ਫ਼ਾਜ਼ਿਲਕਾ ’ਚ 10 ਅਗਸਤ ਨੂੰ ਮਨਾਇਆ ਜਾਵੇਗਾ ਰਾਸ਼ਟਰੀ ਕ੍ਰਿਮ ਮੁਕਤੀ ਦਿਵਸ-ਡਾ.ਕਵਿਤਾ ਸਿੰਘ
ਫ਼ਾਜ਼ਿਲਕਾ, 7 ਅਗਸਤ (ਦਵਿੰਦਰ ਪਾਲ ਸਿੰਘ)-ਪੰਜਾਬ ਸਰਕਾਰ ਦੇ ਨਿਰਦੇਸ਼ਾਂ ਤਹਿਤ ਸਿਵਲ ਸਰਜਨ ਡਾ. ਕਵਿਤਾ ਸਿੰਘ ਅਤੇ ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ.
ਫ਼ਾਜ਼ਿਲਕਾ, 7 ਅਗਸਤ (ਦਵਿੰਦਰ ਪਾਲ ਸਿੰਘ)-ਪੰਜਾਬ ਸਰਕਾਰ ਦੇ ਨਿਰਦੇਸ਼ਾਂ ਤਹਿਤ ਸਿਵਲ ਸਰਜਨ ਡਾ.ਕਵਿਤਾ ਸਿੰਘ ਅਤੇ ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਰਿੰਕੂ ਚਾਵਲਾ ਦੀ ਦੇਖ-ਰੇਖ ਹੇਠ 10 ਅਗਸਤ ਨੂੰ ਜ਼ਿਲ੍ਹੇ ਵਿਚ ਰਾਸ਼ਟਰੀ ਕ੍ਰਿਮ ਮੁਕਤੀ ਦਿਵਸ ਮਨਾਇਆ ਜਾਵੇਗਾ। ਇਸ ਸੰਬੰਧੀ ਸਿਹਤ ਵਿਭਾਗ ਵਲੋਂ ਜਾਗਰੂਕਤਾ ਪੋਸਟਰ ਅਤੇ ਪ੍ਰਚਾਰ ਸਮੱਗਰੀ ਜਾਰੀ ਕੀਤੀ ਗਈ। ਡਾ.ਕਵਿਤਾ ਸਿੰਘ ਨੇ ਦੱਸਿਆ ਕਿ ਇਸ ਮੁਹਿੰਮ ਤਹਿਤ 1 ਤੋਂ 19 ਸਾਲ ਤੱਕ ਦੇ ਲਗਭਗ 3 ਲੱਖ 12 ਹਜ਼ਾਰ ਬੱਚਿਆਂ ਨੂੰ ਸਕੂਲਾਂ, ਆਂਗਣਵਾੜੀ ਕੇਂਦਰਾਂ ਅਤੇ ਕਾਲਜਾਂ ਵਿਚ ਅਲਬੈਂਡਾਜ਼ੋਲ ਦੀ ਦਵਾਈ ਖਵਾਈ ਜਾਵੇਗੀ। ਜੋ ਬੱਚੇ ਇਸ ਦਿਨ ਦਵਾਈ ਤੋਂ ਵਾਂਝੇ ਰਹਿ ਜਾਣਗੇ, ਉਨ੍ਹਾਂ ਨੂੰ 1 7 ਅਗਸਤ ਦੇ ਮੌਪ-ਅੱਪ ਰਾਊਂਡ ਵਿਚ ਖ਼ੁਰਾਕ ਦਿੱਤੀ ਜਾਵੇਗੀ। ਸਕੂਲ ਨਾ ਜਾਣ ਵਾਲੇ ਬੱਚਿਆਂ ਨੂੰ ਆਸ਼ਾ ਵਰਕਰਾਂ ਘਰ-ਘਰ ਜਾ ਕੇ ਦਵਾਈ ਪਿਆਉਣਗੀਆਂ। ਡਾ. ਰਿੰਕੂ ਚਾਵਲਾ ਨੇ ਦੱਸਿਆ ਕਿ ਪੇਟ ਦੇ ਕੀੜਿਆਂ ਨਾਲ ਬੱਚਿਆਂ ਵਿਚ ਖ਼ੂਨ ਦੀ ਕਮੀ ਅਤੇ ਸੁਸਤੀ ਆਉਂਦੀ ਹੈ, ਜਿਸ ਤੋਂ ਬਚਾਅ ਲਈ ਇਹ ਦਵਾਈ ਬਹੁਤ ਜ਼ਰੂਰੀ ਹੈ। ਇਸ ਮੌਕੇ ਸਹਾਇਕ ਸਿਵਲ ਸਰਜਨ ਡਾ. ਉਪਿੰਦਰ ਸਿੰਘ, ਵਿਨੋਦ ਖੁਰਾਨਾ, ਰਾਜੇਸ਼ ਕੁਮਾਰ ਅਤੇ ਬਲਜੀਤ ਸਿੰਘ ਸਮੇਤ ਹੋਰ ਅਧਿਕਾਰੀ ਹਾਜ਼ਰ ਸਨ।