ਹੱਕੀ ਮੰਗਾਂ ਨੂੰ ਲੈ ਕੇ ਪੰਜਾਬ ਦੀਆਂ ਸਮੂਹ ਮੁਲਾਜ਼ਮ ਜਥੇਬੰਦੀਆਂ ਹੋਈਆਂ ਸਰਗਰਮ
7 ਨੂੰ ਹੋ ਰਹੀ ਮਹਾਂ ਰੈਲੀ ਦੀਆਂ ਤਿਆਰੀਆਂ ਜ਼ੋਰਾਂ ’ਤੇ
ਫ਼ਾਜ਼ਿਲਕਾ, 5 ਅਗਸਤ (ਦਵਿੰਦਰ ਪਾਲ ਸਿੰਘ)-ਜਿਵੇਂ-ਜਿਵੇਂ ਚੋਣਾਂ ਦਾ ਸਮਾਂ ਨੇੜੇ ਆਉਂਦਾ ਜਾ ਰਿਹਾ ਹੈ, ਉਸੇ ਤਰ੍ਹਾਂ ਪੰਜਾਬ ਦੀਆਂ ਮੁਲਾਜ਼ਮ ਜਥੇਬੰਦੀਆਂ ਵੀ ਆਪਣੀਆਂ ਮੰਗਾਂ ਨੂੰ ਲੈ ਕੇ ਸਰਗਰਮ ਹੋ ਗਈਆਂ ਹਨ। ਜਿਸ ਦੇ ਚਲਦਿਆਂ ਹੁਣ ਜਥੇਬੰਦੀਆਂ ਵਲੋਂ 7 ਅਗਸਤ ਨੂੰ ਮਿਲ ਕੇ ਮਹਾਂਰੈਲੀ ਕੀਤੀ ਜਾ ਰਹੀ ਹੈ।
ਫ਼ਾਜ਼ਿਲਕਾ, 5 ਅਗਸਤ (ਦਵਿੰਦਰ ਪਾਲ ਸਿੰਘ)-ਜਿਵੇਂ-ਜਿਵੇਂ ਚੋਣਾਂ ਦਾ ਸਮਾਂ ਨੇੜੇ ਆਉਂਦਾ ਜਾ ਰਿਹਾ ਹੈ, ਉਸੇ ਤਰ੍ਹਾਂ ਪੰਜਾਬ ਦੀਆਂ ਮੁਲਾਜ਼ਮ ਜਥੇਬੰਦੀਆਂ ਵੀ ਆਪਣੀਆਂ ਮੰਗਾਂ ਨੂੰ ਲੈ ਕੇ ਸਰਗਰਮ ਹੋ ਗਈਆਂ ਹਨ। ਜਿਸ ਦੇ ਚਲਦਿਆਂ ਹੁਣ ਜਥੇਬੰਦੀਆਂ ਵਲੋਂ 7 ਅਗਸਤ ਨੂੰ ਮਿਲ ਕੇ ਮਹਾਂਰੈਲੀ ਕੀਤੀ ਜਾ ਰਹੀ ਹੈ। ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਦੇ ਸੀਨੀਅਰ ਆਗੂਆਂ ਗੁਰਪ੍ਰੀਤ ਸਿੰਘ ਮੰਗਵਾਲ ਤੇ ਗਗਨਦੀਪ ਸਿੰਘ ਭੁੱਲਰ ਨੇ ਸਾਂਝੇ ਪ੍ਰੈਸ ਬਿਆਨ ਰਾਹੀਂ ਦੱਸਿਆ ਕਿ ਪੰਜਾਬ ਦੇ ਸਮੁੱਚੇ ਮੁਲਾਜ਼ਮ 7 ਅਗਸਤ ਦੀ ਮਹਾਂ ਰੈਲੀ ਵਿਚ ਲੱਖਾਂ ਦੀ ਗਿਣਤੀ ਵਿਚ ਸ਼ਾਮਿਲ ਹੋਣਗੇ । ਪਸਸਫ ਫੈਡਰੇਸ਼ਨ ਦੇ ਆਗੂ ਸੁਖਜਿੰਦਰ ਸਿੰਘ ਫ਼ਾਜ਼ਿਲਕਾ ਅਤੇ ਸੂਬਾ ਪ੍ਰੈਸ ਸਕੱਤਰ ਰਵਿੰਦਰ ਸ਼ਰਮਾ ਫ਼ਾਜ਼ਿਲਕਾ ਦਾ ਕਹਿਣਾ ਹੈ ਕਿ ਸਰਕਾਰ ਨਾਲ ਕਈ ਗੇੜਾਂ ਦੀਆਂ ਗੱਲਬਾਤਾਂ ਤੋਂ ਬਾਅਦ ਵੀ ਕੋਈ ਨਤੀਜਾ ਨਹੀਂ ਨਿਕਲਿਆ। ਜਿਸ ਕਰਕੇ ਹੁਣ ਆਰ-ਪਾਰ ਦੇ ਸੰਘਰਸ਼ ਦੇ ਰੂਪ ਵਿਚ 7 ਅਗਸਤ ਦੀ ਮਹਾਂ ਰੈਲੀ ਕੀਤੀ ਜਾ ਰਹੀ ਹੈ। ਇਸ ਮੌਕੇ ਸਿਹਤ ਵਿਭਾਗ ਦੇ ਸੀਨੀਅਰ ਮੁਲਾਜ਼ਮ ਆਗੂ ਗੁਰਦੇਵ ਸਿੰਘ ਢਿੱਲੋਂ,ਵਿਰਸਾ ਸਿੰਘ ਪੰਨੂ,ਮਨਜੀਤ ਕੌਰ ਗੁਰਦਾਸਪੁਰ,ਨਰਿੰਦਰ ਸ਼ਰਮਾ ਫ਼ਿਰੋਜ਼ਪੁਰ,ਗੁਲਜਾਰ ਖਾਨ,ਸੁਖਵਿੰਦਰ ਦੋਦਾ ਸਮੇਤ ਹੋਰ ਆਗੂ ਹਾਜਰ ਸਨ ।