08-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-08-2026

ਫ਼ਾਜ਼ਿਲਕਾ ਜ਼ਿਲ੍ਹੇ ਦੇ ਵੱਖ - ਵੱਖ ਥਾਣਿਆਂ ’ ਚ 9 ਮੁਕੱਦਮੇ ਦਰਜ ਸੋਨਾ ਅਤੇ ਚਾਂਦੀ ਚੋਰੀ ਕਰਨ ਵਾਲਾ ਵਿਅਕਤੀ ਕਾਬੂ

ਫ਼ਾਜ਼ਿਲਕਾ, 7 ਅਗਸਤ (ਦਵਿੰਦਰ ਪਾਲ ਸਿੰਘ)-ਥਾਣਾ ਵੈਰੋਕੇ ਪੁਲਿਸ ਨੇ ਘਰ ਵਿਚੋਂ ਸੋਨਾ ਅਤੇ ਚਾਂਦੀ ਚੋਰੀ ਕਰਨ ਦੇ ਦੋਸ਼ ਹੇਠ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ। ਚੋਰੀ ਹੋਏ ਗਹਿਣਿਆਂ ਦੀ ਕੁੱਲ ਕੀਮਤ ਲਗਭਗ 25 ਲੱਖ ਰੁਪਏ ਦੱਸੀ ਜਾ ਰਹੀ ਹੈ।

Ad Position 21
No active advertisement
ਅਜੀਤ ਡੈਸਕ 08-08-2026
ਫ਼ਾਜ਼ਿਲਕਾ, 7 ਅਗਸਤ (ਦਵਿੰਦਰ ਪਾਲ ਸਿੰਘ)-ਥਾਣਾ ਵੈਰੋਕੇ ਪੁਲਿਸ ਨੇ ਘਰ ਵਿਚੋਂ ਸੋਨਾ ਅਤੇ ਚਾਂਦੀ ਚੋਰੀ ਕਰਨ ਦੇ ਦੋਸ਼ ਹੇਠ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ। ਚੋਰੀ ਹੋਏ ਗਹਿਣਿਆਂ ਦੀ ਕੁੱਲ ਕੀਮਤ ਲਗਭਗ 25 ਲੱਖ ਰੁਪਏ ਦੱਸੀ ਜਾ ਰਹੀ ਹੈ। ਜਾਂਚ ਅਧਿਕਾਰੀ ਹੈੱਡ ਕਾਂਸਟੇਬਲ ਕਾਰਜ ਸਿੰਘ ਨੇ ਦੱਸਿਆ ਕਿ ਬਲਦੇਵ ਸਿੰਘ ਪੁੱਤਰ ਬਲਬੀਰ ਸਿੰਘ ਵਾਸੀ ਚੱਕ ਅਰਨੀਵਾਲਾ ਉਰਫ਼ ਕੱਟੀਆਂ ਵਾਲਾ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਕੁੱਝ ਸਮਾਂ ਪਹਿਲਾਂ ਉਸ ਦੇ ਘਰੋਂ ਸੋਨੇ-ਚਾਂਦੀ ਦੇ ਗਹਿਣੇ ਚੋਰੀ ਹੋ ਗਏ ਸਨ, ਜਿਸ ਤੋਂ ਬਾਅਦ ਉਹ ਘਰ ’ਤੇ ਨਜ਼ਰ ਰੱਖ ਰਹੇ ਸਨ। ਸ਼ਿਕਾਇਤਕਰਤਾ ਦੇ ਮੁਤਾਬਿਕ ਉਸ ਦੇ ਲੜਕੇ ਨੇ ਮੰਗਾ ਸਿੰਘ ਪੁੱਤਰ ਸੁਰਜੀਤ ਸਿੰਘ ਵਾਸੀ ਚੱਕ ਅਰਨੀਵਾਲਾ ਨੂੰ ਘਰੋਂ ਕੋਈ ਸਾਮਾਨ ਲੈ ਕੇ ਜਾਂਦੇ ਵੇਖਿਆ। ਜਦੋਂ ਘਰ ਦੀ ਜਾਂਚ ਕੀਤੀ ਗਈ ਤਾਂ 36 ਤੋਲੇ ਚਾਂਦੀ ਵੀ ਗ਼ਾਇਬ ਮਿਲੀ, ਜਿਸ ਤੋਂ ਬਾਅਦ ਉਨ੍ਹਾਂ ਨੂੰ ਯਕੀਨ ਹੋ ਗਿਆ ਕਿ 10 ਤੋਲੇ ਸੋਨਾ ਅਤੇ 36 ਤੋਲੇ ਚਾਂਦੀ ਮੰਗਾ ਸਿੰਘ ਨੇ ਹੀ ਚੋਰੀ ਕੀਤੀ ਹੈ। ਪੁਲਿਸ ਨੇ ਪੀੜਤ ਦੇ ਬਿਆਨਾਂ ਦੇ ਆਧਾਰ ’ਤੇ ਮੁਲਜ਼ਮ ਮੰਗਾ ਸਿੰਘ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। 23 ਸਾਲਾ ਨੌਜਵਾਨ ਨੂੰ ਜਾਨੋਂ ਮਾਰਨ ਵਾਲੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਫ਼ਾਜ਼ਿਲਕਾ-ਥਾਣਾ ਸਿਟੀ ਜਲਾਲਾਬਾਦ ਪੁਲਿਸ ਨੇ 23 ਸਾਲਾ ਨੌਜਵਾਨ ਨੂੰ ਜਾਨੋਂ ਮਾਰਨ ਵਾਲੇ ਇਕ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਸ਼ਮੀਨਾ ਕੰਬੋਜ ਨੇ ਦੱਸਿਆ ਕਿ ਉਨ੍ਹਾਂ ਨੂੰ ਅਮਨਪ੍ਰੀਤ ਸਿੰਘ ਪੁੱਤਰ ਬਲਵਿੰਦਰ ਸਿੰਘ ਵਾਸੀ ਜੰਮੂ ਬਸਤੀ ਜਲਾਲਾਬਾਦ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਉਸ ਦੇ ਭਰਾ ਲਵਪ੍ਰੀਤ ਸਿੰਘ ਪੁੱਤਰ ਬਲਵਿੰਦਰ ਸਿੰਘ ਨੂੰ ਸਾਜਨ ਉਰਫ਼ ਬੂੰਦੀ ਪੁੱਤਰ ਬਿੰਦਰ ਸਿੰਘ ਵਾਸੀ ਆਰੀਆ ਵਾਲੀ ਗਲੀ ਵਾਰਡ ਨੰਬਰ 4 ਜਲਾਲਾਬਾਦ ਨੇ ਜਾਨੋਂ ਮਾਰ ਦਿੱਤਾ। ਜਿਸ ਤੋਂ ਬਾਅਦ ਪੁਲਿਸ ਨੇ ਉਕਤ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਤੇਜ਼ ਰਫ਼ਤਾਰ ਕਾਰ ਦੀ ਟੱਕਰ ਨਾਲ ਇਕ ਵਿਅਕਤੀ ਜ਼ਖ਼ਮੀ, ਮਹਿਲਾ ਡਾਕਟਰ ਖ਼ਿਲਾਫ਼ ਮਾਮਲਾ ਦਰਜ ਫ਼ਾਜ਼ਿਲਕਾ-ਥਾਣਾ ਸਿਟੀ ਜਲਾਲਾਬਾਦ ਪੁਲਿਸ ਨੇ ਤੇਜ਼ ਰਫ਼ਤਾਰ ਅਤੇ ਲਾਪਰਵਾਹੀ ਨਾਲ ਕਾਰ ਚਲਾ ਕੇ ਇਕ ਵਿਅਕਤੀ ਨੂੰ ਜ਼ਖ਼ਮੀ ਕਰਨ ਦੇ ਮਾਮਲੇ ਵਿਚ ਇਕ ਮਹਿਲਾ ਡਾਕਟਰ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਜਾਂਚ ਅਧਿਕਾਰੀ ਏ.ਐੱਸ.ਆਈ.