05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-08-2026

ਖੁਸ਼ਬੂ ਸਵਨਾ ਵਲੋਂ ਪਿੰਡ ਸਿਵਾਣ ਅਤੇ ਜੰਡਵਾਲਾ ਖਰਤਾ ਤੋਂ ਤੀਰਥ ਯਾਤਰਾ ਬੱਸ ਰਵਾਨਾ

ਫ਼ਾਜ਼ਿਲਕਾ, 5 ਅਗਸਤ(ਦਵਿੰਦਰ ਪਾਲ ਸਿੰਘ)-ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਦੀ ਧਰਮਪਤਨੀ ਮੈਡਮ ਖੁਸ਼ਬੂ ਸਵਨਾ ਵਲੋਂ ਹਲਕੇ ਦੇ ਪਿੰਡ ਸਿਵਾਨਾ ਅਤੇ ਜੰਡਵਾਲਾ ਖਰਤਾ ਤੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਧਾਰਮਿਕ ਸਥਾਨਾਂ ਦੇ ਦਰਸ਼ਨਾਂ ਲਈ ਬੱਸ ਰਵਾਨਾ ਕੀਤੀ। ਮੈਡਮ ਸਵਨਾ ਨੇ ਕਿਹਾ ਕਿ ਇਸ ਯੋਜਨਾ ਤਹਿਤ ਯਾਤਰੀਆਂ ਲਈ ਆਵਾਜਾਈ, ਰਹਿਣ-ਸਹਿਣ ਤੇ ਭੋਜਨ ਦਾ ਪ੍ਰਬੰਧ ਪੰਜਾਬ ਸਰਕਾਰ ਵਲੋਂ ਬਿਲਕੁਲ ਮੁਫ਼ਤ ਕੀਤਾ ਗਿਆ ਹੈ ਤਾਂ ਜੋ ਕਿਸੇ ਵੀ ਯਾਤਰੀ ਨੂੰ ਕੋਈ ਅਸੁਵਿਧਾ ਨਾ ਹੋਵੇ।

Ad Position 21
No active advertisement
ਅਜੀਤ ਡੈਸਕ 06-08-2026
ਫ਼ਾਜ਼ਿਲਕਾ, 5 ਅਗਸਤ(ਦਵਿੰਦਰ ਪਾਲ ਸਿੰਘ)-ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਦੀ ਧਰਮਪਤਨੀ ਮੈਡਮ ਖੁਸ਼ਬੂ ਸਵਨਾ ਵਲੋਂ ਹਲਕੇ ਦੇ ਪਿੰਡ ਸਿਵਾਨਾ ਅਤੇ ਜੰਡਵਾਲਾ ਖਰਤਾ ਤੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਧਾਰਮਿਕ ਸਥਾਨਾਂ ਦੇ ਦਰਸ਼ਨਾਂ ਲਈ ਬੱਸ ਰਵਾਨਾ ਕੀਤੀ। ਮੈਡਮ ਸਵਨਾ ਨੇ ਕਿਹਾ ਕਿ ਇਸ ਯੋਜਨਾ ਤਹਿਤ ਯਾਤਰੀਆਂ ਲਈ ਆਵਾਜਾਈ, ਰਹਿਣ-ਸਹਿਣ ਤੇ ਭੋਜਨ ਦਾ ਪ੍ਰਬੰਧ ਪੰਜਾਬ ਸਰਕਾਰ ਵਲੋਂ ਬਿਲਕੁਲ ਮੁਫ਼ਤ ਕੀਤਾ ਗਿਆ ਹੈ ਤਾਂ ਜੋ ਕਿਸੇ ਵੀ ਯਾਤਰੀ ਨੂੰ ਕੋਈ ਅਸੁਵਿਧਾ ਨਾ ਹੋਵੇ। ਉਨ੍ਹਾਂ ਕਿਹਾ ਕਿ ਬਜੁਰਗ ਅਵਸਥਾ ਵਿਚ ਸ਼ਰਧਾਲੂ ਤੀਰਥ ਸਥਾਨਾਂ ਵਿਖੇ ਜਾਣ ਤੋਂ ਵਾਂਝੇ ਰਹਿ ਜਾਂਦੇ ਸਨ ਅਤੇ ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦਾ ਮੁੱਖ ਉਦੇਸ਼ ਵੱਡੀ ਉਮਰ ਦੇ ਲੋਕਾਂ ਅਤੇ ਧਾਰਮਿਕ ਸ਼ਰਧਾਲੂਆਂ ਨੂੰ ਆਸਾਨ, ਸੁਰੱਖਿਅਤ ਅਤੇ ਮੁਫ਼ਤ ਤੀਰਥ ਦਰਸ਼ਨ ਕਰਵਾਉਣਾ ਹੈ। ਉਨ੍ਹਾਂ ਕਿਹਾ ਕਿ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ‘ਮੁੱਖ ਮੰਤਰੀ ਤੀਰਥ ਯਾਤਰਾ’ ਸਕੀਮ ਸ਼ੁਰੂ ਕੀਤੀ ਗਈ ਹੈ। ਜਿਸ ਨਾਲ ਸੰਗਤਾਂ ਵੱਖ-ਵੱਖ ਧਾਰਮਿਕ ਸਥਾਨਾਂ ਦੇ ਦਰਸ਼ਨ ਕਰ ਰਹੀਆਂ ਹਨ। ਇਸ ਮੌਕੇ ਸੁਰਿੰਦਰ ਬੈਨੀਵਾਲ ਬਲਾਕ ਪ੍ਰਧਾਨ ਜੰਡਵਾਲਾ ਖਰਤਾ, ਸਰਪੰਚ ਸਵਰਨ ਸਿੰਘ ਬਲਾਕ ਪ੍ਰਧਾਨ ਗੁਰਵੀਰ ਬਬਲੀ ਰੇਵੜੀਆਂ, ਹਰੀਸ਼ ਠਾਕੁਰ ਰਾਜਪੂਤ ਸਮਾਜ ਚੇਅਰਮੈਨ, ਸੋਮਾ ਰਾਣੀ ਐਮ.ਸੀ ਮੌਜੂਦ ਸੀ।
Ad Position 22
No active advertisement
ਪਿਛਲੀ ਖ਼ਬਰ ਕੇਰਾਖੇੜਾ ਸਕੂਲ ’ਚ ਈਕੋ ਕਲੱਬ ਤਹਿਤ ਕੈਚ ਦਾ ਰੇਨ ਗਤੀਵਿਧੀ ਕਰਵਾਈ ਅਗਲੀ ਖ਼ਬਰ ਸਿਵਲ ਸਰਜਨ ਵਲੋਂ ਡੇਂਗੂ-ਮਲੇਰੀਆ ਦੀ ਰੋਕਥਾਮ ਸੰਬੰਧੀ ਹਦਾਇਤਾਂ ਜਾਰੀ ਦੂਸ਼ਿਤ ਪਾਣੀ ਅਤੇ ਮੱਛਰ ਰਾਹੀਂ ਫੈਲਣ ਵਾਲੀਆਂ ਬਿ...
Ad Position 24
No active advertisement