07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-08-2026

ਜ਼ਿਲ੍ਹਾ ਪੱਧਰੀ ਖੇਡਾਂ ਵਿਚ ਸੈਕਰਡ ਹਾਰਟ ਕਾਨਵੈਂਟ ਸਕੂਲ ਦੇ ਵਿਦਿਆਰਥੀਆਂ ਨੇ ਲਹਿਰਾਇਆ ਜਿੱਤ ਦਾ ਝੰਡਾ

ਫ਼ਾਜ਼ਿਲਕਾ, 7 ਅਗਸਤ (ਅਮਰਜੀਤ ਸ਼ਰਮਾ)-ਟੈਗੋਰ ਮਾਡਰਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਖੇ ਕਰਵਾਈਆਂ ਗਈਆਂ ਜ਼ਿਲ੍ਹਾ ਪੱਧਰੀ ਖੇਡਾਂ ਵਿਚ ਸੈਕਰਡ ਹਾਰਟ ਕਾਨਵੈਂਟ ਸਕੂਲ ਦੇ ਵਿਦਿਆਰਥੀਆਂ ਨੇ ਵੱਖ-ਵੱਖ ਖੇਡ ਮੁਕਾਬਲਿਆਂ ’ਚ ਸ਼ਾਨਦਾਰ ਪ੍ਰਦਰਸ਼ਨ ਕੀਤਾ। ਵਿਦਿਆਰਥੀਆਂ ਨੇ ਇਸ ਸ਼ਾਨਦਾਰ ਪ੍ਰਾਪਤੀ ਦੇ ਨਾਲ ਸਕੂਲ, ਅਤੇ ਮਾਪਿਆਂ ਦਾ ਨਾਂਅ ਇਲਾਕੇ ਵਿਚ ਰੌਸ਼ਨ ਕੀਤਾ ਹੈ।

