06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-08-2026

ਨਸ਼ਾ ਮੁਕਤ ਸਮਾਜ ਲਈ ਪ੍ਰਸ਼ਾਸਨ ਦੇ ਨਾਲ-ਨਾਲ ਹਰ ਵਰਗ ਦੀ ਭਾਗੀਦਾਰੀ ਜ਼ਰੂਰੀ-ਡਿਪਟੀ ਕਮਿਸ਼ਨਰ

ਫ਼ਾਜ਼ਿਲਕਾ, 6 ਅਗਸਤ (ਦਵਿੰਦਰ ਪਾਲ ਸਿੰਘ)-ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ‘ਨਸ਼ਾ ਮੁਕਤ ਭਾਰਤ ਅਭਿਆਨ’ ਤਹਿਤ ਜ਼ਿਲ੍ਹਾ ਪੱਧਰੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਨੇ ਕਿਹਾ ਕਿ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਲਈ ਸਮਾਜ ਦੇ ਹਰ ਵਰਗ ਦਾ ਸਹਿਯੋਗ ਬੇਹੱਦ ਜ਼ਰੂਰੀ ਹੈ। ਉਨ੍ਹਾਂ ਸਮੂਹ ਵਿਭਾਗਾਂ ਨੂੰ ਆਪਸੀ ਤਾਲਮੇਲ ਨਾਲ ਜਾਗਰੂਕਤਾ ਮੁਹਿੰਮ ਪਿੰਡ-ਪਿੰਡ ਪਹੁੰਚਾਉਣ ਦੇ ਨਿਰਦੇਸ਼ ਦਿੱਤੇ।

Ad Position 21
No active advertisement
ਫ਼ਾਜ਼ਿਲਕਾ ਦੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ‘ਨਸ਼ਾ ਮੁਕਤ ਭਾਰਤ ਅਭਿਆਨ’ ਤਹਿਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਦੇ ਹੋਏ ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ। ਅਜੀਤ ਤਸਵੀਰ 07-08-2026
ਫ਼ਾਜ਼ਿਲਕਾ, 6 ਅਗਸਤ (ਦਵਿੰਦਰ ਪਾਲ ਸਿੰਘ)-ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ‘ਨਸ਼ਾ ਮੁਕਤ ਭਾਰਤ ਅਭਿਆਨ’ ਤਹਿਤ ਜ਼ਿਲ੍ਹਾ ਪੱਧਰੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਨੇ ਕਿਹਾ ਕਿ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਲਈ ਸਮਾਜ ਦੇ ਹਰ ਵਰਗ ਦਾ ਸਹਿਯੋਗ ਬੇਹੱਦ ਜ਼ਰੂਰੀ ਹੈ। ਉਨ੍ਹਾਂ ਸਮੂਹ ਵਿਭਾਗਾਂ ਨੂੰ ਆਪਸੀ ਤਾਲਮੇਲ ਨਾਲ ਜਾਗਰੂਕਤਾ ਮੁਹਿੰਮ ਪਿੰਡ-ਪਿੰਡ ਪਹੁੰਚਾਉਣ ਦੇ ਨਿਰਦੇਸ਼ ਦਿੱਤੇ। ਮੀਟਿੰਗ ਦੌਰਾਨ ਫ਼ੈਸਲਾ ਲਿਆ ਗਿਆ ਕਿ ਸਿਹਤ, ਸਿੱਖਿਆ, ਪੁਲਿਸ ਵਿਭਾਗ ਅਤੇ ਸਮਾਜ ਸੇਵੀ ਸੰਸਥਾਵਾਂ ਦੇ ਸਹਿਯੋਗ ਨਾਲ ਸਕੂਲਾਂ-ਕਾਲਜਾਂ ਅਤੇ ਪਿੰਡਾਂ ਵਿਚ ਜਾਗਰੂਕਤਾ ਕੈਂਪ, ਸੈਮੀਨਾਰ ਅਤੇ ਖੇਡ ਗਤੀਵਿਧੀਆਂ ਕਰਵਾਈਆਂ ਜਾਣਗੀਆਂ। ਨਸ਼ਾ ਛੁਡਾਊ ਸਹਾਇਤਾ ਲਈ ਟੋਲ ਫ਼ਰੀ ਨੰਬਰ 14446 ਬਾਰੇ ਪ੍ਰਚਾਰ ਕੀਤਾ ਜਾਵੇਗਾ। ਆਂਗਣਵਾੜੀ ਵਰਕਰਾਂ ਨੂੰ ਨਸ਼ਾ ਮੁਕਤ ਮਿੱਤਰ ਵਜੋਂ ਨਿਯੁਕਤ ਕੀਤਾ ਜਾਵੇਗਾ ਅਤੇ ਜਲਦ ਹੀ ਸਮੂਹਿਕ ਸ਼ਪਥ ਸਮਾਰੋਹ ਵੀ ਕਰਵਾਇਆ ਜਾਵੇਗਾ। ਪੁਲਿਸ ਵਿਭਾਗ ਨੂੰ ਵਿੱਦਿਅਕ ਸੰਸਥਾਵਾਂ ਦੇ 100 ਮੀਟਰ ਦੇ ਘੇਰੇ ਅੰਦਰ ਤੰਬਾਕੂ ਉਤਪਾਦਾਂ ਦੀ ਵਿੱਕਰੀ ’ਤੇ ਸਖ਼ਤ ਕਾਰਵਾਈ ਦੇ ਹੁਕਮ ਦਿੱਤੇ ਗਏ। ਇਸ ਮੌਕੇ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਧਿਕਾਰੀ ਨਵੀਨ ਗਡਵਾਲ, ਡੀ.ਈ.ਓ.ਸਤੀਸ਼ ਕੁਮਾਰ, ਡਾ. ਐਰਿਕ, ਡੀ.ਐੱਸ.ਪੀ.ਸੋਮ ਨਾਥ ਸ਼ਰਮਾ, ਸੀ.ਡੀ.ਪੀ.ਓ ਨਵਦੀਪ ਕੌਰ, ਏ.ਡੀ.ਏ.ਹਰਜੋਤ ਸਿੰਘ ਅਤੇ ਸਮਾਜ ਸੇਵੀ ਲੀਲਾਧਰ ਸ਼ਰਮਾ ਸਮੇਤ ਹੋਰ ਅਧਿਕਾਰੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਫ਼ਾਜ਼ਿਲਕਾ ’ਚ ਭਾਜਪਾ ਟੀਮ ਨੇ ਸ਼ਹਿਰ ’ਚ ਸਫ਼ਾਈ ਵਿਵਸਥਾ ਦਾ ਲਿਆ ਜਾਇਜ਼ਾ ਅਗਲੀ ਖ਼ਬਰ ਬ੍ਰਹਮਰਿਸ਼ੀ ਸਕੂਲ ਦੀਆਂ ਕ੍ਰਿਕਟ ਟੀਮਾਂ ਜੇਤੂ ਰਹੀਆਂ
Ad Position 24
No active advertisement