05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-08-2026

ਸ੍ਰੀ ਹੇਮਕੁੰਟ ਸਾਹਿਬ ਯਾਤਰਾ ਲਈ ਨੌਰੰਗ ਸਿੰਘ ਵਾਲਾ ਤੋਂ ਨੌਜਵਾਨਾਂ ਦਾ ਜਥਾ ਰਵਾਨਾ

ਜ਼ੀਰਾ,4 ਅਗਸਤ (ਰਜਨੀਸ਼ ਕਥੂਰੀਆ)-ਪਿੰਡ ਨੌਰੰਗ ਸਿੰਘ ਵਾਲਾ ਤੋਂ ਰਾਜਾ ਸਿੰਘ ਦੀ ਅਗਵਾਈ ਹੇਠ ਨੌਜਵਾਨਾਂ ਦਾ ਜਥਾ ਸ੍ਰੀ ਹੇਮਕੁੰਟ ਸਾਹਿਬ ਅਤੇ ਹੋਰ ਗੁਰਧਾਮਾਂ ਦੀ ਸਲਾਨਾ ਯਾਤਰਾ ਲਈ ਰਵਾਨਾ ਹੋਇਆ। ਇਸ ਮੌਕੇ ਮਿਸਲ ਸਤਲੁਜ ਦੇ ਹਲਕਾ ਇੰਚਾਰਜ ਜ਼ੀਰਾ ਦਵਿੰਦਰ ਸਿੰਘ ਸੇਖੋਂ ਵਲੋਂ ਜੱਥੇ ਨੂੰ ਯਾਤਰਾ ਲਈ ਕੁਝ ਲੋੜੀਂਦਾ ਸਮਾਨ ਮੁਹੱਈਆ ਕਰਵਾ ਕੇ ਸਹਿਯੋਗ ਦਿੰਦਿਆਂ ਉਹਨਾਂ ਦੀ ਹੌਂਸਲਾ ਅਫ਼ਜ਼ਾਈ ਕੀਤੀ।

