08-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-08-2026

ਮਾਤਾ ਗੁਜਰੀ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਬੈਡਮਿੰਟਨ ਵਿਚ ਮਾਰੀ ਬਾਜ਼ੀ ਜ਼ੋਨਲ ਪੱਧਰੀ ਟੂਰਨਾਮੈਂਟ ’ਚ ਤਿੰਨੋਂ ਟੀਮਾਂ ਰਹੀਆਂ ਜੇਤੂ, ਜ਼ਿਲ੍ਹਾ ਪੱਧਰ ਲਈ ਹੋਈ ਚੋਣ

ਜਲਾਲਾਬਾਦ, 8 ਅਗਸਤ (ਕਰਨ ਚੁਚਰਾ)-ਮਾਤਾ ਗੁਜਰੀ ਪਬਲਿਕ ਸਕੂਲ ਚੱਕ ਸੁਹੇਲੇ ਵਾਲਾ ਦੇ ਵਿਦਿਆਰਥੀਆਂ ਨੇ ਜ਼ੋਨਲ ਪੱਧਰੀ ਬੈਡਮਿੰਟਨ ਟੂਰਨਾਮੈਂਟ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ। ਸਕੂਲ ਦੀਆਂ ਅੰਡਰ-14 ਲੜਕੇ, ਅੰਡਰ-14 ਲੜਕੀਆਂ ਅਤੇ ਅੰਡਰ-17 ਲੜਕਿਆਂ ਦੀਆਂ ਤਿੰਨੋਂ ਟੀਮਾਂ ਨੇ ਆਪਣੇ-ਆਪਣੇ ਵਰਗ ਵਿਚ ਪਹਿਲਾ ਸਥਾਨ ਹਾਸਲ ਕੀਤਾ।

Ad Position 21
No active advertisement
ਅਜੀਤ ਡੈਸਕ 09-08-2026
ਜਲਾਲਾਬਾਦ, 8 ਅਗਸਤ (ਕਰਨ ਚੁਚਰਾ)-ਮਾਤਾ ਗੁਜਰੀ ਪਬਲਿਕ ਸਕੂਲ ਚੱਕ ਸੁਹੇਲੇ ਵਾਲਾ ਦੇ ਵਿਦਿਆਰਥੀਆਂ ਨੇ ਜ਼ੋਨਲ ਪੱਧਰੀ ਬੈਡਮਿੰਟਨ ਟੂਰਨਾਮੈਂਟ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ। ਸਕੂਲ ਦੀਆਂ ਅੰਡਰ-14 ਲੜਕੇ, ਅੰਡਰ-14 ਲੜਕੀਆਂ ਅਤੇ ਅੰਡਰ-17 ਲੜਕਿਆਂ ਦੀਆਂ ਤਿੰਨੋਂ ਟੀਮਾਂ ਨੇ ਆਪਣੇ-ਆਪਣੇ ਵਰਗ ਵਿਚ ਪਹਿਲਾ ਸਥਾਨ ਹਾਸਲ ਕੀਤਾ। ਇਸ ਜਿੱਤ ਨਾਲ ਤਿੰਨੋਂ ਟੀਮਾਂ ਜ਼ਿਲ੍ਹਾ ਪੱਧਰੀ ਟੂਰਨਾਮੈਂਟ ਲਈ ਚੁਣੀਆਂ ਗਈਆਂ ਹਨ। ਸਕੂਲ ਦੀ ਪ੍ਰਿੰਸੀਪਲ ਸ਼੍ਰੀਮਤੀ ਪਰਮਿੰਦਰਜੀਤ ਕੌਰ ਅਤੇ ਪ੍ਰਬੰਧਕ ਕਮੇਟੀ ਨੇ ਜੇਤੂ ਖਿਡਾਰੀਆਂ, ਕੋਚਾਂ ਅਤੇ ਮਾਪਿਆਂ ਨੂੰ ਵਧਾਈ ਦਿੱਤੀ। ਪ੍ਰਿੰਸੀਪਲ ਨੇ ਕਿਹਾ ਕਿ ਇਹ ਸਫਲਤਾ ਵਿਦਿਆਰਥੀਆਂ ਦੀ ਸਖ਼ਤ ਮਿਹਨਤ ਅਤੇ ਅਨੁਸ਼ਾਸਨ ਦਾ ਸਿੱਟਾ ਹੈ ਅਤੇ ਉਨ੍ਹਾਂ ਨੂੰ ਉਮੀਦ ਹੈ ਕਿ ਖਿਡਾਰੀ ਜ਼ਿਲ੍ਹਾ ਪੱਧਰ ’ਤੇ ਵੀ ਬਿਹਤਰੀਨ ਪ੍ਰਦਰਸ਼ਨ ਕਰਨਗੇ।
Ad Position 22
No active advertisement
ਪਿਛਲੀ ਖ਼ਬਰ ਮਾਂ ਦਾ ਦੁੱਧ ਨਵਜੰਮੇ ਬੱਚੇ ਲਈ ਸਭ ਤੋਂ ਪੌਸ਼ਟਿਕ ਅਤੇ ਸੰਪੂਰਨ ਖ਼ੁਰਾਕ-ਸਿਹਤ ਕਰਮਚਾਰੀ ਅਗਲੀ ਖ਼ਬਰ ਚੌਧਰੀ ਮਾਨਾ ਰਾਮ ਸਵਾਮੀ ਵੈੱਲਫੇਅਰ ਸੁਸਾਇਟੀ ਵਲੋਂ ਮੁਫ਼ਤ ਮੈਡੀਕਲ ਚੈੱਕਅੱਪ ਕੈਂਪ ਅੱਜ
Ad Position 24