05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-08-2026

ਰੇਡੀਐਂਟ ਪਬਲਿਕ ਸਕੂਲ ਦੇ ਖਿਡਾਰੀਆਂ ਨੇ ਜ਼ੋਨ ਪੱਧਰੀ ਤਾਇਕਵਾਂਡੋ ਮੁਕਾਬਲਿਆਂ ’ਚ ਕੀਤਾ ਸ਼ਾਨਦਾਰ ਪ੍ਰਦਰਸ਼ਨ 19 ਸੋਨ ਅਤੇ 2 ਚਾਂਦੀ ਦੇ ਤਗਮੇ ਹਾਸਿਲ ਕੀਤੇ

ਮੰਡੀ ਅਰਨੀਵਾਲਾ, 5 ਅਗਸਤ(ਨਿਸ਼ਾਨ ਸਿੰਘ ਮੋਹਲਾ)-ਰੇਡੀਐਂਟ ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਮਾਹੂੰਆਣਾ ਬੋਦਲਾ ਦੇ ਵਿਦਿਆਰਥੀਆਂ ਨੇ ਜ਼ੋਨ ਪੱਧਰੀ ਤਾਇਕਵਾਂਡੋ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਸਕੂਲ ਦਾ ਨਾਮ ਰੌਸ਼ਨ ਕੀਤਾ। ਸਕੂਲ ਦੇ ਖਿਡਾਰੀਆਂ ਨੇ ਆਪਣੀ ਮਿਹਨਤ, ਲਗਨ ਅਤੇ ਖੇਡ ਪ੍ਰਤੀ ਸਮਰਪਣ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ ।

