06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-08-2026

ਡੱਬਵਾਲਾ ਕਲਾਂ ਵਿਖੇ ਮਾਂ ਦੇ ਦੁੱਧ ਦੀ ਮਹੱਤਤਾ ਬਾਰੇ ਜਾਗਰੂਕਤਾ ਕੈਂਪ ਲਗਾਇਆ

ਫ਼ਾਜ਼ਿਲਕਾ, 6 ਅਗਸਤ (ਦਵਿੰਦਰ ਪਾਲ ਸਿੰਘ)-ਸਿਹਤ ਵਿਭਾਗ ਫ਼ਾਜ਼ਿਲਕਾ ਵਲੋਂ ਡੱਬਵਾਲਾ ਕਲਾਂ ਵਿਖੇ ‘ਮਾਂ ਦੇ ਦੁੱਧ ਦੀ ਮਹੱਤਤਾ’ ਬਾਰੇ ਜਾਗਰੂਕਤਾ ਕੈਂਪ ਲਗਾਇਆ ਗਿਆ। ਕੈਂਪ ਦੌਰਾਨ ਸਿਹਤ ਅਧਿਕਾਰੀਆਂ ਸਤਵੰਤ ਕੌਰ, ਵੰਦਨਾ ਕੰਬੋਜ ਅਤੇ ਗੁਰਿੰਦਰ ਕੌਰ ਨੇ ਦੱਸਿਆ ਕਿ ਜਨਮ ਤੋਂ ਪਹਿਲੇ ਛੇ ਮਹੀਨੇ ਬੱਚੇ ਲਈ ਸਿਰਫ਼ ਮਾਂ ਦਾ ਦੁੱਧ ਹੀ ਸਭ ਤੋਂ ਪੌਸ਼ਟਿਕ ਅਤੇ ਸੁਰੱਖਿਅਤ ਖ਼ੁਰਾਕ ਹੈ।

Ad Position 21
No active advertisement
ਅਜੀਤ ਡੈਸਕ 07-08-2026
ਫ਼ਾਜ਼ਿਲਕਾ, 6 ਅਗਸਤ (ਦਵਿੰਦਰ ਪਾਲ ਸਿੰਘ)-ਸਿਹਤ ਵਿਭਾਗ ਫ਼ਾਜ਼ਿਲਕਾ ਵਲੋਂ ਡੱਬਵਾਲਾ ਕਲਾਂ ਵਿਖੇ ‘ਮਾਂ ਦੇ ਦੁੱਧ ਦੀ ਮਹੱਤਤਾ’ ਬਾਰੇ ਜਾਗਰੂਕਤਾ ਕੈਂਪ ਲਗਾਇਆ ਗਿਆ। ਕੈਂਪ ਦੌਰਾਨ ਸਿਹਤ ਅਧਿਕਾਰੀਆਂ ਸਤਵੰਤ ਕੌਰ, ਵੰਦਨਾ ਕੰਬੋਜ ਅਤੇ ਗੁਰਿੰਦਰ ਕੌਰ ਨੇ ਦੱਸਿਆ ਕਿ ਜਨਮ ਤੋਂ ਪਹਿਲੇ ਛੇ ਮਹੀਨੇ ਬੱਚੇ ਲਈ ਸਿਰਫ਼ ਮਾਂ ਦਾ ਦੁੱਧ ਹੀ ਸਭ ਤੋਂ ਪੌਸ਼ਟਿਕ ਅਤੇ ਸੁਰੱਖਿਅਤ ਖ਼ੁਰਾਕ ਹੈ। ਇਹ ਬੱਚੇ ਨੂੰ ਨਮੂਨੀਆ ਅਤੇ ਦਸਤ ਵਰਗੀਆਂ ਬਿਮਾਰੀਆਂ ਤੋਂ ਬਚਾ ਕੇ ਰੋਗ-ਪ੍ਰਤੀਰੋਧਕ ਸਮਰੱਥਾ ਵਧਾਉਂਦਾ ਹੈ ਅਤੇ ਮਾਂ ਦੀ ਆਪਣੀ ਸਿਹਤ ਲਈ ਵੀ ਲਾਹੇਵੰਦ ਹੈ। ਇਸ ਮੌਕੇ ਆਸ਼ਾ ਤੇ ਆਂਗਣਵਾੜੀ ਵਰਕਰਾਂ ਨੂੰ ਘਰ-ਘਰ ਜਾ ਕੇ ਜਾਗਰੂਕ ਕਰਨ ਦੇ ਨਿਰਦੇਸ਼ ਦਿੱਤੇ ਗਏ। ਦਿਵੇਸ਼ ਕੁਮਾਰ, ਪ੍ਰਕਾਸ਼ ਸਿੰਘ, ਵਿਨੋਦ ਕੁਮਾਰ ਅਤੇ ਹਰਜਿੰਦਰ ਕੌਰ ਸਮੇਤ ਹੋਰ ਸਟਾਫ਼ ਨੇ ਵੀ ਮੁਹਿੰਮ ’ਚ ਸਹਿਯੋਗ ਦਿੱਤਾ।
Ad Position 22
No active advertisement
ਪਿਛਲੀ ਖ਼ਬਰ ਸਿਮੀਗੋ ਸਕੂਲ ਦੇ ਲੜਕੇ-ਲੜਕੀਆਂ ਨੇ ਟੇਬਲ ਟੈਨਿਸ ਮੁਕਾਬਲੇ ਜਿੱਤੇ ਹਾਈਕੋਰਟ ਨੇ ਡੀ.ਏ ਮਾਮਲੇ ’ਚ ਪੰਜਾਬ ਸਰਕਾਰ ਦੀਆਂ ਦਲ... ਅਗਲੀ ਖ਼ਬਰ ਲਾਇਨਜ਼ ਕਲੱਬ ਵਿਸ਼ਾਲ ਨੇ ‘ਹੰਗਰ ਪ੍ਰਾਜੈਕਟ’ ਤਹਿਤ ਲੋੜਵੰਦਾਂ ਨੂੰ ਛਕਾਇਆ ਲੰਗਰ ਪਵਨ ਹਰਚੰਦਪੁਰੀ ਦੀ ਧਰਮ ਪਤਨੀ ਦੇ ਅਕਾਲ...
Ad Position 24
No active advertisement