ਮਾਂ ਦਾ ਦੁੱਧ ਨਵਜੰਮੇ ਬੱਚੇ ਲਈ ਸਭ ਤੋਂ ਪੌਸ਼ਟਿਕ ਅਤੇ ਸੰਪੂਰਨ ਖ਼ੁਰਾਕ-ਸਿਹਤ ਕਰਮਚਾਰੀ
ਫ਼ਾਜ਼ਿਲਕਾ, 8 ਅਗਸਤ (ਦਵਿੰਦਰ ਪਾਲ ਸਿੰਘ)-ਸਿਹਤ ਵਿਭਾਗ ਵਲੋਂ ਪਿੰਡ ਅਮਰਪੁਰਾ ਵਿਖੇ ਮਾਂ ਦੇ ਦੁੱਧ ਦੀ ਮਹੱਤਤਾ ਬਾਰੇ ਜਾਗਰੂਕਤਾ ਕੈਂਪ ਲਗਾਇਆ ਗਿਆ। ਸਿਵਲ ਸਰਜਨ ਡਾ.
ਫ਼ਾਜ਼ਿਲਕਾ, 8 ਅਗਸਤ (ਦਵਿੰਦਰ ਪਾਲ ਸਿੰਘ)-ਸਿਹਤ ਵਿਭਾਗ ਵਲੋਂ ਪਿੰਡ ਅਮਰਪੁਰਾ ਵਿਖੇ ਮਾਂ ਦੇ ਦੁੱਧ ਦੀ ਮਹੱਤਤਾ ਬਾਰੇ ਜਾਗਰੂਕਤਾ ਕੈਂਪ ਲਗਾਇਆ ਗਿਆ। ਸਿਵਲ ਸਰਜਨ ਡਾ. ਕਵਿਤਾ ਸਿੰਘ ਦੀਆਂ ਹਦਾਇਤਾਂ, ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਰਿੰਕੂ ਚਾਵਲਾ ਦੀ ਦੇਖ-ਰੇਖ ਅਤੇ ਐੱਸ.ਐੱਮ.ਓ.ਡਾ.ਸੁਮਿਤ ਸਿੰਘ ਦੀ ਅਗਵਾਈ ਹੇਠ ਲਗਾਏ ਇਸ ਕੈਂਪ ਵਿਚ ਸਿਹਤ ਕਰਮਚਾਰੀਆਂ ਬਲਵਿੰਦਰ ਕੌਰ ਅਤੇ ਨਿਸ਼ਾ ਰਾਣੀ ਨੇ ਔਰਤਾਂ ਨੂੰ ਦੱਸਿਆ ਕਿ ਮਾਂ ਦਾ ਦੁੱਧ ਨਵਜੰਮੇ ਬੱਚੇ ਲਈ ਸਭ ਤੋਂ ਪੌਸ਼ਟਿਕ, ਸੁਰੱਖਿਅਤ ਅਤੇ ਸੰਪੂਰਨ ਖ਼ੁਰਾਕ ਹੈ। ਉਨ੍ਹਾਂ ਦੱਸਿਆ ਕਿ ਇਹ ਬੱਚੇ ਦੀ ਰੋਗ ਪ੍ਰਤੀਰੋਧਕ ਸ਼ਕਤੀ ਵਧਾ ਕੇ ਨਮੂਨੀਆ, ਡਾਇਰੀਆ ਅਤੇ ਕੁਪੋਸ਼ਣ ਵਰਗੀਆਂ ਬਿਮਾਰੀਆਂ ਤੋਂ ਬਚਾਉਂਦਾ ਹੈ। ਬੱਚੇ ਦੇ ਜਨਮ ਦੇ ਇੱਕ ਘੰਟੇ ਦੇ ਅੰਦਰ ਛਾਤੀ ਦਾ ਦੁੱਧ ਪਿਲਾਉਣਾ ਜ਼ਰੂਰੀ ਹੈ ਅਤੇ ਸਿਜ਼ੇਰੀਅਨ ਡਿਲਿਵਰੀ ਵਿਚ ਵੀ ਇਸ ਨੂੰ ਉਤਸ਼ਾਹਿਤ ਕੀਤਾ ਜਾਣਾ ਚਾਹੀਦਾ ਹੈ। ਇਸ ਤੋਂ ਇਲਾਵਾ, ਛਾਤੀ ਦਾ ਦੁੱਧ ਪਿਲਾਉਣ ਨਾਲ ਮਾਂ ਨੂੰ ਵੀ ਬੈੱ੍ਰਸਟ ਕੈਂਸਰ ਦਾ ਖ਼ਤਰਾ ਘੱਟ ਜਾਂਦਾ ਹੈ। ਇਸ ਮੌਕੇ ਮਲਟੀਪਰਪਜ਼ ਹੈਲਥ ਵਰਕਰ ਰਮਨ ਕੁਮਾਰ, ਮਹਿੰਦਰ ਕੁਮਾਰ, ਆਸ਼ਾ ਅਤੇ ਆਂਗਣਵਾੜੀ ਵਰਕਰਾਂ ਸਮੇਤ ਹੋਰ ਪਿੰਡ ਵਾਸੀ ਹਾਜ਼ਰ ਸਨ।