ਫ਼ਾਜ਼ਿਲਕਾ ’ਚ ਭਾਜਪਾ ਆਗੂਆਂ ਨੇ ਸਫ਼ਾਈ ਸੇਵਕਾਂ ਨੂੰ ਵੰਡੇ ਮਾਸਕ, ਸਿਹਤ ਦੀ ਸੁਰੱਖਿਆ ਲਈ ਕੀਤੀ ਅਪੀਲ
ਫ਼ਾਜ਼ਿਲਕਾ, 7 ਅਗਸਤ (ਦਵਿੰਦਰ ਪਾਲ ਸਿੰਘ)-ਨਗਰ ਕੌਂਸਲ ਬੋਰਡ ਦੀ ਭਾਜਪਾ ਟੀਮ ਵਲੋਂ ਸ਼ਹਿਰ ਦੀ ਸਫ਼ਾਈ ਅਤੇ ਸੁਧਾਰ ਲਈ ਮੁਹਿੰਮ ਤੇਜ਼ ਕਰ ਦਿੱਤੀ ਗਈ ਹੈ। ਨਗਰ ਕੌਂਸਲ ਪ੍ਰਧਾਨ ਅਨੀਤਾ ਜੈਰਥ ਦੇ ਦਿਸ਼ਾ-ਨਿਰਦੇਸ਼ਾਂ ’ਤੇ ਸੀਨੀਅਰ ਭਾਜਪਾ ਆਗੂ ਅਸ਼ੋਕ ਜੈਰਥ ਅਤੇ ਸੀਨੀਅਰ ਮੀਤ ਪ੍ਰਧਾਨ ਭਗਵਾਨ ਦਾਸ ਦੀ ਦੇਖ-ਰੇਖ ਹੇਠ ਸ਼ਹਿਰ ਦੀ ਸਫ਼ਾਈ ਵਿਵਸਥਾ ਦਾ ਨਿਰੀਖਣ ਕੀਤਾ ਗਿਆ।
ਫ਼ਾਜ਼ਿਲਕਾ, 7 ਅਗਸਤ (ਦਵਿੰਦਰ ਪਾਲ ਸਿੰਘ)-ਨਗਰ ਕੌਂਸਲ ਬੋਰਡ ਦੀ ਭਾਜਪਾ ਟੀਮ ਵਲੋਂ ਸ਼ਹਿਰ ਦੀ ਸਫ਼ਾਈ ਅਤੇ ਸੁਧਾਰ ਲਈ ਮੁਹਿੰਮ ਤੇਜ਼ ਕਰ ਦਿੱਤੀ ਗਈ ਹੈ। ਨਗਰ ਕੌਂਸਲ ਪ੍ਰਧਾਨ ਅਨੀਤਾ ਜੈਰਥ ਦੇ ਦਿਸ਼ਾ-ਨਿਰਦੇਸ਼ਾਂ ’ਤੇ ਸੀਨੀਅਰ ਭਾਜਪਾ ਆਗੂ ਅਸ਼ੋਕ ਜੈਰਥ ਅਤੇ ਸੀਨੀਅਰ ਮੀਤ ਪ੍ਰਧਾਨ ਭਗਵਾਨ ਦਾਸ ਦੀ ਦੇਖ-ਰੇਖ ਹੇਠ ਸ਼ਹਿਰ ਦੀ ਸਫ਼ਾਈ ਵਿਵਸਥਾ ਦਾ ਨਿਰੀਖਣ ਕੀਤਾ ਗਿਆ। ਇਸ ਦੌਰਾਨ ਸਫ਼ਾਈ ਕਰਮਚਾਰੀਆਂ ਨੂੰ ਬਿਮਾਰੀਆਂ ਤੋਂ ਬਚਾਉਣ ਲਈ ਮਾਸਕ ਵੰਡੇ ਗਏ। ਅਸ਼ੋਕ ਜੈਰਥ ਨੇ ਦੱਸਿਆ ਕਿ ਹੜਤਾਲ ਕਾਰਨ ਜਮਾਂ ਹੋਏ ਕੂੜੇ ਦੀ ਬਦਬੂ ਨਾਲ ਸਫ਼ਾਈ ਯੋਧਿਆਂ ਦੇ ਬਿਮਾਰ ਹੋਣ ਦਾ ਡਰ ਸੀ, ਜਿਸ ਲਈ ਇਹ ਕਦਮ ਚੁੱਕਿਆ ਗਿਆ ਹੈ। ਉਨ੍ਹਾਂ ਸਾਰੇ ਕੌਂਸਲਰਾਂ ਅਤੇ ਸ਼ਹਿਰ ਵਾਸੀਆਂ ਤੋਂ ਸਫ਼ਾਈ ਵਿਵਸਥਾ ਬਣਾਏ ਰੱਖਣ ਲਈ ਸਹਿਯੋਗ ਮੰਗਿਆ। ਇਸ ਮੌਕੇ ਰਾਕੇਸ਼ ਸਚਦੇਵਾ, ਗਗਨ ਮੋਂਗਾ, ਵਿਕਾਸ ਮਹਿੰਦਰੂ, ਹਨੀ ਬਹਿਲ, ਕਾਲੀ ਸੁਖੀਜਾ, ਅਸ਼ੋਕ ਪਾਹਵਾ ਅਤੇ ਸੁਮਨ ਕਟਾਰੀਆ ਸਮੇਤ ਕਈ ਭਾਜਪਾ ਆਗੂ ਹਾਜ਼ਰ ਸਨ।