ਐੱਚ.ਪੀ.ਵੀ.ਵੈਕਸੀਨੇਸ਼ਨ ਬੱਚੀਆਂ ਦੇ ਸੁਰੱਖਿਅਤ ਭਵਿੱਖ ਲਈ ਜ਼ਰੂਰੀ-ਡਾ.ਸੁਬੀਨ ਇੰਦਰ ਕੌਰ
ਫ਼ਾਜ਼ਿਲਕਾ, 4 ਅਗਸਤ (ਦਵਿੰਦਰ ਪਾਲ ਸਿੰਘ)-ਐੱਸ. ਐਮ.
ਫ਼ਾਜ਼ਿਲਕਾ, 4 ਅਗਸਤ (ਦਵਿੰਦਰ ਪਾਲ ਸਿੰਘ)-ਐੱਸ.ਐਮ.ਓ. ਡਾ. ਸੁਮੀਤ ਸਿੰਘ ਦੀ ਅਗਵਾਈ ਹੇਠ ਪੀ.ਐਮ.ਸ੍ਰੀ ਸੀਨੀਅਰ ਸੈਕੰਡਰੀ ਕੰਨਿਆ ਸਕੂਲ ਅਬੋਹਰ ਵਿਖੇ ਐੱਚ.ਪੀ.ਵੀ ਵੈਕਸੀਨੇਸ਼ਨ ਅਤੇ ਮੌਸਮੀ ਬਿਮਾਰੀਆਂ ਸਬੰਧੀ ਜਾਗਰੂਕਤਾ ਸੈਮੀਨਾਰ ਲਗਾਇਆ ਗਿਆ। ਸੈਮੀਨਾਰ ਦੌਰਾਨ ਐਮ.ਡੀ. ਮੈਡੀਸਨ ਡਾ. ਸੁਬੀਨ ਇੰਦਰ ਕੌਰ ਨੇ ਦੱਸਿਆ ਕਿ ਐੱਚ.ਪੀ.ਵੀ.ਵੈਕਸੀਨ ਔਰਤਾਂ ਨੂੰ ਸਰਵਾਈਕਲ ਕੈਂਸਰ ਅਤੇ ਹੋਰ ਗੰਭੀਰ ਬਿਮਾਰੀਆਂ ਤੋਂ ਬਚਾਉਣ ਲਈ ਪੂਰੀ ਤਰ੍ਹਾਂ ਸੁਰੱਖਿਅਤ ਅਤੇ ਕਾਰਗਰ ਹੈ। ਡਿਪਟੀ ਮਾਸ ਮੀਡੀਆ ਅਫ਼ਸਰ ਮਨਬੀਰ ਸਿੰਘ ਨੇ ਦੱਸਿਆ ਕਿ ਸਰਕਾਰੀ ਦਿਸ਼ਾ-ਨਿਰਦੇਸ਼ਾਂ ਅਨੁਸਾਰ 14 ਤੋਂ 15 ਸਾਲ ਦੀਆਂ ਲੜਕੀਆਂ ਨੂੰ ਇਹ ਵੈਕਸੀਨ ਸਰਕਾਰੀ ਸਿਹਤ ਸੰਸਥਾਵਾਂ ਵਿਚ ਮੁਫ਼ਤ ਲਗਾਈ ਜਾ ਰਹੀ ਹੈ। ਇਸ ਮੌਕੇ ਏ.ਐਨ.ਐਮ.ਦਿਨੇਸ਼ ਰਾਣੀ, ਲਖਵਿੰਦਰ ਕੌਰ ਅਤੇ ਸਿਹਤ ਕਰਮਚਾਰੀ ਜਗਦੀਸ਼ ਕੁਮਾਰ ਨੇ ਵਿਦਿਆਰਥਣਾਂ ਨੂੰ ਡੇਂਗੂ ਅਤੇ ਚਿਕਨਗੁਨੀਆ ਵਰਗੀਆਂ ਮੌਸਮੀ ਬਿਮਾਰੀਆਂ ਤੋਂ ਬਚਾਅ ਲਈ ਜਾਗਰੂਕ ਕੀਤਾ। ਸਕੂਲ ਪ੍ਰਿੰਸੀਪਲ ਸੁਨੀਤਾ ਬੁਲੰਦੀ ਨੇ ਸਿਹਤ ਵਿਭਾਗ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ। ਇਸ ਮੌਕੇ ਮੈਡਮ ਸ਼ਿਵਾਂਗੀ, ਸਕੂਲ ਸਟਾਫ਼ ਅਤੇ ਵਿਦਿਆਰਥਣਾਂ ਮੌਜੂਦ ਸਨ।