05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-08-2026

‘ਹਰ ਬੂਥ ਕਾਂਗਰਸ ਮਜ਼ਬੂਤ’ ਪ੍ਰੋਗਰਾਮ ’ਚ ਸ਼ਾਮਿਲ ਹੋਣ ਲਈ ਜ਼ੀਰਾ ਦੀ ਅਗਵਾਈ ’ਚ ਕਾਂਗਰਸੀ ਆਗੂਆਂ ਅਤੇ ਵਰਕਰਾਂ ਦਾ ਵੱਡਾ ਕਾਫਲਾ ਰਵਾਨਾ

ਜ਼ੀਰਾ, 4 ਅਗਸਤ (ਰਜਨੀਸ਼ ਕਥੂਰੀਆ)-ਪੰਜਾਬ ਕਾਂਗਰਸ ਮਾਮਲਿਆਂ ਦੇ ਇੰਚਾਰਜ ਭੁਪੇਸ਼ ਬਘੇਲ ਅਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵਲੋਂ ਸੂਬੇ ਦੇ ਵੱਖ-ਵੱਖ ਜ਼ਿਲ੍ਹਿਆਂ ’ਚ ਕੀਤੇ ਜਾ ਰਹੇ ਦੌਰਿਆਂ ਤਹਿਤ ਅੱਜ ਫਿਰੋਜ਼ਪੁਰ ਵਿਖੇ ‘ਹਰ ਬੂਥ ਕਾਂਗਰਸ ਮਜ਼ਬੂਤ’ ਮਿਸ਼ਨ ਦੇ ਤਹਿਤ ਕੀਤੇ ਜਾ ਰਹੇ ਵਿਸ਼ਾਲ ਇਕੱਠ ਵਿੱਚ ਸ਼ਾਮਿਲ ਹੋਣ ਲਈ ਹਲਕਾ ਜ਼ੀਰਾ ਦੇ ਸਾਬਕਾ ਵਿਧਾਇਕ ਅਤੇ ਕਾਂਗਰਸ ਕਮੇਟੀ ਜ਼ਿਲ੍ਹਾ ਫਿਰੋਜ਼ਪੁਰ ਦੇ ਪ੍ਰਧਾਨ ਕੁਲਬੀਰ ਸਿੰਘ ਜ਼ੀਰਾ ਦੀ ਅਗਵਾਈ ਵਿਚ ਕਾਂਗਰਸੀ ਆਗੂਆਂ ਅਤੇ ਵਰਕਰਾਂ ਦੇ ਠਾਠਾਂ ਮਾਰਦੇ ਇਕੱਠ ਦਾ ਵੱਡਾ ਕਾਫਲਾ ਖੇਤੀਬਾੜੀ ਵਿਕਾਸ ਬੈਂਕ ਪੰਜਾਬ ਦੇ ਸਾਬਕਾ ਚੇਅਰਮੈਨ ਹਰੀਸ਼ ਜੈਨ ਗੋਗਾ ਦੀ ਆੜਤ ਤੋਂ ਰਵਾਨਾ ਹੋਇਆ। ਇਸ ਦੌਰਾਨ ਉਹਨਾਂ ਦੇ ਨਾਲ ਬਲਾਕ ਸੰਮਤੀ ਜ਼ੀਰਾ ਦੇ ਸਾਬਕਾ ਚੇਅਰਮੈਨ ਮਹਿੰਦਰਜੀਤ ਸਿੰਘ ਜ਼ੀਰਾ, ਯੂਥ ਕਾਂਗਰਸੀ ਆਗੂ ਮਹਿਕਦੀਪ ਸਿੰਘ ਜ਼ੀਰਾ ਅਤੇ ਹਰੀਸ਼ ਜੈਨ ਗੋਗਾ ਉਚੇਚੇ ਤੌਰ ’ਤੇ ਹਾਜ਼ਰ ਸਨ।

Ad Position 21
No active advertisement
