ਫ਼ਾਜ਼ਿਲਕਾ, 5 ਅਗਸਤ (ਦਵਿੰਦਰ ਪਾਲ ਸਿੰਘ)-ਫਾਜ਼ਿਲਕਾ ਦੇ ਸਿਵਲ ਸਰਜਨ ਦਫ਼ਤਰ ਅੱਗੇ ਕੰਮਿਊਨਿਟੀ ਹੈਲਥ ਅਫ਼ਸਰਜ਼ ਐਸੋਸੀਏਸ਼ਨ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਧਰਨਾ ਦੇ ਕੇ ਪੰਜਾਬ ਸਰਕਾਰ ਖ਼ਿਲਾਫ਼ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ ਗਿਆ ਅਤੇ ਇਸ ਦੌਰਾਨ ਸਰਕਾਰ ਵਲੋਂ ਜਾਰੀ ਨੋਟੀਫਿਕੇਸ਼ਨ ਦੀਆਂ ਕਾਪੀਆਂ ਸਾੜੀਆਂ ਗਈਆਂ। ਜਥੇਬੰਦੀ ਨੇ ਦੋਸ਼ ਲਾਇਆ ਕਿ ਸਰਕਾਰ ਨੇ ਤਨਖ਼ਾਹ ਵਿਚ ਵਾਧੇ ਦਾ ਵਾਅਦਾ ਤਾਂ ਕੀਤਾ ਸੀ, ਪਰ ਇਸ ਦੀ ਥਾਂ ਬੈਂਚਮਾਰਕ ਅਤੇ ਕਈ ਸ਼ਰਤਾਂ ਲਾਗੂ ਕਰ ਦਿੱਤੀਆਂ। ਉਨ੍ਹਾਂ ’ਤੇ ਵਾਧੂ ਕੰਮ ਦਾ ਬੋਝ ਵੀ ਪਾਇਆ ਜਾ ਰਿਹਾ ਹੈ। ਸੀ.ਐੱਚ.ਓ ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ ਕੁਲਦੀਪ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਹੜਤਾਲ 22 ਜੂਨ ਤੋਂ ਜਾਰੀ ਹੈ। ਸ਼ੁਰੂਆਤ ਵਿਚ ਉਹ ਆਨਲਾਈਨ ਸਿਸਟਮ ਬੰਦ ਕਰਕੇ ਸਰਕਾਰ ਦਾ ਵਿਰੋਧ ਕਰ ਰਹੇ ਸਨ, ਪਰ ਮੰਗਾਂ ਦਾ ਹੱਲ ਨਾ ਹੋਣ ਕਾਰਨ ਹੁਣ ਧਰਨੇ ’ਤੇ ਬੈਠਣਾ ਪਿਆ ਹੈ।ਸੀਐਚਓ ਨਰੇਸ਼ ਕੁਮਾਰ ਨੇ ਦੱਸਿਆ ਕਿ ਕੈਬਿਨੇਟ ਮੰਤਰੀ ਨਾਲ ਹੋਈ ਮੀਟਿੰਗ ਦੌਰਾਨ 5 ਹਜ਼ਾਰ ਰੁਪਏ ਤਨਖ਼ਾਹ ਵਾਧੇ ਅਤੇ ਬੋਨਸ ਦੇਣ ਦਾ ਭਰੋਸਾ ਦਿੱਤਾ ਗਿਆ ਸੀ, ਪਰ ਜਾਰੀ ਨੋਟੀਫਿਕੇਸ਼ਨ ਵਿਚ ਤਨਖ਼ਾਹ ਵਧਾਉਣ ਦੀ ਬਜਾਏ ਬੈਂਚਮਾਰਕ ਅਤੇ ਕਈ ਸ਼ਰਤਾਂ ਲਾਗੂ ਕਰ ਦਿੱਤੀਆਂ ਗਈਆਂ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਇਹ ਸ਼ਰਤਾਂ ਪੂਰੀਆਂ ਕਰਨ ਤੋਂ ਬਾਅਦ ਹੀ ਤਨਖ਼ਾਹ ਵਿਚ 5 ਹਜ਼ਾਰ ਰੁਪਏ ਦਾ ਵਾਧਾ ਮਿਲੇਗਾ, ਜੋ ਉਨ੍ਹਾਂ ਨਾਲ ਧੋਖਾ ਹੈ। ਆਗੂਆਂ ਨੇ ਕਿਹਾ ਕਿ ਐਨ.