09-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-08-2026

ਫ਼ਾਜ਼ਿਲਕਾ ਅਪਰਾਧਨਾਮਾ -ਫ਼ਾਜ਼ਿਲਕਾ ਜ਼ਿਲ੍ਹੇ ਦੇ ਵੱਖ-ਵੱਖ ਥਾਣਿਆਂ ’ਚ 4 ਮੁਕੱਦਮੇ ਦਰਜ ਸਰਕਾਰੀ ਕੰਮ ’ਚ ਵਿਘਨ ਪਾਉਣ ਵਾਲੇ 2 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ

ਫ਼ਾਜ਼ਿਲਕਾ, 8 ਅਗਸਤ (ਦਵਿੰਦਰ ਪਾਲ ਸਿੰਘ)-ਥਾਣਾ ਵੈਰੋਕੇ ਪੁਲਿਸ ਨੇ ਸਰਕਾਰੀ ਕੰਮ ਵਿਚ ਵਿਘਨ ਪਾਉਣ ਦੇ ਦੋਸ਼ ਹੇਠ 2 ਵਿਅਕਤੀਆਂ ਵਿਰੁੱਧ ਮਾਮਲਾ ਦਰਜ ਕੀਤਾ ਹੈ। ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਸਵਰਨ ਸਿੰਘ ਨੇ ਦੱਸਿਆ ਕਿ ਜਲਾਲਾਬਾਦ ਨਹਿਰ ਉਪ ਮੰਡਲ ਦੇ ਉਪ ਮੰਡਲ ਅਫ਼ਸਰ ਲਖਨਪਾਲ ਨੇ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਸੀ ਕਿ ਅਮਰਜੀਤ ਸਿੰਘ ਪੁੱਤਰ ਦਾਰਾ ਸਿੰਘ ਵਾਸੀ ਜਲਾਲਾਬਾਦ ਅਤੇ ਪ੍ਰੀਤਮ ਸਿੰਘ ਪੁੱਤਰ ਸੁਰੈਣ ਸਿੰਘ ਵਾਸੀ ਮਾਹਮੂ ਜੋਈਆ ਵਲੋਂ ਪੱਕੇ ਨਹਿਰੀ ਖਾਲ ਦੇ ਸਰਕਾਰੀ ਨਿਰਮਾਣ ਕਾਰਜ ਵਿਚ ਰੁਕਾਵਟ ਪਾਈ ਗਈ ਹੈ।

Ad Position 21
No active advertisement
ਅਜੀਤ ਡੈਸਕ 09-08-2026
ਫ਼ਾਜ਼ਿਲਕਾ, 8 ਅਗਸਤ (ਦਵਿੰਦਰ ਪਾਲ ਸਿੰਘ)-ਥਾਣਾ ਵੈਰੋਕੇ ਪੁਲਿਸ ਨੇ ਸਰਕਾਰੀ ਕੰਮ ਵਿਚ ਵਿਘਨ ਪਾਉਣ ਦੇ ਦੋਸ਼ ਹੇਠ 2 ਵਿਅਕਤੀਆਂ ਵਿਰੁੱਧ ਮਾਮਲਾ ਦਰਜ ਕੀਤਾ ਹੈ। ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਸਵਰਨ ਸਿੰਘ ਨੇ ਦੱਸਿਆ ਕਿ ਜਲਾਲਾਬਾਦ ਨਹਿਰ ਉਪ ਮੰਡਲ ਦੇ ਉਪ ਮੰਡਲ ਅਫ਼ਸਰ ਲਖਨਪਾਲ ਨੇ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਸੀ ਕਿ ਅਮਰਜੀਤ ਸਿੰਘ ਪੁੱਤਰ ਦਾਰਾ ਸਿੰਘ ਵਾਸੀ ਜਲਾਲਾਬਾਦ ਅਤੇ ਪ੍ਰੀਤਮ ਸਿੰਘ ਪੁੱਤਰ ਸੁਰੈਣ ਸਿੰਘ ਵਾਸੀ ਮਾਹਮੂ ਜੋਈਆ ਵਲੋਂ ਪੱਕੇ ਨਹਿਰੀ ਖਾਲ ਦੇ ਸਰਕਾਰੀ ਨਿਰਮਾਣ ਕਾਰਜ ਵਿਚ ਰੁਕਾਵਟ ਪਾਈ ਗਈ ਹੈ। ਪੁਲਿਸ ਨੇ ਸ਼ਿਕਾਇਤ ਦੇ ਆਧਾਰ ’ਤੇ ਉਕਤ ਦੋਵਾਂ ਵਿਅਕਤੀਆਂ ਵਿਰੁੱਧ ਭਾਰਤੀ ਨਿਆਇ ਸੰਹਿਤਾ ਦੀ ਧਾਰਾ 221 ਅਤੇ 132 ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਹੈਰੋਇਨ ਸਮੇਤ ਇਕ ਕਾਬੂ ਫ਼ਾਜ਼ਿਲਕਾ-ਥਾਣਾ ਵੈਰੋਕੇ ਪੁਲਿਸ ਨੇ ਹੈਰੋਇਨ ਸਮੇਤ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ। ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਕੇਵਲ ਕ੍ਰਿਸ਼ਨ ਨੇ ਦੱਸਿਆ ਕਿ ਪੁਲਿਸ ਪਾਰਟੀ ਗਸ਼ਤ ਦੌਰਾਨ ਪਿੰਡ ਕਾਠਗੜ੍ਹ ਸੇਮ ਨਾਲਾ ਕੋਲ ਮੌਜੂਦ ਸੀ। ਇਸ ਦੌਰਾਨ ਸਾਹਮਣੇ ਤੋਂ ਆ ਰਿਹਾ ਇਕ ਵਿਅਕਤੀ ਪੁਲਿਸ ਦੀ ਗੱਡੀ ਵੇਖ ਕੇ ਆਪਣੀ ਜੇਬ ’ਚੋਂ ਕੁੱਝ ਸਮਾਨ ਹੇਠਾਂ ਸੁੱਟ ਕੇ ਖਿਸਕਣ ਦੀ ਕੋਸ਼ਿਸ਼ ਕਰਨ ਲੱਗਾ। ਸ਼ੱਕ ਦੇ ਆਧਾਰ ’ਤੇ ਜਦੋਂ ਪੁਲਿਸ ਨੇ ਉਕਤ ਵਿਅਕਤੀ ਨੂੰ ਕਾਬੂ ਕਰਕੇ ਤਲਾਸ਼ੀ ਲਈ ਤਾਂ ਰਵੀ ਸਿੰਘ ਪੁੱਤਰ ਜੁਗਿੰਦਰ ਸਿੰਘ ਵਾਸੀ ਢਾਣੀ ਸਰਦੂਲ ਸਿੰਘ (ਦਾਖਲੀ ਪਾਲੀ ਵਾਲਾ) ਕੋਲੋਂ 3 ਗਰਾਮ ਹੈਰੋਇਨ ਬਰਾਮਦ ਹੋਈ। ਪੁਲਿਸ ਨੇ ਉਕਤ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਹੈਰੋਇਨ ਸਮੇਤ ਇਕ ਕਾਬੂ ਫ਼ਾਜ਼ਿਲਕਾ-ਥਾਣਾ ਸਦਰ ਜਲਾਲਾਬਾਦ ਪੁਲਿਸ ਨੇ ਹੈਰੋਇਨ ਸਮੇਤ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਜਾਂਚ ਅਧਿਕਾਰੀ ਹਵਲਦਾਰ ਰਾਮ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਗਸ਼ਤ ਦੌਰਾਨ ਪਿੰਡ ਮੋਹਕਮ ਅਰਾਈਆਂ ਤੋਂ ਅੱਗੇ ਮੌਜੂਦ ਸੀ। ਇਸ ਦੌਰਾਨ ਸਾਹਮਣੇ ਤੋਂ ਆ ਰਹੇ ਗੁਰਪ੍ਰੀਤ ਸਿੰਘ ਉਰਫ਼ ਗੋਰੀ ਪੁੱਤਰ ਲਛਮਣ ਸਿੰਘ ਵਾਸੀ ਢੰਡੀ ਕਦੀਮ (ਢਾਣੀ ਨੱਥਾ ਸਿੰਘ ਵਾਲਾ) ਨੂੰ ਸ਼ੱਕ ਦੇ ਆਧਾਰ ’ਤੇ ਕਾਬੂ ਕਰਕੇ ਤਲਾਸ਼ੀ ਲਈ ਤਾਂ ਉਸ ਕੋਲੋਂ 3 ਗਰਾਮ ਹੈਰੋਇਨ ਬਰਾਮਦ ਹੋਈ। ਜਿਸ ਤੋਂ ਬਾਅਦ ਪੁਲਿਸ ਨੇ ਉਕਤ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਹੈਰੋਇਨ ਸਮੇਤ 2 ਵਿਅਕਤੀ ਗ੍ਰਿਫ਼ਤਾਰ ਫ਼ਾਜ਼ਿਲਕਾ-ਥਾਣਾ ਸਿਟੀ ਜਲਾਲਾਬਾਦ ਪੁਲਿਸ ਨੇ ਹੈਰੋਇਨ ਸਮੇਤ 2 ਵਿਅਕਤੀਆਂ ਨੂੰ ਕਾਬੂ ਕੀਤਾ ਹੈ। ਜਾਂਚ ਅਧਿਕਾਰੀ ਹਵਲਦਾਰ ਬਲਜੀਤ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਗਸ਼ਤ ਨੇ ਦੌਰਾਨ ਅਨਾਜ ਮੰਡੀ ਜਲਾਲਾਬਾਦ ਕੋਲ ਇਕ ਸਮਾਧ ਦੇ ਪਾਸ ਖੜ੍ਹੇ 2 ਵਿਅਕਤੀਆਂ ਰਸ਼ਪਾਲ ਸਿੰਘ ਉਰਫ਼ ਰਿੰਕੂ ਪੁੱਤਰ ਮੱਖਣ ਸਿੰਘ ਵਾਸੀ ਪੰਜੇ ਕੇ ਹਿਠਾੜ ਅਤੇ ਬਲਵਿੰਦਰ ਸਿੰਘ ਪੁੱਤਰ ਨਾਨਕ ਸਿੰਘ ਵਾਸੀ ਬਸਤੀ ਚੱਕ ਸੁੱਕੜ ਨੂੰ ਸ਼ੱਕ ਦੇ ਆਧਾਰ ’ਤੇ ਕਾਬੂ ਕੀਤਾ। ਤਲਾਸ਼ੀ ਦੌਰਾਨ ਦੋਵਾਂ ਕੋਲੋਂ 4.80 ਗਰਾਮ ਹੈਰੋਇਨ ਬਰਾਮਦ ਹੋਈ। ਜਿਸ ਤੋਂ ਬਾਅਦ ਪੁਲਿਸ ਨੇ ਉਕਤ ਦੋਵੇਂ ਜਣਿਆ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।
Ad Position 22
No active advertisement
ਪਿਛਲੀ ਖ਼ਬਰ ਮੰਡੀ ਘੁਬਾਇਆ ਵਿਖੇ ਮਾਰਕੀਟ ਕਮੇਟੀ ਬਣਾਉਣ ਲਈ ਵਿਧਾਇਕ ਜਗਦੀਪ ਕੰਬੋਜ ਗੋਲਡੀ ਨੇ ਵਿਧਾਨ ਸਭਾ ਵਿਚ ਚੁੱਕਿਆ ਮੁੱਦਾ ਅਗਲੀ ਖ਼ਬਰ ਹੋਲੀ ਹਾਰਟ ਸਕੂਲ ਦੇ ਵਿਦਿਆਰਥੀਆਂ ਨੇ 11ਵੀਂ ਪੰਜਾਬ ਗਤਕਾ ਚੈਂਪੀਅਨਸ਼ਿਪ ’ਚ ਜਿੱਤੇ 9 ਸੋਨੇ ਅਤੇ 1 ਚਾਂਦੀ ਦਾ ਤਗਮਾ
Ad Position 24