09-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-08-2026

26 ਵੀਂ ਸਟੇਟ ਇੰਟਰ ਸਕੂਲ ਸ਼ੂਟਿੰਗ ਚੈਂਪੀਅਨਸ਼ਿਪ ਵਿਚ ਰੈੱਡ ਰੋਜ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀ ਨੇ ਜਿੱਤਿਆ ਸੋਨ ਤਗਮਾ

ਮੰਡੀ ਅਰਨੀਵਾਲਾ, 8 ਅਗਸਤ (ਨਿਸ਼ਾਨ ਸਿੰਘ ਮੋਹਲ਼ਾ)-ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਰੈੱਡ ਰੋਜ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਜੰਡ ਵਾਲਾ ਭੀਮੇ ਸ਼ਾਹ ਦੇ ਵਿਦਿਆਰਥੀਆਂ ਨੇ ਆਪਣੀ ਸ਼ਾਨਦਾਰ ਰਿਵਾਇਤ ਨੂੰ ਬਰਕਰਾਰ ਰੱਖਦੇ ਹੋਏ ਮੁਹਾਲੀ ਦੀ 6 ਫ਼ੇਜ਼ ਵਿਚ ਸਥਿਤ ਸ਼ੂਟਿੰਗ ਰੇਂਜ ਵਿਚ 26ਵੀ ਸਟੇਟ ਇੰਟਰ ਸਕੂਲ ਸ਼ੂਟਿੰਗ ਚੈਂਪੀਅਨਸ਼ਿਪ ’ਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਸੋਨ ਤਗਮਾ ਪ੍ਰਾਪਤ ਕੀਤਾ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਕੂਲ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਗੁਰਮਿੰਦਰ ਸਿੰਘ ਅਤੇ ਸਕੂਲ ਦੇ ਪ੍ਰਿੰਸੀਪਲ ਲਖਵਿੰਦਰ ਕੌਰ ਨੇ ਦੱਸਿਆ ਕਿ ਸਕੂਲ ਦੇ ਬਾਰ੍ਹਵੀਂ ਸ਼ਰੇਣੀ ਦੇ ਵਿਦਿਆਰਥੀ ਨਮਨ ਟੁਟੇਜਾ ਨੇ 177 ਏਅਰ ਪਿਸਟਲ ਵਿਚ ਭਾਗ ਲੈਂਦੇ ਹੋਏ 374 ਦੇ ਸਕੋਰ ਨਾਲ ਆਪਣਾ ਸੋਨ ਤਗਮਾ ਪੱਕਾ ਕੀਤਾ।