ਕਿਊ.ਏ.ਐਸ ਨਾਲ ਸੰਬੰਧਿਤ ਜ਼ਿੰਮੇਵਾਰੀਆਂ ਦੇ ਨਾਲ-ਨਾਲ ਆਭਾ ਆਈ.ਡੀ ਲਿੰਕ ਕਰਨ ਸਮੇਤ ਕਈ ਹੋਰ ਕੰਮ ਵੀ ਉਨ੍ਹਾਂ ਦੇ ਸਿਰ ਪਾਏ ਜਾ ਰਹੇ ਹਨ। ਜਿਸ ਕਾਰਨ ਕਰਮਚਾਰੀਆਂ ਵਿਚ ਭਾਰੀ ਰੋਸ ਹੈ। ਸੀ.ਐੱਚ.ਓ ਨਰੇਸ਼ ਕੁਮਾਰ ਨੇ ਦੱਸਿਆ ਕਿ ਹੜਤਾਲ ਦੇ ਚਲਦਿਆਂ ਜ਼ਿਲ੍ਹੇ ਦੇ 107 ਸਿਹਤ ਅਤੇ ਤੰਦਰੁਸਤੀ ਕੇਂਦਰ ਬੰਦ ਹਨ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜਦੋਂ ਤੱਕ ਸਰਕਾਰ ਉਨ੍ਹਾਂ ਦੀਆਂ ਮੰਗਾਂ ਨਹੀਂ ਮੰਨਦੀ, ਉਦੋਂ ਤੱਕ ਧਰਨਾ ਅਤੇ ਹੜਤਾਲ ਜਾਰੀ ਰਹੇਗੀ। ਸਿਹਤ ਕੇਂਦਰ ਬੰਦ ਹੋਣ ਕਾਰਨ ਆਮ ਲੋਕਾਂ ਨੂੰ ਵੱਡੀਆਂ ਪਰੇਸ਼ਾਨੀਆਂ ਝੱਲਣੀਆਂ ਪੈ ਰਹੀਆਂ ਹਨ।
ਸੀ.ਐੱਚ.ਓ ਦੀ ਹੜਤਾਲ ਕਾਰਨ 107 ਸਿਹਤ ਕੇਂਦਰ ਬੰਦ. ਮੁਲਾਜ਼ਮਾਂ ਨੇ ਨੋਟੀਫਿਕੇਸ਼ਨ ਦੀਆਂ ਕਾਪੀਆਂ ਸਾੜ ਕੇ ਕੀਤਾ ਰੋਸ ਪ੍ਰਦਰਸ਼ਨ
ਫ਼ਾਜ਼ਿਲਕਾ, 5 ਅਗਸਤ (ਦਵਿੰਦਰ ਪਾਲ ਸਿੰਘ)-ਫਾਜ਼ਿਲਕਾ ਦੇ ਸਿਵਲ ਸਰਜਨ ਦਫ਼ਤਰ ਅੱਗੇ ਕੰਮਿਊਨਿਟੀ ਹੈਲਥ ਅਫ਼ਸਰਜ਼ ਐਸੋਸੀਏਸ਼ਨ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਧਰਨਾ ਦੇ ਕੇ ਪੰਜਾਬ ਸਰਕਾਰ ਖ਼ਿਲਾਫ਼ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ ਗਿਆ ਅਤੇ ਇਸ ਦੌਰਾਨ ਸਰਕਾਰ ਵਲੋਂ ਜਾਰੀ ਨੋਟੀਫਿਕੇਸ਼ਨ ਦੀਆਂ ਕਾਪੀਆਂ ਸਾੜੀਆਂ ਗਈਆਂ। ਜਥੇਬੰਦੀ ਨੇ ਦੋਸ਼ ਲਾਇਆ ਕਿ ਸਰਕਾਰ ਨੇ ਤਨਖ਼ਾਹ ਵਿਚ ਵਾਧੇ ਦਾ ਵਾਅਦਾ ਤਾਂ ਕੀਤਾ ਸੀ, ਪਰ ਇਸ ਦੀ ਥਾਂ ਬੈਂਚਮਾਰਕ ਅਤੇ ਕਈ ਸ਼ਰਤਾਂ ਲਾਗੂ ਕਰ ਦਿੱਤੀਆਂ।
ਅਜੀਤ ਡੈਸਕ
06-08-2026