05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-08-2026

ਫ਼ਾਜ਼ਿਲਕਾ ’ਚ ਸਫ਼ਾਈ ਸੇਵਕਾਂ ਦੀ ਹੜਤਾਲ ਖ਼ਤਮ, ਲੱਡੂ ਵੰਡ ਕੇ ਮਨਾਈ ਖ਼ੁਸ਼ੀ

ਫ਼ਾਜ਼ਿਲਕਾ, 4 ਅਗਸਤ (ਦਵਿੰਦਰ ਪਾਲ ਸਿੰਘ)-ਆਪਣੀਆਂ ਮੰਗਾਂ ਨੂੰ ਲੈ ਕੇ ਪਿਛਲੇ ਇਕ ਮਹੀਨੇ ਤੋਂ ਚੱਲ ਰਹੀ ਨਗਰ ਕੌਂਸਲ ਦੇ ਸਫ਼ਾਈ ਸੇਵਕਾਂ ਦੀ ਹੜਤਾਲ ਆਖ਼ਰਕਾਰ ਖ਼ਤਮ ਹੋ ਗਈ ਹੈ। ਸਫ਼ਾਈ ਕਰਮਚਾਰੀਆਂ ਦੀਆਂ ਮੰਗਾਂ ਨੂੰ ਲੈ ਕੇ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਮੁਲਾਕਾਤ ਕਰਵਾਉਣ ਵਿਚ ਅਹਿਮ ਭੂਮਿਕਾ ਨਿਭਾਉਣ ਵਾਲੇ ਸੀਨੀਅਰ ਭਾਜਪਾ ਆਗੂ ਅਸ਼ੋਕ ਜੈਰਥ ਅਤੇ ਹੋਰ ਭਾਜਪਾ ਆਗੂਆਂ ਨੇ ਨਗਰ ਕੌਂਸਲ ਪਹੁੰਚ ਕੇ ਸਫ਼ਾਈ ਸੇਵਕਾਂ ਦਾ ਮੁੱਖ ਮਿੱਠਾ ਕਰਵਾਇਆ ਅਤੇ ਜਿੱਤ ਦੀ ਵਧਾਈ ਦਿੱਤੀ।

Ad Position 21
No active advertisement
ਅਜੀਤ ਡੈਸਕ 05-08-2026
ਫ਼ਾਜ਼ਿਲਕਾ, 4 ਅਗਸਤ (ਦਵਿੰਦਰ ਪਾਲ ਸਿੰਘ)-ਆਪਣੀਆਂ ਮੰਗਾਂ ਨੂੰ ਲੈ ਕੇ ਪਿਛਲੇ ਇਕ ਮਹੀਨੇ ਤੋਂ ਚੱਲ ਰਹੀ ਨਗਰ ਕੌਂਸਲ ਦੇ ਸਫ਼ਾਈ ਸੇਵਕਾਂ ਦੀ ਹੜਤਾਲ ਆਖ਼ਰਕਾਰ ਖ਼ਤਮ ਹੋ ਗਈ ਹੈ। ਸਫ਼ਾਈ ਕਰਮਚਾਰੀਆਂ ਦੀਆਂ ਮੰਗਾਂ ਨੂੰ ਲੈ ਕੇ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਮੁਲਾਕਾਤ ਕਰਵਾਉਣ ਵਿਚ ਅਹਿਮ ਭੂਮਿਕਾ ਨਿਭਾਉਣ ਵਾਲੇ ਸੀਨੀਅਰ ਭਾਜਪਾ ਆਗੂ ਅਸ਼ੋਕ ਜੈਰਥ ਅਤੇ ਹੋਰ ਭਾਜਪਾ ਆਗੂਆਂ ਨੇ ਨਗਰ ਕੌਂਸਲ ਪਹੁੰਚ ਕੇ ਸਫ਼ਾਈ ਸੇਵਕਾਂ ਦਾ ਮੁੱਖ ਮਿੱਠਾ ਕਰਵਾਇਆ ਅਤੇ ਜਿੱਤ ਦੀ ਵਧਾਈ ਦਿੱਤੀ। ਸਾਬਕਾ ਸਿਹਤ ਮੰਤਰੀ ਸੁਰਜੀਤ ਕੁਮਾਰ ਜਿਆਣੀ, ਅਸ਼ੋਕ ਜੈਰਥ ਅਤੇ ਸਫ਼ਾਈ ਸੇਵਕ ਯੂਨੀਅਨ ਦੇ ਵਫ਼ਦ ਨੇ ਨੈਸ਼ਨਲ ਸਫ਼ਾਈ ਕਮਿਸ਼ਨ ਦੇ ਚੇਅਰਮੈਨ ਹਰਦੀਪ ਗਿੱਲ ਨਾਲ ਮਿਲ ਕੇ ਰਾਜਪਾਲ ਨਾਲ ਮੁਲਾਕਾਤ ਕੀਤੀ ਸੀ, ਜਿਸ ਤੋਂ ਬਾਅਦ ਪੰਜਾਬ ਸਰਕਾਰ ਨੇ ਮੰਗਾਂ ਮੰਨਣ ਦੀ ਪ੍ਰਕਿਰਿਆ ਤੇਜ਼ ਕੀਤੀ। ਸ਼੍ਰੀ ਜੈਰਥ ਨੇ ਆਮ ਆਦਮੀ ਪਾਰਟੀ ਦੀ ਸਰਕਾਰ ’ਤੇ ਕਰਮਚਾਰੀਆਂ ਦੀ ਅਣਦੇਖੀ ਕਰਨ ਦਾ ਦੋਸ਼ ਲਾਇਆ ਅਤੇ ਵਿਸ਼ਵਾਸ ਦਿਵਾਇਆ ਕਿ ਨਗਰ ਕੌਂਸਲ ਬੋਰਡ ਭਵਿੱਖ ਵਿਚ ਵੀ ਕਰਮਚਾਰੀਆਂ ਦੇ ਹਿੱਕਾਂ ਲਈ ਨਾਲ ਖੜ੍ਹਾ ਰਹੇਗਾ। ਇਸ ਮੌਕੇ ਭਾਜਪਾ ਆਗੂਆਂ ਨੇ ਸਫ਼ਾਈ ਕਰਮਚਾਰੀਆਂ ਨੂੰ ਸ਼ਹਿਰ ਦੀ ਸਫ਼ਾਈ ਵਿਵਸਥਾ ਨੂੰ ਮੁੜ ਲੀਹ ’ਤੇ ਲਿਆਉਣ ਲਈ ਯੁੱਧ ਪੱਧਰ ’ਤੇ ਕੰਮ ਕਰਨ ਦੀ ਅਪੀਲ ਕੀਤੀ।
Ad Position 22
No active advertisement
ਪਿਛਲੀ ਖ਼ਬਰ ਸੁਰਿੰਦਰ ਸਿੰਘ ਖ਼ਾਲਸਾ ਸਾਥੀਆਂ ਸਮੇਤ ‘ਆਪ’ ਵਿਚ ਸ਼ਾਮਿਲ ਅਗਲੀ ਖ਼ਬਰ ਪ੍ਰਕਿਰਤੀ ਕਲੱਬ ਜ਼ੀਰਾ ਨੇ ਕਾਰੋਬਾਰੀ ਸੁਰਜੀਤ ਕੁਮਾਰ ਚੌਧਰੀ ਦੇ ਸ਼ੈਲਰ ਵਿਖੇ ਬੂਟੇ ਲਗਾਏ
Ad Position 24
No active advertisement