Ad Position 21
No active advertisement
ਅਜੀਤ ਡੈਸਕ 05-08-2026
ਜ਼ੀਰਾ,4 ਅਗਸਤ (ਰਜਨੀਸ਼ ਕਥੂਰੀਆ)-ਪਿੰਡ ਨੌਰੰਗ ਸਿੰਘ ਵਾਲਾ ਤੋਂ ਰਾਜਾ ਸਿੰਘ ਦੀ ਅਗਵਾਈ ਹੇਠ ਨੌਜਵਾਨਾਂ ਦਾ ਜਥਾ ਸ੍ਰੀ ਹੇਮਕੁੰਟ ਸਾਹਿਬ ਅਤੇ ਹੋਰ ਗੁਰਧਾਮਾਂ ਦੀ ਸਲਾਨਾ ਯਾਤਰਾ ਲਈ ਰਵਾਨਾ ਹੋਇਆ। ਇਸ ਮੌਕੇ ਮਿਸਲ ਸਤਲੁਜ ਦੇ ਹਲਕਾ ਇੰਚਾਰਜ ਜ਼ੀਰਾ ਦਵਿੰਦਰ ਸਿੰਘ ਸੇਖੋਂ ਵਲੋਂ ਜੱਥੇ ਨੂੰ ਯਾਤਰਾ ਲਈ ਕੁਝ ਲੋੜੀਂਦਾ ਸਮਾਨ ਮੁਹੱਈਆ ਕਰਵਾ ਕੇ ਸਹਿਯੋਗ ਦਿੰਦਿਆਂ ਉਹਨਾਂ ਦੀ ਹੌਂਸਲਾ ਅਫ਼ਜ਼ਾਈ ਕੀਤੀ। ਇਸ ਮੌਕੇ ਦਵਿੰਦਰ ਸਿੰਘ ਸੇਖੋਂ ਨੇ ਸ਼ਹੀਦ ਬਾਬਾ ਹਨੂੰਮਾਨ ਸਿੰਘ ਜਿਨਾਂ ਦਾ ਜਨਮ ਅਸਥਾਨ ਨੌਰੰਗ ਸਿੰਘ ਵਾਲਾ ਵਿਖੇ ਸਥਿਤ ਹੈ,ਤੋਂ ਸੇਧ ਲੈਂਦਿਆਂ ਕਿਹਾ ਕਿ ਸਿੱਖ ਨੌਜਵਾਨਾਂ ਨੂੰ ਆਪਣੇ ਗੌਰਵਮਈ ਇਤਿਹਾਸ, ਗੁਰਬਾਣੀ, ਗੁਰਧਾਮਾਂ ਅਤੇ ਸਿੱਖ ਵਿਰਸੇ ਨਾਲ ਜੋੜਨਾ ਅੱਜ ਦੇ ਸਮੇਂ ਦੀ ਵੱਡੀ ਲੋੜ ਹੈ। ਉਨ੍ਹਾਂ ਕਿਹਾ ਕਿ ਅਜਿਹੀਆਂ ਯਾਤਰਾਵਾਂ ਨੌਜਵਾਨ ਪੀੜ੍ਹੀ ਨੂੰ ਆਪਣੀਆਂ ਜੜ੍ਹਾਂ ਨਾਲ ਜੋੜਨ ਦੇ ਨਾਲ-ਨਾਲ ਸੇਵਾ, ਸਿਮਰਨ ਅਤੇ ਭਾਈਚਾਰਕ ਸਾਂਝ ਦੀ ਭਾਵਨਾ ਨੂੰ ਵੀ ਮਜ਼ਬੂਤ ਕਰਦੀਆਂ ਹਨ। ਉਨ੍ਹਾਂ ਕਿਹਾ ਕਿ ਮਿਸਲ ਸਤਲੁਜ ਹਮੇਸ਼ਾ ਨੌਜਵਾਨਾਂ ਦੇ ਚੰਗੇ ਉਪਰਾਲਿਆਂ ਅਤੇ ਧਾਰਮਿਕ-ਸਮਾਜਿਕ ਗਤੀਵਿਧੀਆਂ ਵਿਚ ਆਪਣੀ ਸਮਰੱਥਾ ਅਨੁਸਾਰ ਸਹਿਯੋਗ ਦਿੰਦੀ ਰਹੇਗੀ। ਉਨ੍ਹਾਂ ਸਮੂਹ ਜੱਥੇ ਦੀ ਚੜ੍ਹਦੀ ਕਲਾ, ਸੁਖਦ ਯਾਤਰਾ ਅਤੇ ਸੁਰੱਖਿਅਤ ਵਾਪਸੀ ਲਈ ਅਰਦਾਸ ਕੀਤੀ। ਇਸ ਮੌਕੇ ਮਿਸਲ ਸਤਲੁਜ ਵਲੋਂ ਹਰਜਿੰਦਰ ਸਿੰਘ ਸਹੋਤਾ, ਮਨਦੀਪ ਸਿੰਘ ਜ਼ੀਰਾ, ਅੰਮ੍ਰਿਤਪਾਲ ਸਿੰਘ ਜ਼ੀਰਾ ਅਤੇ ਜਸਨੂਰ ਸਿੰਘ ਬਰਾੜ ਵੀ ਹਾਜ਼ਰ ਸਨ। ਜਿਨਾਂ ਨੇ ਮਿਸਲ ਸਤਲੁਜ ਵਲੋਂ ਸਮੂਹ ਜੱਥੇ ਨੂੰ ਸ੍ਰੀ ਹੇਮਕੁੰਟ ਸਾਹਿਬ ਅਤੇ ਹੋਰ ਗੁਰਧਾਮਾਂ ਦੀ ਯਾਤਰਾ ਲਈ ਜਾ ਰਹੇ ਜੱਥੇ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਗਈਆਂ।
Ad Position 22
No active advertisement
ਪਿਛਲੀ ਖ਼ਬਰ ਵਾਤਾਵਰਨ ਨੂੰ ਬਚਾਉਣ ਲਈ ਜ਼ੀਰਾ ਵਿਕਾਸ ਪ੍ਰੀਸ਼ਦ ਦਾ ਉਪਰਾਲਾ ਅਗਲੀ ਖ਼ਬਰ ਮੱਖੂ ਰੇਲਵੇ ਫਾਟਕ ਦਾ ਕੰਮ ਚੱਲਦਾ ਹੋਣ ਕਾਰਨ 13 ਅਗਸਤ ਤੱਕ ਰਹੇਗਾ ਬੰਦ
Ad Position 24
No active advertisement