07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-08-2026

ਨਿਊ ਸੋਡੀ ਟੈਂਟ ਹਾਊਸ ਵਲੋਂ ਲੋੜਵੰਦ ਪਰਿਵਾਰਾਂ ਦੀਆਂ ਲੜਕੀਆਂ ਦੇ ਕੰਨਿਆ ਦਾਨ ਕਰਵਾਏ

ਗੁਰੂਹਰਸਹਾਏ, 7 ਅਗਸਤ (ਕਪਿਲ ਕੰਧਾਰੀ)—ਸਾਵਣ ਮਹੀਨੇ ਨੂੰ ਮੁੱਖ ਰੱਖਦਿਆਂ ਨਿਊ ਸੋਡੀ ਟੈਂਟ ਹਾਊਸ ਵਲੋਂ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਧਾਰਮਿਕ ਅਤੇ ਸਮਾਜ ਸੇਵਾ ਦੇ ਕਾਰਜ ਕਰਵਾਏ ਗਏ। ਇਸੇ ਲੜੀ ਤਹਿਤ ਅੱਜ 7 ਅਗਸਤ ਨੂੰ ਨਿਊ ਸੋਡੀ ਟੈਂਟ ਹਾਊਸ ਵਲੋ ਲੋੜਵੰਦ ਪਰਿਵਾਰਾਂ ਦੀਆਂ ਲੜਕੀਆਂ ਦੇ ਕੰਨਿਆ ਦਾਨ ਕਰਵਾਏ ਗਏ।

Ad Position 21
No active advertisement
ਅਜੀਤ ਡੈਸਕ 08-08-2026
ਗੁਰੂਹਰਸਹਾਏ, 7 ਅਗਸਤ (ਕਪਿਲ ਕੰਧਾਰੀ)—ਸਾਵਣ ਮਹੀਨੇ ਨੂੰ ਮੁੱਖ ਰੱਖਦਿਆਂ ਨਿਊ ਸੋਡੀ ਟੈਂਟ ਹਾਊਸ ਵਲੋਂ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਧਾਰਮਿਕ ਅਤੇ ਸਮਾਜ ਸੇਵਾ ਦੇ ਕਾਰਜ ਕਰਵਾਏ ਗਏ। ਇਸੇ ਲੜੀ ਤਹਿਤ ਅੱਜ 7 ਅਗਸਤ ਨੂੰ ਨਿਊ ਸੋਡੀ ਟੈਂਟ ਹਾਊਸ ਵਲੋ ਲੋੜਵੰਦ ਪਰਿਵਾਰਾਂ ਦੀਆਂ ਲੜਕੀਆਂ ਦੇ ਕੰਨਿਆ ਦਾਨ ਕਰਵਾਏ ਗਏ। ਇਸ ਮੌਕੇ ਆਈ ਹੋਈ ਸੰਗਤ ਨੇ ਜਿੱਥੇ ਮਾਤਾ ਰਾਣੀ ਦੇ ਦਰਬਾਰ ’ਤੇ ਮੱਥਾ ਟੇਕਿਆ ਅਤੇ ਮਾਤਾ ਰਾਣੀ ਦਾ ਆਸ਼ੀਰਵਾਦ ਪ੍ਰਾਪਤ ਕੀਤਾ ਉੱਥੇ ਹੀ ਆਈ ਹੋਈ ਸੰਗਤ ਦੇ ਲਈ 51 ਪ੍ਰਕਾਰ ਦੇ ਪਕਵਾਨਾਂ ਦਾ ਲੰਗਰ ਲਗਾਇਆ ਗਿਆ। ਇਸ ਤੋਂ ਇਲਾਵਾ ਲੋੜਵੰਦ ਲੋਕਾਂ ਦੀ ਸਹਾਇਤਾ ਲਈ ਖੂਨਦਾਨ ਕੈਂਪ ਵੀ ਲਗਾਇਆ ਗਿਆ। ਜਿਸ ਵਿਚ ਲੋਕਾਂ ਨੇ ਉਤਸ਼ਾਹ ਨਾਲ ਹਿੱਸਾ ਲੈਂਦਿਆਂ ਖੂਨਦਾਨ ਕੀਤਾ। ਨਿਊ ਸੋਡੀ ਟੈਂਟ ਹਾਊਸ ਦੇ ਸੰਚਾਲਕ ਮਿੰਟੂ ਸੋਢੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਲਾਕਾ ਵਾਸੀਆਂ ਦੇ ਸਹਿਯੋਗ ਨਾਲ ਹਰ ਸਾਲ ਲੋੜਵੰਦ ਲੜਕੀਆਂ ਦੇ ਕੰਨਿਆ ਦਾਨ ਕਰਵਾਏ ਜਾਂਦੇ ਹਨ। ਇਸ ਸਾਲ ਵੀ ਅੱਜ 7 ਅਗਸਤ ਨੂੰ ਲੋੜਵੰਦ ਲੜਕੀਆਂ ਦੇ ਕੰਨਿਆ ਦਾਨ ਕਰਵਾਏ ਗਏ। ਇਸ ਮੌਕੇ ਲੜਕੀਆਂ ਨੂੰ ਨਵਾਂ ਘਰ-ਗ੍ਰਹਿਸਥੀ ਜੀਵਨ ਸ਼ੁਰੂ ਕਰਨ ਲਈ ਜ਼ਰੂਰੀ ਘਰੇਲੂ ਸਮਾਨ ਵੀ ਦਿੱਤਾ ਗਿਆ। ਜਿਸ ਵਿਚ ਅਲਮਾਰੀਆਂ, ਬੈੱਡ, ਪੱਖੇ ਅਤੇ ਹੋਰ ਲੋੜੀਂਦਾ ਸਮਾਨ ਸ਼ਾਮਲ ਸੀ। ਮਿੰਟੂ ਸੋਢੀ ਨੇ ਕਿਹਾ ਕਿ ਸਮਾਜ ਦੇ ਲੋੜਵੰਦ ਪਰਿਵਾਰਾਂ ਦੀ ਮਦਦ ਕਰਨਾ ਅਤੇ ਉਨ੍ਹਾਂ ਦੀਆਂ ਧੀਆਂ ਦੇ ਵਿਆਹ ਸਮੇਂ ਸਹਿਯੋਗ ਦੇਣਾ ਉਨ੍ਹਾਂ ਦਾ ਮੁੱਖ ਉਦੇਸ਼ ਹੈ। ਉਨ੍ਹਾਂ ਇਨ੍ਹਾਂ ਸੇਵਾ ਕਾਰਜਾਂ ਵਿਚ ਸਹਿਯੋਗ ਦੇਣ ਵਾਲੇ ਸਮੂਹ ਇਲਾਕਾ ਵਾਸੀਆਂ ਅਤੇ ਸੰਗਤ ਦਾ ਧੰਨਵਾਦ ਕੀਤਾ।
Ad Position 22
No active advertisement
ਪਿਛਲੀ ਖ਼ਬਰ ਉਜਾਲਾ ਸਿਗਨਸ ਦੇ ਸਹਿਯੋਗ ਨਾਲ ਅਮਨਦੀਪ ਹਸਪਤਾਲ ਨੇ ਟ੍ਰੈਫਿਕ ਪੁਲਿਸ ਨੂੰ ਸੌਂਪੇ ਬੈਰੀਕੇਡ ਅਗਲੀ ਖ਼ਬਰ ਹੈਰੋਇਨ ਸਮੇਤ ਮੁਲਜ਼ਮ ਕਾਬੂ
Ad Position 24