ਐੱਸ.ਕੇ.ਐੱਮ.ਅਤੇ ਟਰੇਡ ਯੂਨੀਅਨਾਂ ਨੇ ਮੰਗਾਂ ਨੂੰ ਲੈ ਕੇ ਡੀ.ਸੀ. ਦਫ਼ਤਰ ਅੱਗੇ ਦਿੱਤਾ ਰੋਸ ਧਰਨਾ
ਨਾਇਬ ਤਹਿਸੀਲਦਾਰ ਰਾਹੀਂ ਭਾਰਤ ਦੇ ਰਾਸ਼ਟਰਪਤੀ ਦੇ ਨਾਂਅ ਭੇਜਿਆ ਮੰਗ ਪੱਤਰ
ਫ਼ਾਜ਼ਿਲਕਾ, 10 ਅਗਸਤ (ਦਵਿੰਦਰ ਪਾਲ ਸਿੰਘ)-ਸੰਯੁਕਤ ਕਿਸਾਨ ਮੋਰਚਾ ਅਤੇ ਟਰੇਡ ਯੂਨੀਅਨਾਂ ਵਲੋਂ ਆਪਣੀਆਂ ਵੱਖ-ਵੱਖ ਮੰਗਾਂ ਨੂੰ ਲੈ ਕੇ ਡਿਪਟੀ ਕਮਿਸ਼ਨਰ ਦਫ਼ਤਰ ਫ਼ਾਜ਼ਿਲਕਾ ਦੇ ਸਾਹਮਣੇ ਵਿਸ਼ੇਸ਼ ਰੋਸ ਧਰਨਾ ਦਿੱਤਾ ਗਿਆ। ਇਸ ਧਰਨੇ ਵਿਚ ਫ਼ਾਜ਼ਿਲਕਾ ਪੰਜਾਬ ਪੱਲੇਦਾਰ ਯੂਨੀਅਨ ਵੱਲੋਂ ਪ੍ਰਧਾਨ ਪਿਆਰਾ ਸਿੰਘ ਅਤੇ ਸਕੱਤਰ ਬਚਨ ਸਿੰਘ ਦੀ ਅਗਵਾਈ ਹੇਠ ਵੱਡੀ ਗਿਣਤੀ ’ਚ ਮਜ਼ਦੂਰਾਂ ਨੇ ਸ਼ਮੂਲੀਅਤ ਕੀਤੀ।
ਫ਼ਾਜ਼ਿਲਕਾ, 10 ਅਗਸਤ (ਦਵਿੰਦਰ ਪਾਲ ਸਿੰਘ)-ਸੰਯੁਕਤ ਕਿਸਾਨ ਮੋਰਚਾ ਅਤੇ ਟਰੇਡ ਯੂਨੀਅਨਾਂ ਵਲੋਂ ਆਪਣੀਆਂ ਵੱਖ-ਵੱਖ ਮੰਗਾਂ ਨੂੰ ਲੈ ਕੇ ਡਿਪਟੀ ਕਮਿਸ਼ਨਰ ਦਫ਼ਤਰ ਫ਼ਾਜ਼ਿਲਕਾ ਦੇ ਸਾਹਮਣੇ ਵਿਸ਼ੇਸ਼ ਰੋਸ ਧਰਨਾ ਦਿੱਤਾ ਗਿਆ। ਇਸ ਧਰਨੇ ਵਿਚ ਫ਼ਾਜ਼ਿਲਕਾ ਪੰਜਾਬ ਪੱਲੇਦਾਰ ਯੂਨੀਅਨ ਵੱਲੋਂ ਪ੍ਰਧਾਨ ਪਿਆਰਾ ਸਿੰਘ ਅਤੇ ਸਕੱਤਰ ਬਚਨ ਸਿੰਘ ਦੀ ਅਗਵਾਈ ਹੇਠ ਵੱਡੀ ਗਿਣਤੀ ’ਚ ਮਜ਼ਦੂਰਾਂ ਨੇ ਸ਼ਮੂਲੀਅਤ ਕੀਤੀ। ਧਰਨੇ ਦੌਰਾਨ ਇਕ ਵਿਸ਼ਾਲ ਰੈਲੀ ਦਾ ਆਯੋਜਨ ਕੀਤਾ ਗਿਆ, ਜਿਸ ਨੂੰ ਕਾਮਰੇਡ ਬਖ਼ਤਾਵਰ ਸਿੰਘ ਘੜੂੰਮੀ, ਕਿਸਾਨ ਆਗੂ ਰਮੇਸ਼ ਵਡੇਰਾ, ਅਤਰ ਸਿੰਘ ਬਰਾੜ, ਜ਼ਿਲ੍ਹਾ ਪ੍ਰਧਾਨ ਸਤਪਾਲ ਸਿੰਘ ਸੰਧੂ ਅਤੇ ਜ਼ਿਲ੍ਹਾ ਪ੍ਰੈੱਸ ਸਕੱਤਰ ਜਰਨੈਲ ਸਿੰਘ ਬਕੈਣ ਵਾਲਾ ਨੇ ਸੰਬੋਧਨ ਕੀਤਾ। ਬੁਲਾਰਿਆਂ ਨੇ ਕਿਸਾਨਾਂ ਅਤੇ ਮਜ਼ਦੂਰਾਂ ਦੀਆਂ ਹੱਕੀ ਮੰਗਾਂ ਸਬੰਧੀ ਆਵਾਜ਼ ਬੁਲੰਦ ਕਰਦਿਆਂ ਸਰਕਾਰ ਤੋਂ ਉਨ੍ਹਾਂ ਦਾ ਜਲਦ ਤੋਂ ਜਲਦ ਹੱਲ ਕਰਨ ਦੀ ਮੰਗ ਕੀਤੀ। ਪ੍ਰਦਰਸ਼ਨ ਦੇ ਅੰਤ ਵਿਚ ਮੌਕੇ ’ਤੇ ਪਹੁੰਚੇ ਨਾਇਬ ਤਹਿਸੀਲਦਾਰ ਰਾਹੀਂ ਭਾਰਤ ਦੇ ਰਾਸ਼ਟਰਪਤੀ ਦੇ ਨਾਮ ਇਕ ਮੰਗ ਪੱਤਰ ਵੀ ਸੌਂਪਿਆ ਗਿਆ।