Ad Position 21
No active advertisement
ਅਜੀਤ ਡੈਸਕ 09-08-2026
ਮੰਡੀ ਅਰਨੀਵਾਲਾ, 8 ਅਗਸਤ (ਨਿਸ਼ਾਨ ਸਿੰਘ ਮੋਹਲ਼ਾ)-ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਰੈੱਡ ਰੋਜ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਜੰਡ ਵਾਲਾ ਭੀਮੇ ਸ਼ਾਹ ਦੇ ਵਿਦਿਆਰਥੀਆਂ ਨੇ ਆਪਣੀ ਸ਼ਾਨਦਾਰ ਰਿਵਾਇਤ ਨੂੰ ਬਰਕਰਾਰ ਰੱਖਦੇ ਹੋਏ ਮੁਹਾਲੀ ਦੀ 6 ਫ਼ੇਜ਼ ਵਿਚ ਸਥਿਤ ਸ਼ੂਟਿੰਗ ਰੇਂਜ ਵਿਚ 26ਵੀ ਸਟੇਟ ਇੰਟਰ ਸਕੂਲ ਸ਼ੂਟਿੰਗ ਚੈਂਪੀਅਨਸ਼ਿਪ ’ਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਸੋਨ ਤਗਮਾ ਪ੍ਰਾਪਤ ਕੀਤਾ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਕੂਲ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਗੁਰਮਿੰਦਰ ਸਿੰਘ ਅਤੇ ਸਕੂਲ ਦੇ ਪ੍ਰਿੰਸੀਪਲ ਲਖਵਿੰਦਰ ਕੌਰ ਨੇ ਦੱਸਿਆ ਕਿ ਸਕੂਲ ਦੇ ਬਾਰ੍ਹਵੀਂ ਸ਼ਰੇਣੀ ਦੇ ਵਿਦਿਆਰਥੀ ਨਮਨ ਟੁਟੇਜਾ ਨੇ 177 ਏਅਰ ਪਿਸਟਲ ਵਿਚ ਭਾਗ ਲੈਂਦੇ ਹੋਏ 374 ਦੇ ਸਕੋਰ ਨਾਲ ਆਪਣਾ ਸੋਨ ਤਗਮਾ ਪੱਕਾ ਕੀਤਾ। ਗੁਰਮਿੰਦਰ ਸਿੰਘ ਨੇ ਵਿਦਿਆਰਥੀ ਦੀ ਇਸ ਸ਼ਾਨਦਾਰ ਉਪਲਬਧੀ ਲਈ ਵਿਦਿਆਰਥੀ ਦੇ ਮਾਤਾ ਪਿਤਾ ਅਤੇ ਸਮੂਹ ਸਟਾਫ਼ ਨੂੰ ਵਧਾਈ ਦਿੱਤੀ ਅਤੇ ਸਕੂਲ ਦੇ ਬਾਕੀ ਵਿਦਿਆਰਥੀਆਂ ਨੂੰ ਵੀ ਇਸ ਤੋਂ ਪੇ੍ਰਰਨਾ ਲੈਂਦੇ ਹੋਏ ਸਖ਼ਤ ਮਿਹਨਤ ਕਰਨ ਲਈ ਕਿਹਾ। ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਮੈਡਮ ਲਖਵਿੰਦਰ ਕੌਰ ਨੇ ਦੱਸਿਆ ਕਿ ਉਨ੍ਹਾਂ ਦੇ ਸਕੂਲ ਵਿਚ ਬਹੁਤ ਜਲਦ ਆਧੁਨਿਕ ਸਹੂਲਤਾਂ ਨਾਲ ਲੈਸ ਸ਼ੂਟਿੰਗ ਰੇਂਜ ਦੀ ਸਥਾਪਨਾ ਕੀਤੀ ਜਾਂ ਰਹੀ ਹੈ, ਜਿੱਥੇ ਇਲਾਕੇ ਦਾ ਕੋਈ ਵੀ ਵਿਦਿਆਰਥੀ ਨਾਮਾਤਾਰ ਖ਼ਰਚੇ ’ਤੇ ਟਰੇਨਿੰਗ ਅਤੇ ਪ੍ਰੈਕਟਿਸ ਕਰ ਸਕੇਗਾ। ਇਸ ਮੌਕੇ ਸਕੂਲ ਸਟਾਫ਼ ਵਿਚੋਂ ਗੁਰਜਿੰਦਰ ਸਿੰਘ, ਦੀਪਿਕਾ ਖੇੜਾ, ਪ੍ਰਿਤਪਾਲ ਸਿੰਘ ਆਦਿ ਅਧਿਆਪਕ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਭਾਗ ਸਿੰਘ ਕਾਲਜ ਵਿਚ ਨਸ਼ਾ ਮੁਕਤ ਯੁਵਾ ਮੁਹਿੰਮ ਤਹਿਤ ਜ਼ਿਲ੍ਹਾ ਪੱਧਰੀ ਰਚਨਾਤਮਿਕ ਮੁਕਾਬਲੇ ਕਰਵਾਏ ਵਿਦਿਆਰਥਣਾਂ ਨੇ ਨਾਚ,... ਅਗਲੀ ਖ਼ਬਰ ਇੰਪੀਰੀਅਲ ਸਕੂਲ ਵਿਖੇ ਬੀ.ਐੱਡ ਦੇ ਭਾਵੀ ਅਧਿਆਪਕਾਂ ਲਈ ‘ਇਕ ਰੋਜ਼ਾ ਸਕੂਲ ਇੰਟਰਨਸ਼ਿਪ ਪ੍ਰੋਗਰਾਮ’ ਕਰਵਾਇਆ
Ad Position 24