Ad Position 21
No active advertisement
ਅਜੀਤ ਡੈਸਕ 06-08-2026
ਮੰਡੀ ਅਰਨੀਵਾਲਾ, 5 ਅਗਸਤ(ਨਿਸ਼ਾਨ ਸਿੰਘ ਮੋਹਲਾ)-ਰੇਡੀਐਂਟ ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਮਾਹੂੰਆਣਾ ਬੋਦਲਾ ਦੇ ਵਿਦਿਆਰਥੀਆਂ ਨੇ ਜ਼ੋਨ ਪੱਧਰੀ ਤਾਇਕਵਾਂਡੋ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਸਕੂਲ ਦਾ ਨਾਮ ਰੌਸ਼ਨ ਕੀਤਾ। ਸਕੂਲ ਦੇ ਖਿਡਾਰੀਆਂ ਨੇ ਆਪਣੀ ਮਿਹਨਤ, ਲਗਨ ਅਤੇ ਖੇਡ ਪ੍ਰਤੀ ਸਮਰਪਣ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ । ਮੁਕਾਬਲਿਆਂ ਵਿਚ ਰੇਡੀਐਂਟ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦੇ ਖਿਡਾਰੀਆਂ ਨੇ ਕੁੱਲ 19 ਸੋਨੇ ਦੇ ਤਗਮੇ ਅਤੇ 2 ਚਾਂਦੀ ਦੇ ਤਗਮੇ ਜਿੱਤ ਕੇ ਸ਼ਾਨਦਾਰ ਉਪਲੱਬਧੀ ਆਪਣੇ ਨਾਮ ਕੀਤੀ। ਇਸ ਪ੍ਰਦਰਸ਼ਨ ਨੇ ਸਕੂਲ ਨੂੰ ਜ਼ੋਨ ਪੱਧਰ ’ਤੇ ਵਿਸ਼ੇਸ਼ ਪਛਾਣ ਦਿਵਾਈ ਅਤੇ ਸਾਬਤ ਕੀਤਾ ਕਿ ਸਕੂਲ ਖੇਡਾਂ ਦੇ ਖੇਤਰ ਵਿਚ ਵੀ ਲਗਾਤਾਰ ਨਵੀਆਂ ਉਚਾਈਆਂ ਹਾਸਿਲ ਕਰ ਰਿਹਾ ਹੈ। ਸਭ ਤੋਂ ਵੱਧ ਮਾਣ ਵਾਲੀ ਗੱਲ ਇਹ ਰਹੀ ਕਿ ਸੋਨੇ ਦਾ ਤਗਮਾ ਜਿੱਤਣ ਵਾਲੇ ਸਾਰੇ 19 ਖਿਡਾਰੀਆਂ ਨੇ ਜ਼ਿਲ੍ਹਾ ਪੱਧਰੀ ਤਾਇਕਵਾਂਡੋ ਮੁਕਾਬਲਿਆਂ ਲਈ ਆਪਣੀ ਜਗ੍ਹਾ ਪੱਕੀ ਕਰ ਲਈ ਹੈ। ਹੁਣ ਇਹ ਖਿਡਾਰੀ ਜ਼ਿਲ੍ਹਾ ਪੱਧਰ ’ਤੇ ਸਕੂਲ ਦੀ ਨੁਮਾਇੰਦਗੀ ਕਰਦੇ ਹੋਏ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕਰਨਗੇ। ਇਸ ਸ਼ਾਨਦਾਰ ਸਫਲਤਾ ਦਾ ਸਿਹਰਾ ਸਕੂਲ ਦੇ ਤਾਇਕਵਾਂਡੋ ਕੋਚ ਅਮਨਦੀਪ ਸਿੰਘ ਦੀ ਮਿਹਨਤ, ਤਜ਼ਰਬੇ ਅਤੇ ਨਿਰੰਤਰ ਸਿਖਲਾਈ ਨੂੰ ਜਾਂਦਾ ਹੈ। ਉਨ੍ਹਾਂ ਦੀ ਯੋਗ ਅਗਵਾਈ ਹੇਠ ਖਿਡਾਰੀਆਂ ਨੇ ਅਨੁਸ਼ਾਸਨ ਅਤੇ ਆਤਮ-ਵਿਸ਼ਵਾਸ ਨਾਲ ਇਹ ਵੱਡੀ ਪ੍ਰਾਪਤੀ ਹਾਸਿਲ ਕੀਤੀ। ਸਕੂਲ ਦੇ ਐਗਜ਼ਿਕਿਊਟਿਵ ਡਾਇਰੈਕਟਰ ਡਾ. ਪੰਕਜ ਧਮੀਜਾ ਨੇ ਇਸ ਉਪਲੱਬਧੀ ‘ਤੇ ਖੁਸ਼ੀ ਪ੍ਰਗਟ ਕਰਦਿਆਂ ਕਿਹਾ ਕਿ ਰੇਡੀਐਂਟ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦਾ ਉਦੇਸ਼ ਵਿਦਿਆਰਥੀਆਂ ਨੂੰ ਸਿੱਖਿਆ ਦੇ ਨਾਲ-ਨਾਲ ਖੇਡਾਂ ਵਿਚ ਵੀ ਉੱਚ ਪੱਧਰ ਦੀਆਂ ਸਹੂਲਤਾਂ ਅਤੇ ਮੌਕੇ ਪ੍ਰਦਾਨ ਕਰਨਾ ਹੈ। ਪ੍ਰਿੰਸੀਪਲ ਮੈਡਮ ਸ੍ਰੀਮਤੀ ਨੀਤੀ ਸਿੰਘ ਨੇ ਸਾਰੇ ਜੇਤੂ ਖਿਡਾਰੀਆਂ, ਉਨ੍ਹਾਂ ਦੇ ਮਾਪਿਆਂ ਅਤੇ ਕੋਚ ਨੂੰ ਦਿਲੋਂ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਅਜਿਹੀਆਂ ਪ੍ਰਾਪਤੀਆਂ ਵਿਦਿਆਰਥੀਆਂ ਵਿੱਚ ਆਤਮ-ਵਿਸ਼ਵਾਸ ਵਧਾਉਂਦੀਆਂ ਹਨ ਅਤੇ ਹੋਰ ਵਿਦਿਆਰਥੀਆਂ ਨੂੰ ਵੀ ਖੇਡਾਂ ਵੱਲ ਪ੍ਰੇਰਿਤ ਕਰਦੀਆਂ ਹਨ। ਇਸ ਮੌਕੇ ਅਕਾਦਮਿਕ ਇੰਚਾਰਜ ਡਾ. ਗੁਰਵੀਨ ਕੌਰ ਨੇ ਵੀ ਜੇਤੂ ਖਿਡਾਰੀਆਂ ਨੂੰ ਸ਼ੁਭਕਾਮਨਾਵਾਂ ਦਿੰਦਿਆਂ ਕਿਹਾ ਕਿ ਰੇਡੀਐਂਟ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਹਮੇਸ਼ਾ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਵਚਨਬੱਧ ਹੈ। ਉਨ੍ਹਾਂ ਨੇ ਆਸ ਪ੍ਰਗਟਾਈ ਕਿ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਵਿਚ ਵੀ ਸਕੂਲ ਦੇ ਖਿਡਾਰੀ ਸ਼ਾਨਦਾਰ ਪ੍ਰਦਰਸ਼ਨ ਕਰਕੇ ਨਵੇਂ ਕੀਰਤੀਮਾਨ ਸਥਾਪਿਤ ਕਰਨਗੇ।ਸਮੂਹ ਸਕੂਲ ਪਰਿਵਾਰ ਨੇ ਸਾਰੇ ਜੇਤੂ ਖਿਡਾਰੀਆਂ ਨੂੰ ਦਿਲੋਂ ਵਧਾਈ ਦਿੱਤੀ ਅਤੇ ਜ਼ਿਲ੍ਹਾ ਪੱਧਰੀ ਤਾਇਕਵਾਂਡੋ ਮੁਕਾਬਲਿਆਂ ਲਈ ਉਨ੍ਹਾਂ ਦੇ ਉੱਜਵਲ ਭਵਿੱਖ ਅਤੇ ਸ਼ਾਨਦਾਰ ਪ੍ਰਦਰਸ਼ਨ ਦੀ ਕਾਮਨਾ ਕੀਤੀ।
Ad Position 22
No active advertisement
ਪਿਛਲੀ ਖ਼ਬਰ ਦੁੱਖ ਨਿਵਾਰਣ ਦਸਵੰਧ ਸੇਵਾ ਸੁਸਾਇਟੀ ਵਲੋਂ ਵਿਧਵਾ ਔਰਤ ਨੂੰ ਬੱਚੇ ਦੀ ਪੜ੍ਹਾਈ ਲਈ ਦਿੱਤੀ ਆਰਥਿਕ ਸਹਾਇਤਾ ਰਾਸ਼ੀ ਅਗਲੀ ਖ਼ਬਰ ਖੇਤੀਬਾੜੀ ਦਫ਼ਤਰ ਵਲੋਂ ਸੀ.ਆਰ.ਐਮ ਸਕੀਮ ਅਧੀਨ ਸਬਸਿਡੀ ’ਤੇ ਦਿੱਤੇ ਖੇਤੀ ਸੰਦਾਂ ਦੀ ਕੀਤੀ ਸ਼ਨਾਖਤ
Ad Position 24
No active advertisement