ਲਖਮੀਰ ਸਿੰਘ ਨੇ ਦੱਸਿਆ ਕਿ ਸੁਖਚੈਨ ਸਿੰਘ ਪੁੱਤਰ ਇਕਬਾਲ ਸਿੰਘ ਵਾਸੀ ਜੋੜੇ ਜੰਡ ਚਿਮਨੇ ਵਾਲਾ, ਹਾਲ ਆਬਾਦ ਗਰਲਜ਼ ਕਾਲਜ ਜਲਾਲਾਬਾਦ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਡਾਕਟਰ ਕਲਪਨਾ ਚੌਹਾਨ ਪਤਨੀ ਰਜਿੰਦਰ ਰਾਜਨ ਵਾਸੀ ਰਾਮ ਸ਼ਰਨਮ ਨਗਰ ਜਲਾਲਾਬਾਦ ਨੇ ਆਪਣੀ ਕਾਰ ਨੰਬਰ ਪੀ.ਬੀ.-61-ਸੀ-5000 ਨੂੰ ਤੇਜ਼ ਰਫ਼ਤਾਰ ਅਤੇ ਲਾਪਰਵਾਹੀ ਨਾਲ ਚਲਾ ਕੇ ਉਸ ਨੂੰ ਟੱਕਰ ਮਾਰ ਦਿੱਤੀ। ਜਿਸ ਤੋਂ ਬਾਅਦ ਪੁਲਿਸ ਨੇ ਉਕਤ ਮਹਿਲਾ ਡਾਕਟਰ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਨਸ਼ੇ ਦੀ ਹਾਲਤ ’ਚ ਘੁੰਮ ਰਿਹਾ ਵਿਅਕਤੀ ਕਾਬੂ ਫਾਜ਼ਿਲਕਾ-ਥਾਣਾ ਖੂਈ ਖੇੜਾ ਪੁਲਿਸ ਨੇ ਨਸ਼ੇ ਦੀ ਹਾਲਤ ਵਿਚ ਘੁੰਮ ਰਹੇ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ। ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਪ੍ਰਤਾਪ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਗਸ਼ਤ ਦੌਰਾਨ ਪਿੰਡ ਹਰੀਪੁਰਾ ਤੋਂ ਦਾਨੇਵਾਲਾ ਸੜਕ ’ਤੇ ਮੌਜੂਦ ਸੀ। ਇਸ ਦੌਰਾਨ ਇਕ ਨੌਜਵਾਨ ਡਿੱਕ-ਡੋਲੇ ਖਾਂਦਾ ਆਉਂਦਾ ਦਿਖਾਈ ਦਿੱਤਾ। ਪੁੱਛਗਿੱਛ ਕਰਨ ’ਤੇ ਉਸ ਨੇ ਆਪਣਾ ਨਾਮ ਸੁਖਦੀਪ ਸਿੰਘ ਪੁੱਤਰ ਜਸਵਿੰਦਰ ਸਿੰਘ ਵਾਸੀ ਸੱਪਾਂ ਵਾਲੀ ਦੱਸਿਆ। ਪੁਲਿਸ ਨੂੰ ਉਹ ਨਸ਼ੇ ਦਾ ਸੇਵਨ ਕੀਤਾ ਹੋਇਆ ਜਾਪਿਆ, ਜਿਸ ਕਾਰਨ ਉਸ ਨੂੰ ਕਾਬੂ ਕਰ ਲਿਆ ਗਿਆ। ਜਿਸ ਤੋਂ ਬਾਅਦ ਪੁਲਿਸ ਨੇ ਉਕਤ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਹੈਰੋਇਨ ਸਮੇਤ 3 ਵਿਅਕਤੀ ਕਾਬੂ ਫ਼ਾਜ਼ਿਲਕਾ-ਥਾਣਾ ਸਦਰ ਫ਼ਾਜ਼ਿਲਕਾ ਪੁਲਿਸ ਨੇ ਹੈਰੋਇਨ ਸਮੇਤ 3 ਵਿਅਕਤੀਆਂ ਨੂੰ ਕਾਬੂ ਕੀਤਾ ਹੈ। ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਰਮੇਸ਼ ਕੁਮਾਰ ਨੇ ਦੱਸਿਆ ਕਿ ਪੁਲਿਸ ਪਾਰਟੀ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਸਬੰਧੀ ਗਸ਼ਤ ਕਰ ਰਹੀ ਸੀ। ਜਦੋਂ ਪੁਲਿਸ ਬੱਸ ਸਟੈਂਡ ਲਾਧੂਕਾ ਮੰਡੀ ਵਿਖੇ ਮੌਜੂਦ ਸੀ ਤਾਂ ਮੁਖ਼ਬਰ ਖ਼ਾਸ ਨੇ ਇਤਲਾਹ ਦਿੱਤੀ ਕਿ ਸੰਦੀਪ ਕੁਮਾਰ ਪੁੱਤਰ ਜੀਤ ਸਿੰਘ, ਰਾਘਵ ਪੁੱਤਰ ਸਤੀਸ਼ ਕੁਮਾਰ ਅਤੇ ਸਤੀਸ਼ ਕੁਮਾਰ ਪੁੱਤਰ ਚਮਨ ਲਾਲ ਵਾਸੀ ਲਾਧੂਕਾ ਮੰਡੀ ਹੈਰੋਇਨ ਵੇਚਣ ਲਈ ਖੜ੍ਹੇ ਹਨ। ਪੁਲਿਸ ਨੇ ਛਾਪੇਮਾਰੀ ਕਰਕੇ ਉਕਤ ਤਿੰਨੋਂ ਵਿਅਕਤੀਆਂ ਨੂੰ ਕਾਬੂ ਕਰ ਲਿਆ ਅਤੇ ਉਨ੍ਹਾਂ ਕੋਲੋਂ 20 ਗਰਾਮ ਹੈਰੋਇਨ ਬਰਾਮਦ ਕੀਤੀ। ਜਿਸ ਤੋਂ ਬਾਅਦ ਪੁਲਿਸ ਨੇ ਉਕਤ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਇਕ ਵਿਅਕਤੀ ਦੀ ਕੁੱਟਮਾਰ ਕਰਨ ਵਾਲੇ 3 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਫ਼ਾਜ਼ਿਲਕਾ-ਥਾਣਾ ਸਿਟੀ ਫ਼ਾਜ਼ਿਲਕਾ ਪੁਲਿਸ ਨੇ ਇਕ ਵਿਅਕਤੀ ਦੀ ਕੁੱਟਮਾਰ ਕਰਨ ਵਾਲੇ 3 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਮਨਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸਮੀਰ ਪੁੱਤਰ ਮਨੋਜ ਵਾਸੀ ਡੇਰਾ ਸੱਚਾ ਸੌਦਾ ਫ਼ਾਜ਼ਿਲਕਾ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ 3 ਅਗਸਤ ਨੂੰ ਚੌਧਰੀ ਦੇ ਢਾਬੇ ਨੇੜੇ ਦਾਣਾ ਮੰਡੀ ਫ਼ਾਜ਼ਿਲਕਾ ਵਿਖੇ ਸੰਨ੍ਹੀ, ਵੀਰ ਅਤੇ ਗੌਤਮ ਵਾਸੀ ਡੇਰਾ ਸੱਚਾ ਸੌਦਾ ਫ਼ਾਜ਼ਿਲਕਾ ਨੇ ਉਸ ਦੀ ਕੁੱਟਮਾਰ ਕਰਕੇ ਸੱਟਾਂ ਮਾਰੀਆਂ। ਜਿਸ ਤੋਂ ਬਾਅਦ ਪੁਲਿਸ ਨੇ ਉਕਤ ਤਿੰਨੋਂ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਚੋਰੀ ਦੇ 3 ਐਕਟਿਵਾ ਸਮੇਤ ਵਿਅਕਤੀ ਕਾਬੂ ਫ਼ਾਜ਼ਿਲਕਾ- ਥਾਣਾ ਸਿਟੀ ਫ਼ਾਜ਼ਿਲਕਾ ਪੁਲਿਸ ਨੇ ਚੋਰੀ ਦੇ 3 ਐਕਟਿਵਾ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ। ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਜਗਦੀਸ਼ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਨਾਕਾਬੰਦੀ ਦੌਰਾਨ ਬਾਧਾ ਟੀ-ਪੁਆਇੰਟ ’ਤੇ ਮੌਜੂਦ ਸੀ। ਇਸ ਦੌਰਾਨ ਵਿਜੈ ਸਿੰਘ ਪੁੱਤਰ ਸ਼ੇਰ ਸਿੰਘ ਵਾਸੀ ਗੁਰੂ ਕਰਮ ਸਿੰਘ ਬਸਤੀ ਗੁਰੂਹਰਸਹਾਏ ਨੂੰ ਕਾਬੂ ਕੀਤਾ ਗਿਆ। ਪੁੱਛਗਿੱਛ ਦੌਰਾਨ ਉਸ ਕੋਲੋਂ ਚੋਰੀ ਦੇ 3 ਐਕਟਿਵਾ ਬਰਾਮਦ ਹੋਏ, ਜਿਨ੍ਹਾਂ ਦੀ ਕੀਮਤ ਕਰੀਬ 2,00,000 ਰੁਪਏ ਦੱਸੀ ਗਈ ਹੈ। ਪੁਲਿਸ ਨੇ ਉਕਤ ਵਿਅਕਤੀ ਨੂੰ ਕਾਬੂ ਕਰ ਉਸ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਲੱਖਾਂ ਰੁਪਏ ਦੀ ਠੱਗੀ ਮਾਰਨ ਵਾਲੇ ਇਕ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਫਾਜ਼ਿਲਕਾ-ਥਾਣਾ ਸਿਟੀ ਫ਼ਾਜ਼ਿਲਕਾ ਪੁਲਿਸ ਨੇ ਲੱਖਾਂ ਰੁਪਏ ਦੀ ਠੱਗੀ ਮਾਰਨ ਵਾਲੇ ਇਕ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਜਾਂਚ ਅਧਿਕਾਰੀ ਹੈੱਡ ਕਾਂਸਟੇਬਲ ਸਰਤਾ ਨੇ ਦੱਸਿਆ ਕਿ ਉਨ੍ਹਾਂ ਨੂੰ ਕੁਲਵੰਤ ਕੌਰ ਪਤਨੀ ਬਲਵਿੰਦਰ ਸਿੰਘ ਵਾਸੀ ਗੁਰੂ ਨਾਨਕ ਕਾਲੋਨੀ ਫ਼ਾਜ਼ਿਲਕਾ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਪਰਮਜੀਤ ਸਿੰਘ ਮੋਰ ਪੁੱਤਰ ਬਲਦੇਵ ਸਿੰਘ ਵਾਸੀ ਭੰਬਾ ਵੱਟੂ ਨੇ ਉਸ ਨਾਲ 10 ਲੱਖ 2 ਹਜ਼ਾਰ 700 ਰੁਪਏ ਦੀ ਠੱਗੀ ਮਾਰੀ ਹੈ। ਸ਼ਿਕਾਇਤ ਦੀ ਪੜਤਾਲ ਉਪਰੰਤ ਸੀਨੀਅਰ ਕਪਤਾਨ ਪੁਲਿਸ ਦੀ ਮਨਜ਼ੂਰੀ ਮਿਲਣ ਤੋਂ ਬਾਅਦ ਉਕਤ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਹਥਿਆਰਾਂ ਨਾਲ ਹਮਲਾ ਕਰਕੇ ਇਕ ਨੌਜਵਾਨ ਦਾ ਕਤਲ ਕਰਨ ਵਾਲੇ 10 