08-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-08-2026

1 ਸਤੰਬਰ ਤੋਂ ਚੰਡੀਗੜ੍ਹ ਵਿਖੇ ਸੰਯੁਕਤ ਕਿਸਾਨ ਮੋਰਚੇ ਵਲੋਂ ਪਾਣੀਆਂ ਦਾ ਮੁੱਦਾ ਮੋਰਚਾ-ਸੂਬਾ ਪ੍ਰਧਾਨ ਫੁਰਮਾਨ ਸਿੰਘ ਸੰਧੂ ਭਾਰਤੀ ਕਿਸਾਨ ਯੂਨੀਅਨ ਪੰਜਾਬ ਦੀ ਸੂਬਾ ਪੱਧਰੀ ਮੀਟਿੰਗ

ਮੱਖੂ,8 ਅਗਸਤ (ਕੁਲਵਿੰਦਰ ਸਿੰਘ ਸੰਧੂ)-ਭਾਰਤੀ ਕਿਸਾਨ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਫੁਰਮਾਨ ਸਿੰਘ ਸੰਧੂ ਦੀ ਪ੍ਰਧਾਨਗੀ ਹੇਠ ਸੂਬਾ ਪੱਧਰੀ ਮੀਟਿੰਗ ਗੁਰਦੁਆਰਾ ਬਾਬਾ ਬਾਠਾਂ ਵਾਲਾ ਮੱਖੂ ਵਿਖੇ ਹੋਈ ਜਿਸ ਦੌਰਾਨ ਸੂਬਾ ਪੱਧਰੀ ਆਗੂ, ਵੱਖ-ਵੱਖ ਜ਼ਿਲਿ੍ਹਆਂ ਦੇ ਪ੍ਰਧਾਨ ਅਤੇ ਆਗੂਆਂ ਵਰਕਰਾਂ ਨੇ ਭਾਗ ਲਿਆ। ਇਸ ਮੀਟਿੰਗ ਦੌਰਾਨ ਵੱਡੀ ਗਿਣਤੀ ਵਿਚ ਪਹੁੰਚੇ ਕਿਸਾਨ ਆਗੂ ਅਤੇ ਵਰਕਰਾਂ ਨੂੰ ਸੰਬੋਧਨ ਕਰਦਿਆਂ ਸੂਬਾ ਪ੍ਰਧਾਨ ਔਰ ਮਾਨ ਸਿੰਘ ਸੰਧੂ ਨੇ ਕਿਹਾ ਕਿ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਪਾਣੀਆਂ ਦੇ ਮੁੱਦਿਆਂ ਨੂੰ ਲੈ ਕੇ 1 ਸਤੰਬਰ 2026 ਨੂੰ ਚੰਡੀਗੜ੍ਹ ਵਿਖੇ ਮੋਰਚਾ ਲਗਾਇਆ ਜਾ ਰਿਹਾ ਹੈ ਅਤੇ ਭਾਰਤੀ ਕਿਸਾਨ ਯੂਨੀਅਨ ਪੰਜਾਬ ਦੇ ਸੂਬਾ ਪਧਰੀ ਆਗੂ,ਜ਼ਿਲ੍ਹਾ ਪ੍ਰਧਾਨ,ਜ਼ਿਲ੍ਹਾ ਪੱਧਰੀ ਆਗੂ ਅਤੇ ਬਲਾਕ ਪ੍ਰਧਾਨ ਆਪਣੀ ਹਾਜ਼ਰੀ ਨੂੰ ਯਕੀਨੀ ਬਣਾਉਣ ਤਾਂ ਜੋ ਇਸ ਪਾਣੀਆਂ ਦੇ ਮੁੱਦੇ ’ਤੇ ਸਾਡੇ ਪੰਜਾਬ ਦੇ ਕਿਸਾਨਾਂ ਦੀ ਜਿੱਤ ਹੋ ਸਕੇ।

Ad Position 21
No active advertisement
ਅਜੀਤ ਡੈਸਕ 09-08-2026
