿਦਾਸ ਜੀ ਦੇ ਸਮਾਨਤਾ, ਭਾਈਚਾਰੇ ਅਤੇ ਮਨੁੱਖਤਾ ਦੇ ਸੰਦੇਸ਼ ਨੂੰ ਸਮਾਜ ਦੇ ਹਰ ਵਰਗ ਤੱਕ ਪਹੁੰਚਾਉਣਾ ਹੈ। ਉਨ੍ਹਾਂ ਕਿਹਾ ਕਿ ਐੱਲ.ਈ.ਡੀ ਵੈਨ ਰਾਹੀਂ ਪੇਂਡੂ ਖੇਤਰਾਂ ਵਿਚ ਲਗਾਤਾਰ ਡਾਕੂਮੈਂਟਰੀ ਪ੍ਰਦਰਸ਼ਨ ਕੀਤੇ ਜਾ ਰਹੇ ਹਨ ਤਾਂ ਜੋ ਲੋਕ, ਖ਼ਾਸ ਕਰਕੇ ਨੌਜਵਾਨ, ਆਪਣੇ ਮਹਾਨ ਗੁਰੂਆਂ ਦੇ ਜੀਵਨ ਤੋਂ ਪੇ੍ਰਰਨਾ ਲੈ ਸਕਣ। ਉਨ੍ਹਾਂ ਦੱਸਿਆ ਕਿ ਇਹ ਸ਼ੋਅ ਰੋਜ਼ਾਨਾ ਹਲਕਾ ਫਿਰੋਜ਼ਪੁਰ ਸ਼ਹਿਰੀ ਦੇ ਦੋ ਪਿੰਡਾਂ ਵਿਚ ਦਿਖਾਏ ਜਾ ਰਹੇ ਹਨ। ਉਨ੍ਹਾਂ ਪਿੰਡ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਅਜਿਹੇ ਪ੍ਰੋਗਰਾਮਾਂ ਵਿਚ ਵੱਧ-ਚੜ੍ਹ ਕੇ ਸ਼ਿਰਕਤ ਕਰਣ ਅਤੇ ਗੁਰੂ ਸਾਹਿਬ ਦੇ ਦਰਸਾਏ ਰਾਹ ’ਤੇ ਚੱਲਣ।
Ad Position 22
No active advertisement
ਪਿਛਲੀ ਖ਼ਬਰ ਲਾਇਨਜ਼ ਕਲੱਬ ਫ਼ਿਰੋਜ਼ਪੁਰ ਬਾਰਡਰ ਨੇ ਮੁਫ਼ਤ ਦਵਾਈਆਂ ਵੰਡ ਅਤੇ ਸ਼ੂਗਰ ਜਾਂਚ ਕੈਂਪ ਲਗਾਇਆ ਅਗਲੀ ਖ਼ਬਰ ਡੀ.ਐਲ.ਐੱਡ ਦੂਜੇ ਸਾਲ ਦੀ ਪ੍ਰੀਖਿਆ ’ਚ ਡਾਈਟ ਫਿਰੋਜ਼ਪੁਰ ਦੀਆਂ ਵਿਦਿਆਰਥਣਾਂ ਦਾ ਸ਼ਾਨਦਾਰ ਪ੍ਰਦਰਸ਼ਨ ਪਹਿਲੀਆਂ ਪੰਜ ਪੁਜ਼ੀਸ਼ਨ...
Ad Position 24
No active advertisement