06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-08-2026

ਮੁਲਾਜ਼ਮ ਯੂਨਾਈਟਿਡ ਆਰਗੇਨਾਈਜ਼ੇਸ਼ਨ ਦੀ ਮਹੀਨਾਵਾਰੀ ਮੀਟਿੰਗ

ਜਲਾਲਾਬਾਦ, 6 ਅਗਸਤ (ਜਤਿੰਦਰ ਪਾਲ ਸਿੰਘ)-ਮੁਲਾਜ਼ਮ ਯੂਨਾਈਟਿਡ ਔਰਗੇਨਾਈਜੇਸ਼ਨ ਸਬ ਡਵੀਜ਼ਨ ਸਬ ਅਰਬਨ ਜਲਾਲਾਬਾਦ ਦੀ ਮਹੀਨਾਵਾਰੀ ਮੀਟਿੰਗ 132. ਕੇ.

Ad Position 21
No active advertisement
ਅਜੀਤ ਡੈਸਕ 07-08-2026
ਜਲਾਲਾਬਾਦ, 6 ਅਗਸਤ (ਜਤਿੰਦਰ ਪਾਲ ਸਿੰਘ)-ਮੁਲਾਜ਼ਮ ਯੂਨਾਈਟਿਡ ਔਰਗੇਨਾਈਜੇਸ਼ਨ ਸਬ ਡਵੀਜ਼ਨ ਸਬ ਅਰਬਨ ਜਲਾਲਾਬਾਦ ਦੀ ਮਹੀਨਾਵਾਰੀ ਮੀਟਿੰਗ 132.ਕੇ.ਵੀ ਵਿਖੇ ਸੰਦੀਪ ਸਿੰਘ ਦੀ ਪ੍ਰਧਾਨਗੀ ਹੇਠ ਕੀਤੀ ਗਈ। ਮੀਟਿੰਗ ਦੌਰਾਨ ਬੁਲਾਰੇ ਆਗੂਆਂ ਨੇ ਸੰਬੋਧਨ ਕਰਦਿਆਂ ਕਿਹਾ ਪੰਜਾਬ ਸਰਕਾਰ ਅਤੇ ਪਾਵਰ ਕਾਮ ਦੀ ਮੈਨੇਜਮੈਂਟ ਪਿਛਲੇ ਲੰਮੇ ਸਮੇਂ ਤੋਂ ਮੁਲਾਜ਼ਮਾਂ ਦੀਆਂ ਹੱਕੀ ਮੰਗਾਂ ਜਿਵੇਂ ਕਿ 18 ਫ਼ੀਸਦੀ ਡੀ.ਏ ਜਾਰੀ ਕਰਨਾ, 17-07-2020 ਦਾ ਪੱਤਰ ਰੱਦ ਕਰਕੇ ਪੰਜਾਬ ਦਾ 6ਵਾਂ ਪੇਅ ਸਕੇਲ ਦੇਣਾ, ਪੁਰਾਣੀ ਪੈਨਸ਼ਨ ਬਹਾਲ ਕਰਨਾ, ਕੱਚੇ ਕਾਮਿਆ ਨੂੰ ਪੱਕਾ ਕਰਨ ਅਤੇ ਹੋਰ ਬਹੁਤ ਸਾਰੀਆਂ ਮੰਗਾਂ ਜੋ ਕਿ ਮੰਨ ਕੇ ਲਾਗੂ ਨਹੀਂ ਕਰ ਰਹੀ। ਆਗੂਆਂ ਨੇ ਕਿਹਾ ਕਿ ਜਿਸ ਦੇ ਰੋਸ ਵਜੋਂ ਜੁਆਇੰਟ ਫੋਰਮ, ਏਕਤਾ ਮੰਚ ਅਤੇ ਹੋਰ ਭਰਾਤਰੀ ਜਥੇਬੰਦੀਆਂ ਦੀ ਕਾਲ ’ਤੇ 21 ਅਗਸਤ ਤੋਂ 26 ਅਗਸਤ ਤੱਕ ਛੇ ਦਿਨ ਸਮੂਹਿਕ ਛੁੱਟੀ ’ਤੇ ਜਾ ਕੇ ਕੰਮ ਬੰਦ ਕਰਕੇ ਰੋਸ ਪ੍ਰਦਰਸ਼ਨ ਕੀਤਾ ਗਿਆ ਸੀ। ਜਿਸ ਕਾਰਨ ਵਿੱਤ ਮੰਤਰੀ ਦੀ ਪ੍ਰਧਾਨਗੀ ਹੇਠ 26 ਅਗਸਤ ਨੂੰ ਮੀਟਿੰਗ ਹੋਈ ਜਿਸ ਵਿਚ ਮੁਲਾਜ਼ਮਾਂ ਦੀਆਂ ਮੰਗਾਂ ਮਸਲਿਆਂ ਦੇ ਸਬੰਧ ਵਿਚ ਵਿੱਤ ਮੰਤਰੀ ਵਲੋਂ 15 ਅਗਸਤ ਤੱਕ ਮੰਗਾਂ ਦਾ ਹੱਲ ਕਰਨ ਦਾ ਵਿਸ਼ਵਾਸ ਦਵਾਇਆ ਗਿਆ ਹੈ। ਬੁਲਾਰਿਆਂ ਨੇ ਮੁਲਾਜ਼ਮਾਂ ਨੂੰ ਸੰਬੋਧਨ ਕਰਦਿਆਂ ਆਖਿਆ ਕਿ 7 ਅਗਸਤ ਨੂੰ ਸਾਂਝੇ ਸੰਘਰਸ਼ ਮੋਰਚੇ ਦੀ ਕਾਲ ’ਤੇ ਜਿਸ ਵਿਚ ਪੰਜਾਬ ਭਰ ਦੀਆਂ ਜਥੇਬੰਦੀਆਂ ਸ਼ਾਮਲ ਹਨ ਉਨ੍ਹਾਂ ਵਲੋਂ 39 ਸੈਕਟਰ ਚੰਡੀਗੜ੍ਹ ਵਿਖੇ ਪੁਰਾਣੀ ਪੈਨਸ਼ਨ ਬਹਾਲ ਕਰਵਾਉਣ ਅਤੇ 17-07-2026 ਦਾ ਪੱਤਰ ਰੱਦ ਕਰਵਾਉਣ ਅਤੇ ਕਈ ਹੋਰ ਮੰਗਾਂ ਮੰਨਵਾਉਣ ਦੇ ਲਈ ਰੋਸ ਰੈਲੀ ਕੀਤੀ ਜਾ ਰਹੀ ਹੈ ਜਿਸ ਦੇ ਵਿਚ ਮੁਲਾਜ਼ਮ ਸਾਥੀਆਂ ਨੂੰ ਵੱਧ ਤੋਂ ਵੱਧ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ। ਇਸ ਮੌਕੇ ਮੁਲਾਜ਼ਮਾਂ ਨੇ ਸਰਕਾਰ ਨੂੰ ਚੇਤਾਵਨੀ ਦਿੱਤੀ ਕਿ ਜੇਕਰ ਮੰਗਾਂ ਦਾ ਹੱਲ ਜਲਦੀ ਨਾ ਕੀਤਾ ਗਿਆ ਤਾਂ ਮੁਲਾਜ਼ਮਾਂ ਵਲੋਂ ਹੋਰ ਤਿੱਖਾ ਸੰਘਰਸ਼ ਕੀਤਾ ਜਾਵੇਗਾ। ਬੁਲਾਰੇ ਆਗੂ ਸਾਥੀ ਜਸਵਿੰਦਰ ਕੁਮਾਰ, ਜਤਿੰਦਰ ਸਿੰਘ, ਰੁਪਿੰਦਰ ਸਿੰਘ, ਸੰਦੀਪ, ਬਲਵੀਰ ਸਿੰਘ, ਚੇਤਨ ਕੁਮਾਰ ਪਰਮਜੀਤ ਸਿੰਘ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਬ੍ਰਹਮਰਿਸ਼ੀ ਸਕੂਲ ਦੀਆਂ ਕ੍ਰਿਕਟ ਟੀਮਾਂ ਜੇਤੂ ਰਹੀਆਂ ਅਗਲੀ ਖ਼ਬਰ ਡੀ.ਏ.ਵੀ ਸਕੂਲ ਹਰੀਪੁਰਾ ਦੀ ਵਿਦਿਆਰਥਣ ਨੇ ਜ਼ਿਲ੍ਹਾ ਪੱਧਰੀ ਤੀਰ ਅੰਦਾਜ਼ੀ ’ਚ ਜਿੱਤਿਆ ਕਾਂਸੀ ਦਾ ਤਗਮਾ ਅੰਤਰਰਾਸ਼ਟਰੀ ਜੱਟ...
Ad Position 24
No active advertisement