ਮੱਖੂ,8 ਅਗਸਤ (ਕੁਲਵਿੰਦਰ ਸਿੰਘ ਸੰਧੂ)-ਭਾਰਤੀ ਕਿਸਾਨ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਫੁਰਮਾਨ ਸਿੰਘ ਸੰਧੂ ਦੀ ਪ੍ਰਧਾਨਗੀ ਹੇਠ ਸੂਬਾ ਪੱਧਰੀ ਮੀਟਿੰਗ ਗੁਰਦੁਆਰਾ ਬਾਬਾ ਬਾਠਾਂ ਵਾਲਾ ਮੱਖੂ ਵਿਖੇ ਹੋਈ ਜਿਸ ਦੌਰਾਨ ਸੂਬਾ ਪੱਧਰੀ ਆਗੂ, ਵੱਖ-ਵੱਖ ਜ਼ਿਲਿ੍ਹਆਂ ਦੇ ਪ੍ਰਧਾਨ ਅਤੇ ਆਗੂਆਂ ਵਰਕਰਾਂ ਨੇ ਭਾਗ ਲਿਆ। ਇਸ ਮੀਟਿੰਗ ਦੌਰਾਨ ਵੱਡੀ ਗਿਣਤੀ ਵਿਚ ਪਹੁੰਚੇ ਕਿਸਾਨ ਆਗੂ ਅਤੇ ਵਰਕਰਾਂ ਨੂੰ ਸੰਬੋਧਨ ਕਰਦਿਆਂ ਸੂਬਾ ਪ੍ਰਧਾਨ ਔਰ ਮਾਨ ਸਿੰਘ ਸੰਧੂ ਨੇ ਕਿਹਾ ਕਿ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਪਾਣੀਆਂ ਦੇ ਮੁੱਦਿਆਂ ਨੂੰ ਲੈ ਕੇ 1 ਸਤੰਬਰ 2026 ਨੂੰ ਚੰਡੀਗੜ੍ਹ ਵਿਖੇ ਮੋਰਚਾ ਲਗਾਇਆ ਜਾ ਰਿਹਾ ਹੈ ਅਤੇ ਭਾਰਤੀ ਕਿਸਾਨ ਯੂਨੀਅਨ ਪੰਜਾਬ ਦੇ ਸੂਬਾ ਪਧਰੀ ਆਗੂ,ਜ਼ਿਲ੍ਹਾ ਪ੍ਰਧਾਨ,ਜ਼ਿਲ੍ਹਾ ਪੱਧਰੀ ਆਗੂ ਅਤੇ ਬਲਾਕ ਪ੍ਰਧਾਨ ਆਪਣੀ ਹਾਜ਼ਰੀ ਨੂੰ ਯਕੀਨੀ ਬਣਾਉਣ ਤਾਂ ਜੋ ਇਸ ਪਾਣੀਆਂ ਦੇ ਮੁੱਦੇ ’ਤੇ ਸਾਡੇ ਪੰਜਾਬ ਦੇ ਕਿਸਾਨਾਂ ਦੀ ਜਿੱਤ ਹੋ ਸਕੇ। ਉਨ੍ਹਾਂ ਕਿਹਾ ਕਿ ਪੰਜਾਬ ਦੀ ਧਰਤੀ ਪਾਣੀਆਂ ਦੇ ਦਰਿਆਵਾਂ ਨਾਲ ਜਾਣੀ ਜਾਂਦੀ ਸੀ ਪਰ ਜੇਕਰ ਸਾਡੇ ਪਾਣੀ ਹੀ ਸਾਫ਼ ਨਾ ਰਹੇ ਤਾਂ ਪੰਜ ਦਰਿਆਵਾਂ ਦੀ ਧਰਤੀ ਦਾ ਕੀ ਬਣੇਗਾ ਇਹ ਹਰੇਕ ਪੰਜਾਬ ਵਾਸੀ ਲਈ ਚਿੰਤਾ ਦਾ ਵਿਸ਼ਾ ਹੈ ਅਤੇ ਹਰੇਕ ਵਰਗ ਪੰਜਾਬ ਦੇ ਪਾਣੀਆਂ ’ਤੇ ਲੱਗਣ ਵਾਲੇ ਮੋਰਚੇ ਵਿਚ ਆਪਣਾ ਸਾਥ ਦੇਵੇ। ਇਸ ਮੀਟਿੰਗ ’ਚ ਸੂਬਾ ਪ੍ਰਧਾਨ ਫੁਰਮਾਨ ਸਿੰਘ ਸੰਧੂ ਤੋਂ ਇਲਾਵਾ ਬਾਪੂ ਗੁਰਦੇਵ ਸਿੰਘ ਵਾਰਸ ਵਾਲਾ ਸੂਬਾ ਸਰਪ੍ਰਸਤ, ਜਥੇਦਾਰ ਜੋਗਿੰਦਰ ਸਿੰਘ ਸਭਰਾ ਸੂਬਾ ਸੀਨੀਅਰ ਮੀਤ ਪ੍ਰਧਾਨ,ਪਰਗਟ ਸਿੰਘ ਲਹਿਰਾ ਸੂਬਾ ਐਗਜ਼ੈਕਟਿਵ ਕਮੇਟੀ ਮੈਂਬਰ,ਗੁਰਵਿੰਦਰ ਸਿੰਘ ਢਿੱਲੋਂ ਸੂਬਾ ਐਗਜ਼ੈਕਟਿਵ ਕਮੇਟੀ ਮੈਂਬਰ,ਭੁਪਿੰਦਰ ਸਿੰਘ ਔਲਖ ਸੂਬਾ ਜਰਨਲ ਸਕੱਤਰ, ਬਲਦੇਵ ਸਿੰਘ ਵਾਈਆਂ, ਜਥੇਦਾਰ ਗੁਰਚਰਨ ਸਿੰਘ ਪੀਰ ਮੁਹੰਮਦ ਸੂਬਾ ਐਗਜ਼ੈਕਟਿਵ ਕਮੇਟੀ ਮੈਂਬਰ, ਧਰਮ ਸਿੰਘ ਸਭਰਾ ਸੂਬਾ ਮੀਤ ਪ੍ਰਧਾਨ, ਸੁਖਚੈਨ ਸਿੰਘ ਸੰਧੂ ਭੜਾਣਾ ਸੂਬਾ ਐਗਜ਼ੈਕਟਿਵ ਕਮੇਟੀ ਮੈਂਬਰ, ਗੈਰੀ ਬੰਡਾਲਾ ਸੂਬਾ ਮੀਡੀਆ ਇੰਚਾਰਜ, ਸ਼ਬੇਗ ਸਿੰਘ ਸੂਬਾ ਪੈੱਸ ਸਕੱਤਰ, ਸੂਰਤ ਸਿੰਘ ਸੂਬਾ ਐਗਜ਼ੈਕਟਿਵ ਕਮੇਟੀ ਮੈਂਬਰ,ਰਸਾਲ ਸਿੰਘ ਸੂਬਾ ਐਗਜ਼ੈਕਟਿਵ ਕਮੇਟੀ ਮੈਂਬਰ,ਹਰਦੀਪ ਸਿੰਘ ਗਿੱਲ ਕਰਮੂਵਾਲਾ ਜ਼ਿਲ੍ਹਾ ਪ੍ਰਧਾਨ ਫ਼ਿਰੋਜਪੁਰ, ਲਖਬੀਰ ਸਿੰਘ ਨਿੱਝਰ ਜ਼ਿਲ੍ਹਾ ਪ੍ਰਧਾਨ ਸ਼੍ਰੀ ਤਰਨ ਤਰਨ ਸਾਹਿਬ, ਗੁਰਦੀਪ ਸਿੰਘ ਜ਼ਿਲ੍ਹਾ ਪ੍ਰਧਾਨ ਪੱਛਮੀ ਫ਼ਿਰੋਜ਼ਪੁਰ, ਜਗਤਾਰ ਸਿੰਘ ਜ਼ਿਲ੍ਹਾ ਪ੍ਰਧਾਨ ਬਠਿੰਡਾ, ਹਰਬੰਸ ਸਿੰਘ ਜ਼ਿਲ੍ਹਾ ਪ੍ਰਧਾਨ ਮੋਗਾ, ਲਖਬੀਰ ਸਿੰਘ ਜ਼ਿਲ੍ਹਾ ਪ੍ਰਧਾਨ ਜਲੰਧਰ, ਰਸ਼ਪਾਲ ਸਿੰਘ ਰਹੀਮਾਂ ਕੇ, ਜਸਬੀਰ ਸਿੰਘ,ਦਵਿੰਦਰ ਸਿੰਘ ਕੋਰ ਕਮੇਟੀ ਮੈਂਬਰ, ਸੁਰਿੰਦਰ ਸਿੰਘ ਪੀਰ ਮੁਹੰਮਦ ਜ਼ਿਲ੍ਹਾ ਮੀਤ ਪ੍ਰਧਾਨ, ਜਰਨੈਲ ਸਿੰਘ ਸਭਰਾ ਜ਼ਿਲ੍ਹਾ ਮੀਤ ਪ੍ਰਧਾਨ ਫ਼ਿਰੋਜ਼ਪੁਰ, ਸੁਰਿੰਦਰ ਸਿੰਘ ਛਿੰਦਾ ਜ਼ਿਲ੍ਹਾ ਮੀਤ ਪ੍ਰਧਾਨ,ਗੁਰਪਾਲ ਸਿੰਘ ਸਭਰਾ ਜ਼ਿਲ੍ਹਾ ਐਗਜ਼ੈਕਟਿਵ ਕਮੇਟੀ ਮੈਂਬਰ,ਗੁਰਮੀਤ ਸਿੰਘ ਗਿੱਲ ਨਿਜ਼ਾਮ ਦੀਨ ਵਾਲਾ ਜ਼ਿਲ੍ਹਾ ਐਗਜ਼ੈਕਟਿਵ ਕਮੇਟੀ ਮੈਂਬਰ,ਨਿਸ਼ਾਨ ਸਿੰਘ ਗਿੱਲ ਫ਼ੌਜੀ ਸ਼ੀਹਾਂ ਪਾੜੀ ਬਲਾਕ ਪ੍ਰਧਾਨ ਮੱਖੂ,ਸੁਖਵੰਤ ਸਿੰਘ ਕੋਠੇ,ਜੋਗਾ ਸਿੰਘ ਪੀਰ ਮੁਹੰਮਦ ਜਨਰਲ ਸਕੱਤਰ ਬਲਾਕ ਮੱਖੂ ਆਦਿ ਵੱਡੀ ਗਿਣਤੀ ਵਿਚ ਕਿਸਾਨ ਆਗੂ ਅਤੇ ਵਰਕਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ 5 ਗ੍ਰਾਮ ਹੈਰੋਇਨ ਸਮੇਤ ਇਕ ਕਾਬੂ ਅਗਲੀ ਖ਼ਬਰ ਭਾਜਪਾ ਦੀ ਟੀਮ ਵਲੋਂ ਮੁੱਦਕੀ ਵਿਖੇ ਲਗਾਏ ਛਾਂਦਾਰ ’ਤੇ ਫਲਦਾਰ ਬੂਟੇ
Ad Position 24