06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-08-2026

ਫ਼ਾਜ਼ਿਲਕਾ ’ਚ ਐੱਸ.ਆਈ.ਆਰ. ਪ੍ਰਕਿਰਿਆ ਦਾ ਪਹਿਲਾ ਪੜਾਅ ਮੁਕੰਮਲ, 93.06 ਪ੍ਰਤੀਸ਼ਤ ਵੋਟਰ ਫਾਰਮ ਡਿਜੀਟਲ-ਜ਼ਿਲ੍ਹਾ ਚੋਣ ਅਫ਼ਸਰ

ਫ਼ਾਜ਼ਿਲਕਾ, 6 ਅਗਸਤ (ਦਵਿੰਦਰ ਪਾਲ ਸਿੰਘ)-ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਨੇ ਦੱਸਿਆ ਕਿ ਜ਼ਿਲ੍ਹੇ ਵਿਚ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਦਾ ਪਹਿਲਾ ‘ਹਾਊਸ-ਟੂ-ਹਾਊਸ’ ਪੜਾਅ ਸਫਲਤਾਪੂਰਵਕ ਮੁਕੰਮਲ ਹੋ ਗਿਆ ਹੈ। ਜ਼ਿਲ੍ਹੇ ਦੇ ਕੁੱਲ 7,76,163 ਵੋਟਰਾਂ ਵਿਚੋਂ 7,22,295 (93.

Ad Position 21
No active advertisement
ਅਜੀਤ ਡੈਸਕ 07-08-2026
ਫ਼ਾਜ਼ਿਲਕਾ, 6 ਅਗਸਤ (ਦਵਿੰਦਰ ਪਾਲ ਸਿੰਘ)-ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਨੇ ਦੱਸਿਆ ਕਿ ਜ਼ਿਲ੍ਹੇ ਵਿਚ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਦਾ ਪਹਿਲਾ ‘ਹਾਊਸ-ਟੂ-ਹਾਊਸ’ ਪੜਾਅ ਸਫਲਤਾਪੂਰਵਕ ਮੁਕੰਮਲ ਹੋ ਗਿਆ ਹੈ। ਜ਼ਿਲ੍ਹੇ ਦੇ ਕੁੱਲ 7,76,163 ਵੋਟਰਾਂ ਵਿਚੋਂ 7,22,295 (93.06 ਫ਼ੀਸਦੀ) ਦੇ ਫਾਰਮ ਡਿਜੀਟਾਈਜ਼ ਕੀਤੇ ਜਾ ਚੁੱਕੇ ਹਨ। ਬਾਕੀ 53,868 ਅਪ੍ਰਾਪਤ ਫਾਰਮਾਂ ਵਿਚੋਂ 23,091 ਵੋਟਰਾਂ ਦੀ ਮੌਤ ਹੋ ਚੁੱਕੀ ਹੈ ਅਤੇ 21,427 ਵੋਟਰ ਦੂਜੀਆਂ ਥਾਵਾਂ ’ਤੇ ਸ਼ਿਫ਼ਟ ਹੋ ਚੁੱਕੇ ਹਨ। ਉਨ੍ਹਾਂ ਦੱਸਿਆ ਕਿ ਡਰਾਫ਼ਟ ਵੋਟਰ ਸੂਚੀ 13 ਅਗਸਤ ਨੂੰ ਪ੍ਰਕਾਸ਼ਿਤ ਕੀਤੀ ਜਾਵੇਗੀ। ਜਿਨ੍ਹਾਂ ਦਾ ਨਾਮ ਇਸ ਵਿਚ ਨਹੀਂ ਹੋਵੇਗਾ ਉਹ 13 ਅਗਸਤ ਤੋਂ 12 ਸਤੰਬਰ ਤੱਕ ‘ਫਾਰਮ ਨੰਬਰ 6’ ਭਰ ਕੇ ਦਾਅਵਾ ਪੇਸ਼ ਕਰ ਸਕਦੇ ਹਨ। ਇਸ ਤੋਂ ਇਲਾਵਾ 30,531 ‘ਅਨਮੈਪਡ’ ਵੋਟਰਾਂ ਨੂੰ ਨੋਟਿਸ ਭੇਜ ਕੇ 12 ਨਿਰਧਾਰਿਤ ਦਸਤਾਵੇਜ਼ਾਂ ਵਿਚੋਂ ਕੋਈ ਇਕ ਜਮਾਂ ਕਰਵਾਉਣ ਦਾ ਮੌਕਾ ਦਿੱਤਾ ਜਾਵੇਗਾ। ਜ਼ਿਲ੍ਹੇ ਵਿਚ ਪੋਲਿੰਗ ਬੂਥਾਂ ਦੀ ਗਿਣਤੀ 829 ਤੋਂ ਵਧਾ ਕੇ 898 ਕਰ ਦਿੱਤੀ ਗਈ ਹੈ ਅਤੇ ਵੋਟਰ ਸੂਚੀ ਦੀ ਅੰਤਿਮ ਪ੍ਰਕਾਸ਼ਨਾਂ 12 ਅਕਤੂਬਰ ਨੂੰ ਹੋਵੇਗੀ।
Ad Position 22
No active advertisement
ਪਿਛਲੀ ਖ਼ਬਰ ਅਜੀਤ, ਜਲੰਧਰ ਫ਼ਾਜ਼ਿਲਕਾ ਅਪਰਾਧਨਾਮਾ - ਫ਼ਾਜ਼ਿਲਕਾ ਜ਼ਿਲ੍ਹੇ ਦੇ ਵੱਖ-ਵੱਖ ਥਾਣਿਆਂ ’ਚ 6 ਮੁਕੱਦਮੇ ਦਰਜ ਹੈਰੋਇਨ ਸਮੇਤ ਔਰਤ... ਅਗਲੀ ਖ਼ਬਰ ਡੀ.ਏ.ਵੀ ਸਕੂਲ ਹਰੀਪੁਰਾ ਦੀ ਵਿਦਿਆਰਥਣ ਨੇ ਜ਼ਿਲ੍ਹਾ ਪੱਧਰੀ ਤੀਰ ਅੰਦਾਜ਼ੀ ’ਚ ਜਿੱਤਿਆ ਕਾਂਸੀ ਦਾ ਤਗਮਾ
Ad Position 24
No active advertisement