09-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-08-2026

ਵਿਜ਼ਡਮ ਸਕੂਲ ਮੁਦਕੀ ’ਚ ਤੀਆਂ ਦਾ ਤਿਉਹਾਰ ਮਨਾਇਆ

ਮੁੱਦਕੀ, 9 ਅਗਸਤ (ਭੁਪਿੰਦਰ ਸਿੰਘ)-ਸਥਾਨਕ ਕਸਬੇ ਦੇ ਕਬਰ ਵੱਛਾ ਰੋਡ ’ਤੇ ਸਥਿਤ ਵਿਜ਼ਡਮ ਇੰਟਰਨੈਸ਼ਨਲ ਪਬਲਿਕ ਸਕੂਲ ਵਿਚ ਸਾਉਣ ਮਹੀਨੇ ਦਾ ਵਿਰਾਸਤੀ ‘ਤੀਆਂ ਦਾ ਤਿਉਹਾਰ’ ਬੜੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲੀ ਬੱਚਿਆਂ ਵਲੋਂ ਪੰਜਾਬੀ ਸਭਿਆਚਾਰ ਨਾਲ ਲਬਰੇਜ਼ ਬੋਲੀਆਂ ਪਾ ਕੇ ਗਿੱਧੇ ਦਾ ਰੰਗ ਬੰਨਿ੍ਹਆ।

Ad Position 21
No active advertisement
ਅਜੀਤ ਡੈਸਕ 10-08-2026
ਮੁੱਦਕੀ, 9 ਅਗਸਤ (ਭੁਪਿੰਦਰ ਸਿੰਘ)-ਸਥਾਨਕ ਕਸਬੇ ਦੇ ਕਬਰ ਵੱਛਾ ਰੋਡ ’ਤੇ ਸਥਿਤ ਵਿਜ਼ਡਮ ਇੰਟਰਨੈਸ਼ਨਲ ਪਬਲਿਕ ਸਕੂਲ ਵਿਚ ਸਾਉਣ ਮਹੀਨੇ ਦਾ ਵਿਰਾਸਤੀ ‘ਤੀਆਂ ਦਾ ਤਿਉਹਾਰ’ ਬੜੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲੀ ਬੱਚਿਆਂ ਵਲੋਂ ਪੰਜਾਬੀ ਸਭਿਆਚਾਰ ਨਾਲ ਲਬਰੇਜ਼ ਬੋਲੀਆਂ ਪਾ ਕੇ ਗਿੱਧੇ ਦਾ ਰੰਗ ਬੰਨਿ੍ਹਆ। ਇਸ ਮੌਕੇ ਵਿਦਿਆਰਥਣਾਂ ਦੇ ਗਿੱਧਾ ਅਤੇ ਮਹਿੰਦੀ ਲਗਾਉਣ ਦੇ ਮੁਕਾਬਲੇ ਕਰਵਾਏ ਗਏ। ਸਕੂਲ ਪ੍ਰਿੰਸੀਪਲ ਰੀਟਾ ਮਹਿਤਾ ਨੇ ਦੱਸਿਆ ਕਿ ਬੱਚਿਆਂ ਨੂੰ ਸਿਲੇਬਸ ਦੀਆਂ ਕਿਤਾਬਾਂ ਦੇ ਨਾਲ-ਨਾਲ ਪੰਜਾਬ ਦੇ ਅਮੀਰ ਵਿਰਸੇ, ਸਭਿਆਚਾਰ ਅਤੇ ਰਵਾਇਤੀ ਤਿਉਹਾਰਾਂ ਬਾਰੇ ਵੀ ਜਾਣੂ ਕਰਵਾਇਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਤੀਆਂ ਪੰਜਾਬ ਦਾ ਇਕ ਮਹੱਤਵਪੂਰਨ ਲੋਕ ਤਿਉਹਾਰ ਹੈ। ਜਿਸ ਰਾਹੀਂ ਔਰਤਾਂ ਅਤੇ ਸੱਜ-ਵਿਆਹੀਆਂ ਮੁਟਿਆਰਾਂ ਆਪਣੇ ਮਨ ਦੇ ਵਲਵਲਿਆਂ ਨੂੰ ਲੋਕ ਬੋਲੀਆਂ ਰਾਹੀਂ ਅਤੇ ਗਿੱਧਾ ਪਾ ਕੇ ਪ੍ਰਗਟ ਕਰਦੀਆਂ ਹਨ। ਇਸ ਮੌਕੇ ਪੀਂਘਾਂ ਝੂਟਣ ਦੇ ਮੁਕਾਬਲੇ ਵੀ ਕਰਵਾਏ ਗਏ। ਸਕੂਲ ਮੈਨੇਜਮੈਂਟ ਕਮੇਟੀ ਦੇ ਚੇਅਰਮੈਨ ਡਾ.ਸੰਦੀਪ ਗੁਪਤਾ ਅਤੇ ਮੈਡਮ ਸੁਮਨ ਲਤਾ ਨੇ ਸੰਬੋਧਨ ਕਰਦਿਆਂ ਕਿਹਾ ਕਿ ਤੀਆਂ ਦਾ ਵਿਰਾਸਤੀ ਤਿਉਹਾਰ ਸਾਨੂੰ ਆਪਣੇ ਅਮੀਰ ਵਿਰਸੇ ਅਤੇ ਸਭਿਆਚਾਰ ਨਾਲ ਜੋੜਦਾ ਹੈ। ਇਸ ਮੌਕੇ ਕਸਬਾ ਮੁਦਕੀ ਦੀਆਂ ਅਤੇ ਆਲ਼ੇ ਦੁਆਲੇ ਦੇ ਪਿੰਡਾਂ ਦੇ ਬੱਚਿਆਂ ਦੀਆਂ ਮਾਵਾਂ ਨੇ ਵੀ ਤੀਆਂ ਦੇ ਇਸ ਤਿਉਹਾਰ ਵਿਚ ਸ਼ਿਰਕਤ ਕੀਤੀ। ਇਲਾਕੇ ਤੋਂ ਪਹੁੰਚੀਆਂ ਬੀਬੀਆਂ ਦਾ ਮੈਡਮ ਸੁਮਨ ਨੇ ਧੰਨਵਾਦ ਕਰਦਿਆਂ ਕਿਹਾ ਕਿ ਵਿਜ਼ਡਮ ਇੰਟਰਨੈਸ਼ਨਲ ਪਬਲਿਕ ਸਕੂਲ ਵਿਚ ਇਸ ਤਰ੍ਹਾਂ ਦੀਆਂ ਗਤੀਵਿਧੀਆਂ ਨਿਰੰਤਰ ਜਾਰੀ ਰਹਿਣਗੀਆਂ।
Ad Position 22
No active advertisement
ਪਿਛਲੀ ਖ਼ਬਰ ਸ਼ਮਸ਼ਾਨਘਾਟ ਵਿਚ ਲਗਾਏ ਗਏ ਛਾਂਦਾਰ ਬੂਟੇ ਵਾਤਾਵਰਨ ਦੀ ਸੰਭਾਲ ਲਈ ਸਭ ਲੋਕ ਅੱਗੇ ਆਉਣ- ਚੇਅਰਮੈਨ ਡਾ. ਮਲਕੀਤ ਥਿੰਦ ਅਗਲੀ ਖ਼ਬਰ ਕੇਂਦਰ ਅਤੇ ਪੰਜਾਬ ਦੀ ਸਾਂਝੀ ਤਾਕਤ ਸੂਬੇ ਦੇ ਵਿਕਾਸ ਨੂੰ ਗਤੀ ਦੇਵੇਗੀ- ਸਤਨਾਮ ਸਿੰਘ ਸੰਧੂ ਕਿਹਾ, ਸੂਬੇ ’ਚ 26,382 ਕਰ...
Ad Position 24