Ad Position 21
No active advertisement
ਅਜੀਤ ਡੈਸਕ 08-08-2026
ਫ਼ਾਜ਼ਿਲਕਾ, 7 ਅਗਸਤ (ਅਮਰਜੀਤ ਸ਼ਰਮਾ)-ਟੈਗੋਰ ਮਾਡਰਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਖੇ ਕਰਵਾਈਆਂ ਗਈਆਂ ਜ਼ਿਲ੍ਹਾ ਪੱਧਰੀ ਖੇਡਾਂ ਵਿਚ ਸੈਕਰਡ ਹਾਰਟ ਕਾਨਵੈਂਟ ਸਕੂਲ ਦੇ ਵਿਦਿਆਰਥੀਆਂ ਨੇ ਵੱਖ-ਵੱਖ ਖੇਡ ਮੁਕਾਬਲਿਆਂ ’ਚ ਸ਼ਾਨਦਾਰ ਪ੍ਰਦਰਸ਼ਨ ਕੀਤਾ। ਵਿਦਿਆਰਥੀਆਂ ਨੇ ਇਸ ਸ਼ਾਨਦਾਰ ਪ੍ਰਾਪਤੀ ਦੇ ਨਾਲ ਸਕੂਲ, ਅਤੇ ਮਾਪਿਆਂ ਦਾ ਨਾਂਅ ਇਲਾਕੇ ਵਿਚ ਰੌਸ਼ਨ ਕੀਤਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਗੌਰਵ ਵਧਵਾ ਅਤੇ ਸੰਦੀਪ ਕੁਮਾਰ ਨੇ ਦੱਸਿਆ ਕਿ ਅਭੁੰਨ ਵਿਖੇ ਹੋਏ ਜ਼ਿਲ੍ਹਾ ਪੱਧਰੀ ਖੇਡ ਮੁਕਾਬਲਿਆਂ ਵਿਚ ਸੈਕਰਡ ਹਾਰਟ ਕਾਨਵੈਂਟ ਸਕੂਲ ਦੇ ਵਿਦਿਆਰਥੀਆਂ ਨੇ ਪੂਰੇ ਜਜ਼ਬੇ, ਮਿਹਨਤ ਅਤੇ ਅਨੁਸ਼ਾਸਨ ਨਾਲ ਮੁਕਾਬਲਿਆਂ ’ਚ ਭਾਗ ਲਿਆ ਅਤੇ ਆਪਣੀ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਦਾ ਨਾਂਅ ਰੌਸ਼ਨ ਕੀਤਾ। ਉਨ੍ਹਾਂ ਦੱਸਿਆ ਕਿ ਕੁਰਸ਼ ਖੇਡ ਮੁਕਾਬਲੇ ਵਿਚ ਲੜਕੀਆਂ ਦੇ ਅੰਡਰ 17 ਵਰਗ ’ਚ ਅਸ਼ਨੂਰ ਕੰਬੋਜ ਨੇ ਸੋਨ ਤਗਮਾ ਮੈਡਲ ਹਾਸਿਲ ਕੀਤਾ, ਜਦ ਕਿ ਆਰਚਰੀ ਖੇਡ ਮੁਕਾਬਲੇ ਵਿਚ ਲੜਕੀਆਂ ਦੇ ਅੰਡਰ 14 ਵਰਗ ’ਚ ਹਰਗੁਨ ਕੰਬੋਜ ਨੇ ਕਾਂਸੇ ਦਾ ਤਗਮਾ ਹਾਸਿਲ ਕੀਤਾ। ਇਸ ਸਫਲਤਾ ਦਾ ਸਿਹਰਾ ਵਿਦਿਆਰਥੀਆਂ ਦੀ ਲਗਨ, ਮਾਪਿਆਂ ਦੇ ਸਹਿਯੋਗ ਅਤੇ ਖੇਡ ਅਧਿਆਪਕਾਂ ਦੀ ਸਖ਼ਤ ਮਿਹਨਤ ਨੂੰ ਜਾਂਦਾ ਹੈ। ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਸਿਸਟਰ ਅੰਜਨਾ ਅਤੇ ਸਕੂਲ ਮੈਨੇਜਰ ਫਾਦਰ ਐਂਟੋਨੀ ਜੀਰੋਮ ਨੇ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਖੇਡਾਂ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਬਹੁਤ ਮਹੱਤਵਪੂਰਨ ਹਨ। ਉਨ੍ਹਾਂ ਕਿਹਾ ਕਿ ਸੈਕਰਡ ਹਾਰਟ ਕਾਨਵੈਂਟ ਸਕੂਲ ਹਮੇਸ਼ਾ ਹੀ ਪੜ੍ਹਾਈ ਦੇ ਨਾਲ-ਨਾਲ ਖੇਡਾਂ ਅਤੇ ਹੋਰ ਸਹਿ-ਪਾਠਕ੍ਰਮ ਗਤੀਵਿਧੀਆਂ ਨੂੰ ਵੀ ਬਰਾਬਰ ਮਹੱਤਵ ਦਿੰਦਾ ਹੈ। ਉਨ੍ਹਾਂ ਵਿਸ਼ਵਾਸ ਪ੍ਰਗਟਾਇਆ ਕਿ ਇਹ ਵਿਦਿਆਰਥੀ ਭਵਿੱਖ ਵਿਚ ਵੀ ਇਸੇ ਤਰ੍ਹਾਂ ਸ਼ਾਨਦਾਰ ਪ੍ਰਦਰਸ਼ਨ ਕਰਕੇ ਸਕੂਲ, ਆਪਣੇ ਮਾਪਿਆਂ ਅਤੇ ਇਲਾਕੇ ਦਾ ਨਾਮ ਹੋਰ ਉੱਚਾ ਕਰਨਗੇ।
Ad Position 22
No active advertisement
ਪਿਛਲੀ ਖ਼ਬਰ ਡੀ.ਏ.ਵੀ.ਸਕੂਲ ਹਰੀਪੁਰਾ ਦੇ ਵਿਦਿਆਰਥੀਆਂ ਨੇ ਜ਼ੋਨਲ ਯੋਗਾ ਮੁਕਾਬਲੇ ’ਚ ਜਿੱਤੇ ਸੋਨ ਤਗਮੇ ਅਗਲੀ ਖ਼ਬਰ ਖੇਤ ’ਚੋਂ 66 ਕੇ.ਵੀ.ਪਾਵਰ ਲਾਈਨ ਦਾ ਪੋਲ ਹਟਾਉਣ ਦੇ ਹਾਈ ਕੋਰਟ ਵਲੋਂ ਹੁਕਮ
Ad Position 24