ਅਜੀਤ ਡੈਸਕ 05-08-2026
ਜ਼ੀਰਾ, 4 ਅਗਸਤ (ਰਜਨੀਸ਼ ਕਥੂਰੀਆ)-ਪੰਜਾਬ ਕਾਂਗਰਸ ਮਾਮਲਿਆਂ ਦੇ ਇੰਚਾਰਜ ਭੁਪੇਸ਼ ਬਘੇਲ ਅਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵਲੋਂ ਸੂਬੇ ਦੇ ਵੱਖ-ਵੱਖ ਜ਼ਿਲ੍ਹਿਆਂ ’ਚ ਕੀਤੇ ਜਾ ਰਹੇ ਦੌਰਿਆਂ ਤਹਿਤ ਅੱਜ ਫਿਰੋਜ਼ਪੁਰ ਵਿਖੇ ‘ਹਰ ਬੂਥ ਕਾਂਗਰਸ ਮਜ਼ਬੂਤ’ ਮਿਸ਼ਨ ਦੇ ਤਹਿਤ ਕੀਤੇ ਜਾ ਰਹੇ ਵਿਸ਼ਾਲ ਇਕੱਠ ਵਿੱਚ ਸ਼ਾਮਿਲ ਹੋਣ ਲਈ ਹਲਕਾ ਜ਼ੀਰਾ ਦੇ ਸਾਬਕਾ ਵਿਧਾਇਕ ਅਤੇ ਕਾਂਗਰਸ ਕਮੇਟੀ ਜ਼ਿਲ੍ਹਾ ਫਿਰੋਜ਼ਪੁਰ ਦੇ ਪ੍ਰਧਾਨ ਕੁਲਬੀਰ ਸਿੰਘ ਜ਼ੀਰਾ ਦੀ ਅਗਵਾਈ ਵਿਚ ਕਾਂਗਰਸੀ ਆਗੂਆਂ ਅਤੇ ਵਰਕਰਾਂ ਦੇ ਠਾਠਾਂ ਮਾਰਦੇ ਇਕੱਠ ਦਾ ਵੱਡਾ ਕਾਫਲਾ ਖੇਤੀਬਾੜੀ ਵਿਕਾਸ ਬੈਂਕ ਪੰਜਾਬ ਦੇ ਸਾਬਕਾ ਚੇਅਰਮੈਨ ਹਰੀਸ਼ ਜੈਨ ਗੋਗਾ ਦੀ ਆੜਤ ਤੋਂ ਰਵਾਨਾ ਹੋਇਆ। ਇਸ ਦੌਰਾਨ ਉਹਨਾਂ ਦੇ ਨਾਲ ਬਲਾਕ ਸੰਮਤੀ ਜ਼ੀਰਾ ਦੇ ਸਾਬਕਾ ਚੇਅਰਮੈਨ ਮਹਿੰਦਰਜੀਤ ਸਿੰਘ ਜ਼ੀਰਾ, ਯੂਥ ਕਾਂਗਰਸੀ ਆਗੂ ਮਹਿਕਦੀਪ ਸਿੰਘ ਜ਼ੀਰਾ ਅਤੇ ਹਰੀਸ਼ ਜੈਨ ਗੋਗਾ ਉਚੇਚੇ ਤੌਰ ’ਤੇ ਹਾਜ਼ਰ ਸਨ। ਇਸ ਦੌਰਾਨ ਕੁਲਬੀਰ ਸਿੰਘ ਜ਼ੀਰਾ ਨੇ ਕਿਹਾ ਕਿ ਕੁਝ ਲੋਕ ਪੰਜਾਬ ਵਿਚ ਕਾਂਗਰਸ ਪਾਰਟੀ ਨੂੰ ਕਮਜ਼ੋਰ ਕਰਨ ਲਈ ਚਾਲਾਂ ਚੱਲ ਰਹੇ ਹਨ, ਪਰ ਪੰਜਾਬ ਇੰਚਾਰਜ ਭੁਪੇਸ਼ ਬਘੇਲ ਅਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵਲੋਂ ਕੀਤੇ ਜਾ ਰਹੇ ਜ਼ਿਲ੍ਹਾ ਪੱਧਰੀ ਦੌਰਿਆਂ ਨਾਲ ਸਮੁੱਚੇ ਪੰਜਾਬ ਵਿਚ ਕਾਂਗਰਸੀ ਵਰਕਰਾਂ ਵਿਚ ਨਵਾਂ ਉਤਸ਼ਾਹ ਪੈਦਾ ਹੋਇਆ ਹੈ। ਇਸ ਸਮਾਗਮ ’ਚ ਜਾਣ ਲਈ ਕੁਲਭੂਸ਼ਣ ਕਲਗਾ ਸਿੰਘ ਮਲਸੀਆਂ,ਬਲਵਿੰਦਰ ਸਿੰਘ ਬੁੱਟਰ ਸਾਬਕਾ ਸਰਪੰਚ, ਗਗਨ ਸਿੰਘ ਵਾੜਾ ਪੋਹ ਵਿੰਡੀਆਂ, ਜਨਕ ਰਾਜ ਸ਼ਰਮਾ ਸਾਬਕਾ ਸਰਪੰਚ ਵਾੜਾ ਪੋਹ ਵਿੰਡੀਆਂ, ਕੌਂਸਲਰ ਪ੍ਰਿਤਪਾਲ ਸਿੰਘ ਕਾਕਾ ਜੈਲਦਾਰ, ਕੌਂਸਲਰ ਰਮਨ ਸ਼ਰਮਾ,ਕੌਂਸਲਰ ਗੁਰਭਗਤ ਸਿੰਘ ਗੋਰਾ ਗਿੱਲ, ਲਖਵਿੰਦਰ ਸਿੰਘ ਭੋਲਾ, ਪਰਮਿੰਦਰ ਸਿੰਘ ਲਾਡਾ,ਅਸ਼ੋਕ ਮਨਚੰਦਾ,ਰੋਮੀ ਚੋਪੜਾ, ਸੁਖਵੀਰ ਸਿੰਘ ਚੱਬਾ,ਅਜਮੇਰ ਸਿੰਘ ਸੰਧੂ,ਡਾਕਟਰ ਰਸ਼ਪਾਲ ਸਿੰਘ ਸਾਬਕਾ ਪ੍ਰਧਾਨ ਨਗਰ ਕੌਂਸਲ ਜ਼ੀਰਾ, ਜਸਕਰਨ ਸਿੰਘ,ਡਾਕਟਰ ਅਮਨਦੀਪ ਸਿੰਘ ਧਾਲੀਵਾਲ ਤੋਂ ਇਲਾਵਾ ਪਿੰਡਾਂ ਦੇ ਸਰਪੰਚ,ਪੰਚ ਸਾਬਕਾ ਬਲਾਕ ਸੰਮਤੀ ਮੈਂਬਰ,ਨੰਬਰਦਾਰ ਆਦਿ ਵੱਡੀ ਗਿਣਤੀ ’ਚ ਕਾਂਗਰਸੀ ਆਗੂ ਅਤੇ ਵਰਕਰ ਸ਼ਾਮਿਲ ਸਨ।
Ad Position 22
No active advertisement
ਪਿਛਲੀ ਖ਼ਬਰ ਰਾਸ਼ਟਰੀ ਪੇਟ ਦੇ ਕੀੜੇ ਮੁਕਤੀ ਦਿਵਸ ਦੀਆਂ ਤਿਆਰੀਆਂ ਲਈ ਵਿਸ਼ੇਸ਼ ਮੀਟਿੰਗ ਅਗਲੀ ਖ਼ਬਰ ਪਿੰਡ ਬੱਗੇ ਕੇ ਪਿੱਪਲ ਵਿਖੇ ਤੀਆਂ ਦੇ ਮੇਲੇ ਨੇ ਬਿਖੇਰੇ ਪੰਜਾਬੀ ਸੱਭਿਆਚਾਰ ਦੇ ਰੰਗ ਧੀਆਂ ਨੂੰ ਸੁਪਨਿਆਂ ਦੀ ਉਡਾਣ ਦੇਣ ਵ...
Ad Position 24
No active advertisement