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਫ਼ਾਜ਼ਿਲਕਾ-ਥਾਣਾ ਸਦਰ ਅਬੋਹਰ ਪੁਲਿਸ ਨੇ ਹਥਿਆਰਾਂ ਨਾਲ ਹਮਲਾ ਕਰਕੇ ਇਕ ਨੌਜਵਾਨ ਦਾ ਕਤਲ ਕਰਨ ਵਾਲੇ 10 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਜਸਵਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਗਗਨਦੀਪ ਪੁੱਤਰ ਜਗਮੀਤ ਸਿੰਘ ਵਾਸੀ ਕਿੱਲ੍ਹਿਆਂਵਾਲੀ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਪ੍ਰਸ਼ੋਤਮ ਕੁਮਾਰ ਪੁੱਤਰ ਮਹਾਵੀਰ ਵਾਸੀ ਸੈਦਾਂ ਵਾਲੀ ਨੇ ਉਸ ਦੇ ਭਰਾ ਲਵਪ੍ਰੀਤ ਸਿੰਘ ਨੂੰ ਫ਼ੋਨ ਕਰਕੇ ਧਮਕੀ ਦਿੱਤੀ ਸੀ। ਬਾਅਦ ਵਿਚ ਜਦੋਂ ਉਹ ਆਪਣੇ ਭਰਾ ਨਾਲ ਸਕੂਲ ਦੇ ਬਾਹਰ ਪਹੁੰਚਿਆ ਤਾਂ ਪ੍ਰਸ਼ੋਤਮ ਕੁਮਾਰ, ਕ੍ਰਿਸ਼ਨ ਪੁੱਤਰ ਸਰਵਣ ਰਾਮ, ਮੁਕੇਸ਼ ਕੁਮਾਰ ਪੁੱਤਰ ਸਰਵਣ ਰਾਮ, ਬੰਟੀ ਪੁੱਤਰ ਰਾਜੂ, ਨਿਤਿਨ ਅਤੇ 4-5 ਅਣਪਛਾਤੇ ਵਿਅਕਤੀਆਂ ਨੇ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਹਮਲੇ ਵਿਚ ਲਵਪ੍ਰੀਤ ਸਿੰਘ ਗੰਭੀਰ ਜ਼ਖ਼ਮੀ ਹੋ ਗਿਆ, ਜਿਸ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ, ਜਿੱਥੇ ਉਸ ਦੀ ਮੌਤ ਹੋ ਗਈ। ਜਿਸ ਤੋਂ ਬਾਅਦ ਪੁਲਿਸ ਨੇ ਉਕਤ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।
Ad Position 22
No active advertisement
ਪਿਛਲੀ ਖ਼ਬਰ ਸੁਤੰਤਰਤਾ ਦਿਵਸ ਮੌਕੇ ਅਬੋਹਰ ਰੇਲਵੇ ਸਟੇਸ਼ਨ ’ਤੇ ਜੀ.ਆਰ.ਪੀ. ਅਤੇ ਆਰ.ਪੀ.ਐਫ਼. ਨੇ ਚਲਾਈ ਵਿਸ਼ੇਸ਼ ਚੈਕਿੰਗ ਮੁਹਿੰਮ ਅਗਲੀ ਖ਼ਬਰ ਪੰਜਾਬ ਸਰਕਾਰ ਪ੍ਰਤੀ ਗਾਂ ਪ੍ਰਤੀ ਦਿਨ ਦੇਵੇਗੀ 61 ਰੁਪਏ, ਗਊਸ਼ਾਲਾਵਾਂ ਦੇ ਬਿਜਲੀ ਬਿੱਲ ਮੁਆਫ਼- ਕੀਮਤੀ ਭਗਤ
Ad Position 24