ਸਿਮੀਗੋ ਸਕੂਲ ਦੇ ਲੜਕੇ-ਲੜਕੀਆਂ ਨੇ ਟੇਬਲ ਟੈਨਿਸ ਮੁਕਾਬਲੇ ਜਿੱਤੇ
ਹਾਈਕੋਰਟ ਨੇ ਡੀ.ਏ ਮਾਮਲੇ ’ਚ ਪੰਜਾਬ ਸਰਕਾਰ ਦੀਆਂ ਦਲੀਲਾਂ ਰੱਦ ਕੀਤੀਆਂ-ਅਸ਼ੋਕ ਅਨੇਜਾ
ਜਲਾਲਾਬਾਦ, 6 ਅਗਸਤ (ਕਰਨ ਚੁਚਰਾ)-ਸ਼੍ਰੋਮਣੀ ਅਕਾਲੀ ਦਲ ਦੇ ਪੰਜਾਬ ਦੇ ਵਾਈਸ ਪ੍ਰਧਾਨ ਅਤੇ ਸ਼ਹਿਰੀ ਜ਼ਿਲ੍ਹਾ ਪ੍ਰਧਾਨ ਅਸ਼ੋਕ ਅਨੇਜਾ ਨੇ ਕਿਹਾ ਕਿ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਡੀ. ਏ ਦੇ ਬਕਾਏ ਸਬੰਧੀ ਪੰਜਾਬ ਸਰਕਾਰ ਦੀਆਂ ਸਾਰੀਆਂ ਦਲੀਲਾਂ ਰੱਦ ਕਰਦਿਆਂ ਕਰਮਚਾਰੀਆਂ ਅਤੇ ਪੈਨਸ਼ਨਰਾਂ ਦੇ ਹੱਕਾਂ ਨੂੰ ਸਹੀ ਠਹਿਰਾਇਆ ਹੈ।
ਜਲਾਲਾਬਾਦ, 6 ਅਗਸਤ (ਕਰਨ ਚੁਚਰਾ)-ਸ਼੍ਰੋਮਣੀ ਅਕਾਲੀ ਦਲ ਦੇ ਪੰਜਾਬ ਦੇ ਵਾਈਸ ਪ੍ਰਧਾਨ ਅਤੇ ਸ਼ਹਿਰੀ ਜ਼ਿਲ੍ਹਾ ਪ੍ਰਧਾਨ ਅਸ਼ੋਕ ਅਨੇਜਾ ਨੇ ਕਿਹਾ ਕਿ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਡੀ.ਏ ਦੇ ਬਕਾਏ ਸਬੰਧੀ ਪੰਜਾਬ ਸਰਕਾਰ ਦੀਆਂ ਸਾਰੀਆਂ ਦਲੀਲਾਂ ਰੱਦ ਕਰਦਿਆਂ ਕਰਮਚਾਰੀਆਂ ਅਤੇ ਪੈਨਸ਼ਨਰਾਂ ਦੇ ਹੱਕਾਂ ਨੂੰ ਸਹੀ ਠਹਿਰਾਇਆ ਹੈ। ਉਨ੍ਹਾਂ ਕਿਹਾ ਕਿ ਸਰਕਾਰ ਅਦਾਲਤੀ ਫ਼ੈਸਲੇ ਦਾ ਸਤਿਕਾਰ ਕਰਦਿਆਂ ਡੀ.ਏ ਦਾ ਬਕਾਇਆ ਜਲਦ ਜਾਰੀ ਕਰੇ। ਅਨੇਜਾ ਨੇ ਕਿਹਾ ਕਿ ਹਾਈਕੋਰਟ ਨੇ ਸਪਸ਼ਟ ਕੀਤਾ ਹੈ ਕਿ ਸੋਧੇ ਤਨਖ਼ਾਹ ਮਾਨ ਲਾਗੂ ਹੋਣ ਤੋਂ ਬਾਅਦ ਉਸੇ ਅਨੁਸਾਰ ਮਹਿੰਗਾਈ ਭੱਤਾ ਦੇਣਾ ਸਰਕਾਰ ਦੀ ਜ਼ਿੰਮੇਵਾਰੀ ਹੈ ਅਤੇ ਵਿੱਤੀ ਸੰਕਟ ਦਾ ਹਵਾਲਾ ਦੇ ਕੇ ਕਰਮਚਾਰੀਆਂ ਦੇ ਕਾਨੂੰਨੀ ਹੱਕਾਂ ਤੋਂ ਇਨਕਾਰ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਦੋਸ਼ ਲਾਇਆ ਕਿ ਸਰਕਾਰ ਵਿਗਿਆਪਨਾਂ ਅਤੇ ਪ੍ਰਚਾਰ ’ਤੇ ਖੁੱਲ੍ਹ ਕੇ ਖ਼ਰਚ ਕਰ ਰਹੀ ਹੈ, ਪਰ ਕਰਮਚਾਰੀਆਂ ਅਤੇ ਪੈਨਸ਼ਨਰਾਂ ਦੇ ਜਾਇਜ਼ ਬਕਾਏ ਦੇਣ ਤੋਂ ਪਿੱਛੇ ਹਟ ਰਹੀ ਹੈ। ਉਨ੍ਹਾਂ ਮੰਗ ਕੀਤੀ ਕਿ ਸਰਕਾਰ ਬੇਲੋੜੀ ਕਾਨੂੰਨੀ ਲੜਾਈ ਛੱਡ ਕੇ ਨਿਰਧਾਰਿਤ ਸਮੇਂ ਅੰਦਰ ਡੀ.ਏ ਦਾ ਸਾਰਾ ਬਕਾਇਆ ਜਾਰੀ ਕਰੇ।