ਵਿਧਾਇਕ ਸਵਨਾ ਨੇ ਫ਼ਾਜ਼ਿਲਕਾ ’ਚ ਸਫ਼ਾਈ ਵਿਵਸਥਾ ਦਾ ਲਿਆ ਜਾਇਜ਼ਾ
ਫ਼ਾਜ਼ਿਲਕਾ, 9 ਅਗਸਤ (ਦਵਿੰਦਰ ਪਾਲ ਸਿੰਘ)-ਵਿਧਾਨ ਸਭਾ ਸੈਸ਼ਨ ਤੋਂ ਤੁਰੰਤ ਬਾਅਦ ਫ਼ਾਜ਼ਿਲਕਾ ਦੇ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਨੇ ਸ਼ਹਿਰ ਦੀ ਸਫ਼ਾਈ ਵਿਵਸਥਾ ਦਾ ਮੁਆਇਨਾ ਕੀਤਾ। ਉਨ੍ਹਾਂ ਦੱਸਿਆ ਕਿ ਸਫ਼ਾਈ ਕਰਮਚਾਰੀਆਂ ਦੀ ਹੜਤਾਲ ਖ਼ਤਮ ਹੋਣ ਮਗਰੋਂ ਕੰਮ ਜ਼ੋਰਾਂ-ਸ਼ੋਰਾਂ ਨਾਲ ਚੱਲ ਰਿਹਾ ਹੈ ਅਤੇ ਅਗਲੇ ਇਕ ਹਫ਼ਤੇ ਦੇ ਅੰਦਰ ਪੂਰੇ ਸ਼ਹਿਰ ਨੂੰ ਸਾਫ਼-ਸੁਥਰਾ ਕਰ ਦਿੱਤਾ ਜਾਵੇਗਾ।
ਸ਼ਹਿਰ ਵਿਚ ਚੱਲ ਰਹੇ ਸਫ਼ਾਈ ਕਾਰਜਾਂ ਦਾ ਜਾਇਜ਼ਾ ਲੈਂਦੇ ਹੋਏ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ। ਅਜੀਤ ਤਸਵੀਰ
10-08-2026