05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-08-2026

ਲੌਰੀਅਲ ਇੰਟਰਨੈਸ਼ਨਲ ਪਬਲਿਕ ਸਕੂਲ ’ਚ ਡਾਂਸ ਟਰਾਇਲ ਕਰਵਾਏ

ਜਲਾਲਾਬਾਦ, 4 ਅਗਸਤ (ਕਰਨ ਚੁਚਰਾ)-ਲੌਰੀਅਲ ਇੰਟਰਨੈਸ਼ਨਲ ਪਬਲਿਕ ਸਕੂਲ ਵਿਚ ਵਿਦਿਆਰਥੀਆਂ ਦੀ ਲੁਕੀ ਹੋਈ ਪ੍ਰਤਿਭਾ ਨੂੰ ਉਭਾਰਨ ਲਈ ਦੋ ਪੜਾਵਾਂ ਵਾਲੇ ਡਾਂਸ ਟਰਾਇਲ ਸਫਲਤਾਪੂਰਵਕ ਕਰਵਾਏ ਗਏ। ਇਨ੍ਹਾਂ ਟਰਾਇਲਾਂ ਵਿਚ ਸਕੂਲ ਦੇ ਲਗਭਗ 150 ਤੋਂ 200 ਵਿਦਿਆਰਥੀਆਂ ਨੇ ਬੜੇ ਉਤਸ਼ਾਹ ਨਾਲ ਭਾਗ ਲਿਆ।

Ad Position 21
No active advertisement
ਲੌਰੀਅਲ ਇੰਟਰਨੈਸ਼ਨਲ ਪਬਲਿਕ ਸਕੂਲ ਵਿਖੇ ਡਾਂਸ ਟਰਾਇਲਾਂ ਦੌਰਾਨ ਆਪਣੀ ਨਾਚ ਕਲਾ ਦੀ ਪੇਸ਼ਕਾਰੀ ਕਰਦੀ ਹੋਈ ਵਿਦਿਆਰਥਣ। ਅਜੀਤ ਤਸਵੀਰ 05-08-2026
ਜਲਾਲਾਬਾਦ, 4 ਅਗਸਤ (ਕਰਨ ਚੁਚਰਾ)-ਲੌਰੀਅਲ ਇੰਟਰਨੈਸ਼ਨਲ ਪਬਲਿਕ ਸਕੂਲ ਵਿਚ ਵਿਦਿਆਰਥੀਆਂ ਦੀ ਲੁਕੀ ਹੋਈ ਪ੍ਰਤਿਭਾ ਨੂੰ ਉਭਾਰਨ ਲਈ ਦੋ ਪੜਾਵਾਂ ਵਾਲੇ ਡਾਂਸ ਟਰਾਇਲ ਸਫਲਤਾਪੂਰਵਕ ਕਰਵਾਏ ਗਏ। ਇਨ੍ਹਾਂ ਟਰਾਇਲਾਂ ਵਿਚ ਸਕੂਲ ਦੇ ਲਗਭਗ 150 ਤੋਂ 200 ਵਿਦਿਆਰਥੀਆਂ ਨੇ ਬੜੇ ਉਤਸ਼ਾਹ ਨਾਲ ਭਾਗ ਲਿਆ। ਪਹਿਲੇ ਰਾਊਂਡ ’ਚ ਪ੍ਰਤਿਭਾ ਦੇ ਆਧਾਰ ’ਤੇ ਚੋਣ ਕੀਤੀ ਗਈ, ਜਦਕਿ ਦੂਜੇ ਰਾਊਂਡ ’ਚ ਚੁਣੇ ਗਏ ਵਿਦਿਆਰਥੀਆਂ ਨੇ ਆਪਣੀ ਨਾਚ ਕਲਾ, ਆਤਮ-ਵਿਸ਼ਵਾਸ ਅਤੇ ਸ਼ਾਨਦਾਰ ਮੰਚ ਪ੍ਰਸਤੁਤੀ ਨਾਲ ਜੱਜਾਂ ਨੂੰ ਪ੍ਰਭਾਵਿਤ ਕੀਤਾ। ਸਕੂਲ ਦੀ ਪ੍ਰਿੰਸੀਪਲ ਸ੍ਰੀਮਤੀ ਅਨੁਪ੍ਰੀਤ ਕੌਰ ਨੇ ਭਾਗ ਲੈਣ ਵਾਲੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਪੜ੍ਹਾਈ ਦੇ ਨਾਲ-ਨਾਲ ਸਭਿਆਚਾਰਕ ਅਤੇ ਸਹਿ-ਪਾਠਕ੍ਰਮ ਗਤੀਵਿਧੀਆਂ ਬੱਚਿਆਂ ਦੇ ਸਰਵਪੱਖੀ ਵਿਕਾਸ ਲਈ ਬਹੁਤ ਜ਼ਰੂਰੀ ਹਨ। ਸਕੂਲ ਪ੍ਰਬੰਧਕਾਂ ਨੇ ਦੁਹਰਾਇਆ ਕਿ ਸਕੂਲ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਹਰ ਖੇਤਰ ਵਿਚ ਅੱਗੇ ਵਧਣ ਦੇ ਉੱਤਮ ਮੌਕੇ ਪ੍ਰਦਾਨ ਕਰਨਾ ਹੈ।
Ad Position 22
No active advertisement
ਪਿਛਲੀ ਖ਼ਬਰ 7 ਦੀ ਚੰਡੀਗੜ੍ਹ ਮਹਾਂ ਰੈਲੀ ’ਚ ਫ਼ਾਜ਼ਿਲਕਾ ਤੋਂ ਹਜ਼ਾਰਾਂ ਮੁਲਾਜ਼ਮ ਅਤੇ ਪੈਨਸ਼ਨਰ ਹੋਣਗੇ ਸ਼ਾਮਿਲ-ਜੁਆਇੰਟ ਕੋਆਰਡੀਨੇਸ਼ਨ ਕਮੇਟੀ ਅਗਲੀ ਖ਼ਬਰ ਸੁਰਿੰਦਰ ਸਿੰਘ ਖ਼ਾਲਸਾ ਸਾਥੀਆਂ ਸਮੇਤ ‘ਆਪ’ ਵਿਚ ਸ਼ਾਮਿਲ
Ad Position 24
No active advertisement