11-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-08-2026

ਵਿਕਾਸ ਕਾਰਜਾਂ ਅਤੇ ਲੋਕ ਭਲਾਈ ਉਪਰਾਲਿਆਂ ਨਾਲ ਲੋਕਾਂ ਵਿਚ ‘ਆਪ’ ਸਰਕਾਰ ਪ੍ਰਤੀ ਭਰੋਸਾ ਵਧਿਆ-ਪਰਮਜੀਤ ਕੌਰ ਸੈਣੀ

ਮੰਡੀ ਲਾਧੂਕਾ, 10 ਅਗਸਤ (ਮਨਪ੍ਰੀਤ ਸਿੰਘ ਸੈਣੀ)-ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਪੰਜਾਬ ਦੇ ਪਿੰਡਾਂ ਅਤੇ ਸ਼ਹਿਰਾਂ ਵਿਚ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਅਤੇ ਲੋਕਾਂ ਦੀਆਂ ਮੁੱਢਲੀਆਂ ਲੋੜਾਂ ਨੂੰ ਪਹਿਲ ਦੇ ਆਧਾਰ ’ਤੇ ਪੂਰਾ ਕਰਨ ਨਾਲ ਸਰਕਾਰ ਪ੍ਰਤੀ ਜਨਤਾ ਦਾ ਭਰੋਸਾ ਹੋਰ ਮਜ਼ਬੂਤ ਹੋਇਆ ਹੈ। ਇਹ ਪ੍ਰਗਟਾਵਾ ਪਿੰਡ ਰੰਗੀਲਾ ਦੀ ਸਰਪੰਚ ਪਰਮਜੀਤ ਕੌਰ ਸੈਣੀ ਨੇ ਕੀਤਾ।

Ad Position 21
No active advertisement
ਅਜੀਤ ਡੈਸਕ 11-08-2026
ਮੰਡੀ ਲਾਧੂਕਾ, 10 ਅਗਸਤ (ਮਨਪ੍ਰੀਤ ਸਿੰਘ ਸੈਣੀ)-ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਪੰਜਾਬ ਦੇ ਪਿੰਡਾਂ ਅਤੇ ਸ਼ਹਿਰਾਂ ਵਿਚ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਅਤੇ ਲੋਕਾਂ ਦੀਆਂ ਮੁੱਢਲੀਆਂ ਲੋੜਾਂ ਨੂੰ ਪਹਿਲ ਦੇ ਆਧਾਰ ’ਤੇ ਪੂਰਾ ਕਰਨ ਨਾਲ ਸਰਕਾਰ ਪ੍ਰਤੀ ਜਨਤਾ ਦਾ ਭਰੋਸਾ ਹੋਰ ਮਜ਼ਬੂਤ ਹੋਇਆ ਹੈ। ਇਹ ਪ੍ਰਗਟਾਵਾ ਪਿੰਡ ਰੰਗੀਲਾ ਦੀ ਸਰਪੰਚ ਪਰਮਜੀਤ ਕੌਰ ਸੈਣੀ ਨੇ ਕੀਤਾ। ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਸਿੱਖਿਆ, ਸਿਹਤ, ਬਿਜਲੀ, ਸੜਕਾਂ ਅਤੇ ਖੇਤੀਬਾੜੀ ਦੇ ਖੇਤਰ ਵਿਚ ਕੀਤੇ ਕੰਮਾਂ ਦਾ ਸਿੱਧਾ ਲਾਭ ਆਮ ਲੋਕਾਂ ਤੱਕ ਪਹੁੰਚ ਰਿਹਾ ਹੈ। ਪਿੰਡਾਂ ਵਿਚ ਛੱਪੜਾਂ, ਗਲੀਆਂ-ਨਾਲੀਆਂ, ਲਿੰਕ ਸੜਕਾਂ ਅਤੇ ਨਹਿਰੀ ਪਾਣੀ ਨਾਲ ਸਬੰਧਿਤ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕੀਤਾ ਜਾ ਰਿਹਾ ਹੈ। ਹਲਕਾ ਜਲਾਲਾਬਾਦ ਦੇ ਵਿਧਾਇਕ ਜਗਦੀਪ ਕੰਬੋਜ ਗੋਲਡੀ ਦੀ ਅਗਵਾਈ ਹੇਠ ਹੋ ਰਹੇ ਵਿਕਾਸ ਕਾਰਜਾਂ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਦਾਅਵਾ ਕੀਤਾ ਕਿ ਆਉਣ ਵਾਲੀਆਂ ਚੋਣਾਂ ਵਿਚ ਲੋਕ ਮੁੜ ‘ਆਪ’ ਦੇ ਹੱਕ ਵਿਚ ਫ਼ਤਵਾ ਦੇਣਗੇ ਅਤੇ ਹਲਕਾ ਜਲਾਲਾਬਾਦ ਤੋਂ ਜਗਦੀਪ ਕੰਬੋਜ ਗੋਲਡੀ ਨੂੰ ਦੋਬਾਰਾ ਵਿਧਾਇਕ ਬਣਾਉਣਗੇ।
Ad Position 22
No active advertisement
ਪਿਛਲੀ ਖ਼ਬਰ ਕੇਰਾ ਖੇੜਾ ਸਕੂਲ ਨੇ ਲੋਕ ਨਾਚ ਵਿਚ ਪ੍ਰਾਪਤ ਕੀਤਾ ਪਹਿਲਾ ਸਥਾਨ ਅਗਲੀ ਖ਼ਬਰ ਐੱਸ. ਡੀ ਮੈਮੋਰੀਅਲ ਪਬਲਿਕ ਹਾਈ ਸਕੂਲ ’ਚ ਵਿਗਿਆਨ, ਅੰਗਰੇਜ਼ੀ ਤੇ ਗਣਿਤ ਮੇਲਾ ਲਗਾਇਆ
Ad Position 24