ਫ਼ਾਜ਼ਿਲਕਾ ਅਪਰਾਧਨਾਮਾ - ਫ਼ਾਜ਼ਿਲਕਾ ਜ਼ਿਲ੍ਹੇ ਦੇ ਵੱਖ-ਵੱਖ ਥਾਣਿਆਂ ’ਚ 5 ਮੁਕੱਦਮੇ ਦਰਜ
ਹੈਰੋਇਨ ਸਮੇਤ 2 ਵਿਅਕਤੀ ਕਾਬੂ
ਫ਼ਾਜ਼ਿਲਕਾ, 4 ਅਗਸਤ (ਦਵਿੰਦਰ ਪਾਲ ਸਿੰਘ)-ਥਾਣਾ ਸਿਟੀ ਜਲਾਲਾਬਾਦ ਪੁਲਿਸ ਨੇ ਹੈਰੋਇਨ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ। ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਸੁਨੀਲ ਕੁਮਾਰ ਨੇ ਦੱਸਿਆ ਕਿ ਪੁਲਿਸ ਪਾਰਟੀ ਗਸ਼ਤ ਕਰਦੀ ਹੋਈ ਪੁਰਾਣਾ ਮੁਕਤਸਰ ਬੱਸ ਅੱਡਾ ਫਲਾਈ ਓਵਰ ਹੇਠਾਂ ਪਹੁੰਚੀ ਤਾਂ ਇਕ ਵਿਅਕਤੀ ਹੱਥ ਵਿਚ ਲਿਫ਼ਾਫ਼ਾ ਫੜ੍ਹੀ ਖੜ੍ਹਾ ਦਿਖਾਈ ਦਿੱਤਾ।
ਫ਼ਾਜ਼ਿਲਕਾ, 4 ਅਗਸਤ (ਦਵਿੰਦਰ ਪਾਲ ਸਿੰਘ)-ਥਾਣਾ ਸਿਟੀ ਜਲਾਲਾਬਾਦ ਪੁਲਿਸ ਨੇ ਹੈਰੋਇਨ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ। ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਸੁਨੀਲ ਕੁਮਾਰ ਨੇ ਦੱਸਿਆ ਕਿ ਪੁਲਿਸ ਪਾਰਟੀ ਗਸ਼ਤ ਕਰਦੀ ਹੋਈ ਪੁਰਾਣਾ ਮੁਕਤਸਰ ਬੱਸ ਅੱਡਾ ਫਲਾਈ ਓਵਰ ਹੇਠਾਂ ਪਹੁੰਚੀ ਤਾਂ ਇਕ ਵਿਅਕਤੀ ਹੱਥ ਵਿਚ ਲਿਫ਼ਾਫ਼ਾ ਫੜ੍ਹੀ ਖੜ੍ਹਾ ਦਿਖਾਈ ਦਿੱਤਾ। ਸ਼ੱਕ ਦੇ ਆਧਾਰ ’ਤੇ ਉਸ ਨੂੰ ਕਾਬੂ ਕਰਕੇ ਤਲਾਸ਼ੀ ਲਈ ਗਈ। ਤਲਾਸ਼ੀ ਦੌਰਾਨ ਲਿਫ਼ਾਫ਼ੇ ਵਿਚੋਂ 5.80 ਗਰਾਮ ਹੈਰੋਇਨ ਬਰਾਮਦ ਹੋਈ। ਕਾਬੂ ਕੀਤੇ ਵਿਅਕਤੀ ਦੀ ਪਛਾਣ ਕ੍ਰਿਸ਼ਨ ਸਿੰਘ ਪੁੱਤਰ ਬਲਕਾਰ ਸਿੰਘ ਵਾਸੀ ਪਿੰਡ ਪ੍ਰਭਾਤ ਸਿੰਘ ਵਾਲਾ ਹਿਠਾੜ ਵਜੋਂ ਹੋਈ। ਜਿਸ ਤੋਂ ਬਾਅਦ ਪੁਲਿਸ ਨੇ ਉਕਤ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਇਸੇ ਤਰ੍ਹਾਂ ਥਾਣਾ ਵੈਰੋਕੇ ਪੁਲਿਸ ਨੇ ਹੈਰੋਇਨ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ। ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਕਸ਼ਮੀਰ ਲਾਲ ਨੇ ਦੱਸਿਆ ਕਿ ਪੁਲਿਸ ਪਾਰਟੀ ਇਲਾਕੇ ਵਿਚ ਗਸ਼ਤ ਕਰ ਰਹੀ ਸੀ ਤਾਂ ਪੁਲ ਨਹਿਰ ਮੀਨੀਆਂਵਾਲੀ ਕੋਲ ਮੁਖ਼ਬਰ ਖ਼ਾਸ ਨੇ ਇਤਲਾਹ ਦਿੱਤੀ ਕਿ ਸਤਨਾਮ ਸਿੰਘ ਪੁੱਤਰ ਮਾਹਲਾ ਸਿੰਘ ਵਾਸੀ ਢਾਣੀ ਰੇਸ਼ਮ ਸਿੰਘ ਦਾਖਲੀ ਚੱਕ ਪਾਲੀਵਾਲਾ ਉਰਫ਼ ਮੋਹਲ਼ਾ ਹੈਰੋਇਨ ਵੇਚਣ ਦਾ ਆਦੀ ਹੈ ਅਤੇ ਲਿੰਕ ਰੋਡ ਕਾਠਗੜ੍ਹ ਨੇੜੇ ਗਾਹਕਾਂ ਦੀ ਉਡੀਕ ਕਰ ਰਿਹਾ ਹੈ। ਪੁਲਿਸ ਨੇ ਤੁਰੰਤ ਛਾਪੇਮਾਰੀ ਕਰ ਉਕਤ ਵਿਅਕਤੀ ਨੂੰ ਕਾਬੂ ਕਰ ਲਿਆ ਅਤੇ ਉਸ ਕੋਲੋਂ 1 ਗਰਾਮ ਹੈਰੋਇਨ ਬਰਾਮਦ ਕੀਤੀ। ਜਿਸ ਤੋਂ ਬਾਅਦ ਪੁਲਿਸ ਨੇ ਉਕਤ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਨਸ਼ੇ ਦੀ ਹਾਲਤ ’ਚ ਮਿਲੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਫ਼ਾਜ਼ਿਲਕਾ-ਥਾਣਾ ਖੂਈ ਖੇੜਾ ਪੁਲਿਸ ਨੇ ਨਸ਼ੇ ਦੀ ਹਾਲਤ ਵਿਚ ਮਿਲੇ ਇਕ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਜਾਂਚ ਅਧਿਕਾਰੀ ਹੈੱਡ ਕਾਂਸਟੇਬਲ ਅੰਗਰੇਜ਼ ਕੁਮਾਰ ਨੇ ਦੱਸਿਆ ਕਿ ਪੁਲਿਸ ਪਾਰਟੀ ਸ਼ੱਕੀ ਪੁਰਸ਼ਾਂ ਦੀ ਚੈਕਿੰਗ ਦੇ ਸਬੰਧ ਵਿਚ ਪਿੰਡ ਘੱਲੂ ਕੋਲੋਂ ਬਜੀਦਪੁਰ ਰੋਡ ਨਵੇਂ ਪੁਲ ਨੇੜੇ ਗਸ਼ਤ ਕਰ ਰਹੀ ਸੀ। ਇਸ ਦੌਰਾਨ ਪੁਲਿਸ ਨੂੰ ਇਕ ਸ਼ੱਕੀ ਨੌਜਵਾਨ ਮਿਲਿਆ। ਪੁੱਛਗਿੱਛ ਦੌਰਾਨ ਉਸ ਦੀ ਪਛਾਣ ਸੁਖਦੇਵ ਸਿੰਘ ਉਰਫ਼ ਬੱਗਾ ਪੁੱਤਰ ਰਾਜਿੰਦਰ ਸਿੰਘ ਵਾਸੀ ਘੱਲੂ ਵਜੋਂ ਹੋਈ। ਜਾਂਚ ਦੌਰਾਨ ਉਸ ਦਾ ਡੋਪ ਟੈੱਸਟ ਕਰਵਾਇਆ ਗਿਆ, ਜੋ ਪਾਜ਼ੀਟਿਵ ਆਇਆ। ਜਿਸ ਤੋਂ ਬਾਅਦ ਪੁਲਿਸ ਨੇ ਉਕਤ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਬੰਦ ਬੈਂਕ ਖਾਤੇ ਦਾ ਚੈੱਕ ਦੇ ਕੇ ਲੱਖਾਂ ਰੁਪਏ ਦੀ ਠੱਗੀ ਮਾਰਨ ਵਾਲੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਫਾਜ਼ਿਲਕਾ-ਥਾਣਾ ਸਦਰ ਫ਼ਾਜ਼ਿਲਕਾ ਪੁਲਿਸ ਨੇ ਬੰਦ ਬੈਂਕ ਖਾਤੇ ਦਾ ਚੈੱਕ ਦੇ ਕੇ ਠੱਗੀ ਮਾਰਨ ਵਾਲੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਜਾਂਚ ਅਧਿਕਾਰੀ ਸਬ ਇੰਸਪੈਕਟਰ ਗੁਰਵਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸ਼ੇਖਰ ਛਾਬੜਾ ਪੁੱਤਰ ਹੰਸ ਰਾਜ ਛਾਬੜਾ ਵਾਸੀ ਅਮਰ ਕਾਲੋਨੀ ਫ਼ਾਜ਼ਿਲਕਾ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਭਵਾਨੀ ਸ਼ੰਕਰ ਖਟੀਕ ਪੁੱਤਰ ਮਿਸ਼ਰੀ ਲਾਲ ਵਾਸੀ ਦਿਗਾਨਾ ਰੋਡ ਬਹਿਰੂੰਡਾ, ਜ਼ਿਲ੍ਹਾ ਨਾਗੌਰ (ਰਾਜਸਥਾਨ) ਨੇ ਉਸ ਕੋਲੋਂ ਪਲਾਸਟਿਕ ਦੀਆਂ ਬੋਤਲਾਂ ਦੇ ਗੱਟੇ 5,73,718 ਰੁਪਏ ਵਿਚ ਖ਼ਰੀਦੇ ਸਨ। ਭੁਗਤਾਨ ਲਈ 4,84,380 ਰੁਪਏ ਦਾ ਚੈੱਕ ਦਿੱਤਾ ਗਿਆ, ਪਰ ਜਾਂਚ ਦੌਰਾਨ ਪਤਾ ਲੱਗਿਆ ਕਿ ਜਿਸ ਬੈਂਕ ਖਾਤੇ ਦਾ ਚੈੱਕ ਦਿੱਤਾ ਗਿਆ ਉਹ ਖਾਤਾ ਸਾਲ 2021 ਤੋਂ ਹੀ ਬੰਦ ਸੀ। ਜਿਸ ਤੋਂ ਬਾਅਦ ਪੁਲਿਸ ਨੇ ਉਕਤ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਹੈਰੋਇਨ ਦਾ ਨਸ਼ਾ ਕਰਨ ਵਾਲੇ 2 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਫਾਜ਼ਿਲਕਾ-ਥਾਣਾ ਸਿਟੀ ਫ਼ਾਜ਼ਿਲਕਾ ਪੁਲਿਸ ਨੇ ਹੈਰੋਇਨ ਦਾ ਨਸ਼ਾ ਕਰਨ ਵਾਲੇ 2 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਜਾਂਚ ਅਧਿਕਾਰੀ ਹੈੱਡ ਕਾਂਸਟੇਬਲ ਪਰਮਿੰਦਰ ਕੌਰ ਨੇ ਦੱਸਿਆ ਕਿ ਪੁਲਿਸ ਪਾਰਟੀ ਗਸ਼ਤ ਕਰਦੀ ਹੋਈ ਦਾਣਾ ਮੰਡੀ ਗੇਟ ਨੰਬਰ 2 ਦੇ ਸਟੈਂਡ ਕੋਲ ਪਹੁੰਚੀ ਤਾਂ 2 ਨੌਜਵਾਨ ਸ਼ੱਕੀ ਹਾਲਤ ਵਿਚ ਮਿਲੇ। ਪੁੱਛਗਿੱਛ ਦੌਰਾਨ ਉਨ੍ਹਾਂ ਦੀ ਪਛਾਣ ਕਰਨ ਸਿੰਘ ਪੁੱਤਰ ਹਰਭਜਨ ਸਿੰਘ ਵਾਸੀ ਅੰਨ੍ਹੀ ਦਿੱਲੀ ਫ਼ਾਜ਼ਿਲਕਾ ਅਤੇ ਬੇਅੰਤ ਸਿੰਘ ਪੁੱਤਰ ਬਲਵੀਰ ਸਿੰਘ ਵਾਸੀ ਜੰਡਵਾਲਾ ਖਰਤਾ ਹਾਲ ਵਾਸੀ ਅੰਨ੍ਹੀ ਦਿੱਲੀ ਫ਼ਾਜ਼ਿਲਕਾ ਵਜੋਂ ਹੋਈ। ਤਲਾਸ਼ੀ ਦੌਰਾਨ ਉਨ੍ਹਾਂ ਕੋਲੋਂ ਲਾਈਟਰ, ਸਿਲਵਰ ਪੰਨੀ, ਹੈਰੋਇਨ ਪੀਣ ਲਈ ਬਣਿਆ ਪਾਈਪ ਅਤੇ 10 ਰੁਪਏ ਦਾ ਕਰੰਸੀ ਨੋਟ ਬਰਾਮਦ ਹੋਇਆ। ਜਿਸ ਤੋਂ ਬਾਅਦ ਪੁਲਿਸ ਨੇ ਉਕਤ ਦੋਵੇਂ ਜਣਿਆ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।