ਵੱਡੀ ਗਿਣਤੀ ’ਚ ਵਰਕਰਾਂ ਦੇ ਨਾਲ ਫ਼ਾਜ਼ਿਲਕਾ ਵਿਖੇ ਕਾਂਗਰਸ ਦੀ ਰੈਲੀ ’ਚ ਸ਼ਾਮਿਲ ਹੋਏ ਰਾਜ ਬਖ਼ਸ਼ ਕੰਬੋਜ
ਜਲਾਲਾਬਾਦ,4 ਅਗਸਤ (ਜਤਿੰਦਰ ਪਾਲ ਸਿੰਘ)-ਜ਼ਿਲ੍ਹਾ ਫ਼ਾਜ਼ਿਲਕਾ ਦੀ ਫ਼ਾਜ਼ਿਲਕਾ ਵਿਖੇ ਹੋ ਰਹੀ ਕਾਂਗਰਸ ਦੀ ਰੈਲੀ ਵਿਚ ਅੱਜ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਓ. ਬੀ.
ਜਲਾਲਾਬਾਦ,4 ਅਗਸਤ (ਜਤਿੰਦਰ ਪਾਲ ਸਿੰਘ)-ਜ਼ਿਲ੍ਹਾ ਫ਼ਾਜ਼ਿਲਕਾ ਦੀ ਫ਼ਾਜ਼ਿਲਕਾ ਵਿਖੇ ਹੋ ਰਹੀ ਕਾਂਗਰਸ ਦੀ ਰੈਲੀ ਵਿਚ ਅੱਜ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਓ.ਬੀ.ਸੀ ਵਿਭਾਗ ਦੇ ਸਾਬਕਾ ਚੇਅਰਮੈਨ ਰਾਜ ਬਖ਼ਸ਼ ਕੰਬੋਜ ਜਲਾਲਾਬਾਦ ਤੋਂ ਵਰਕਰਾਂ ਦੀ ਵੱਡੀ ਗਿਣਤੀ ਅਤੇ ਵੱਡੇ ਕਾਫ਼ਲੇ ਨਾਲ ਫ਼ਾਜ਼ਿਲਕਾ ਲਈ ਰਵਾਨਾ ਹੋਏ। ਇਸ ਮੌਕੇ ਹਾਜ਼ਰ ਰਾਜ ਬਖ਼ਸ਼ ਕੰਬੋਜ, ਸਮਰਥਕ ਅਤੇ ਕਾਂਗਰਸੀ ਵਰਕਰਾਂ ਦਾ ਜੋਸ਼ ਦੇਖਣ ਵਾਲਾ ਸੀ। ਇਸ ਮੌਕੇ ਰਾਜ ਬਖ਼ਸ਼ ਕੰਬੋਜ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਅੱਜ ਦੀ ਰੈਲੀ ਨੂੰ ਪੰਜਾਬ ਕਾਂਗਰਸ ਪਾਰਟੀ ਦੇ ਇੰਚਾਰਜ ਅਤੇ ਛੱਤੀਸਗੜ੍ਹ ਦੇ ਸਾਬਕਾ ਮੁੱਖ ਮੰਤਰੀ ਭੁਪੇਸ਼ ਬਘੇਲ ਅਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਪਹੁੰਚ ਰਹੇ ਹਨ ਅਤੇ ਵਰਕਰਾਂ ਦੇ ਵੱਡੇ ਇਕੱਠ ਨੂੰ ਸੰਬੋਧਨ ਕਰਨਗੇ। ਉਨ੍ਹਾਂ ਨੇ ਦੱਸਿਆ ਕਿ ਕਾਂਗਰਸ ਪਾਰਟੀ ਦੇ ਵਰਕਰਾਂ ਵਿਚ ਪੂਰਾ ਉਤਸ਼ਾਹ ਹੈ ਅਤੇ 2027 ਦੀਆਂ ਵਿਧਾਨ ਸਭਾ ਦੀਆਂ ਚੋਣਾਂ ਵਿਚ ਕਾਂਗਰਸ ਪਾਰਟੀ ਜਿੱਤ ਪ੍ਰਾਪਤ ਕਰਕੇ ਪੰਜਾਬ ਵਿਚ ਕਾਂਗਰਸ ਪਾਰਟੀ ਦੀ ਸਰਕਾਰ ਬਣਾਵੇਗੀ।