2027 ਦੀਆਂ ਚੋਣਾਂ ਦੇ ਮੱਦੇਨਜ਼ਰ ਸ਼੍ਰੋਮਣੀ ਅਕਾਲੀ ਦਲ (ਬ) ਨੇ ਫ਼ਾਜ਼ਿਲਕਾ ’ਚ ਖੋਲ੍ਹਿਆ ਜਨ ਸੰਪਰਕ ਦਫ਼ਤਰ
ਫ਼ਾਜ਼ਿਲਕਾ, 10 ਅਗਸਤ (ਦਵਿੰਦਰ ਪਾਲ ਸਿੰਘ)-ਸਾਲ 2027 ਦੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸ਼੍ਰੋਮਣੀ ਅਕਾਲੀ ਦਲ (ਬ) ਨੇ ਆਪਣੀਆਂ ਰਾਜਨੀਤਕ ਗਤੀਵਿਧੀਆਂ ਤੇਜ਼ ਕਰ ਦਿੱਤੀਆਂ ਹਨ। ਪਾਰਟੀ ਨੇ ਫ਼ਾਜ਼ਿਲਕਾ ਸ਼ਹਿਰ ਵਿਚ ਜਨ ਸੰਪਰਕ ਦਫ਼ਤਰ ਖੋਲ੍ਹ ਕੇ ਆਮ ਲੋਕਾਂ ਨਾਲ ਰਾਬਤਾ ਕਾਇਮ ਕਰਨ ਦੀ ਪਹਿਲ ਕੀਤੀ ਹੈ।
ਫ਼ਾਜ਼ਿਲਕਾ, 10 ਅਗਸਤ (ਦਵਿੰਦਰ ਪਾਲ ਸਿੰਘ)-ਸਾਲ 2027 ਦੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸ਼੍ਰੋਮਣੀ ਅਕਾਲੀ ਦਲ (ਬ) ਨੇ ਆਪਣੀਆਂ ਰਾਜਨੀਤਕ ਗਤੀਵਿਧੀਆਂ ਤੇਜ਼ ਕਰ ਦਿੱਤੀਆਂ ਹਨ। ਪਾਰਟੀ ਨੇ ਫ਼ਾਜ਼ਿਲਕਾ ਸ਼ਹਿਰ ਵਿਚ ਜਨ ਸੰਪਰਕ ਦਫ਼ਤਰ ਖੋਲ੍ਹ ਕੇ ਆਮ ਲੋਕਾਂ ਨਾਲ ਰਾਬਤਾ ਕਾਇਮ ਕਰਨ ਦੀ ਪਹਿਲ ਕੀਤੀ ਹੈ। ਪਾਰਟੀ ਆਗੂਆਂ ਅਨੁਸਾਰ ਇਸ ਦਫ਼ਤਰ ਰਾਹੀਂ ਆਮ ਜਨਤਾ ਦੀਆਂ ਸਮੱਸਿਆਵਾਂ ਸੁਣ ਕੇ ਉਨ੍ਹਾਂ ਦਾ ਹੱਲ ਕਰਵਾਉਣ ਦੇ ਯਤਨ ਕੀਤੇ ਜਾਣਗੇ। ਸ਼੍ਰੋਮਣੀ ਅਕਾਲੀ ਦਲ ਦੇ ਟਰਾਂਸਪੋਰਟ ਵਿੰਗ ਦੇ ਪੰਜਾਬ ਪ੍ਰਧਾਨ ਪਰਮਜੀਤ ਸਿੰਘ ਵੈਰੜ ਨੇ ਦੱਸਿਆ ਕਿ ਦਫ਼ਤਰ ਦਾ ਮੁੱਖ ਮਨੋਰਥ ਲੋਕਾਂ ਦੀ ਸੇਵਾ ਕਰਨਾ ਅਤੇ ਨੌਜਵਾਨਾਂ ਤੇ ਆਮ ਨਾਗਰਿਕਾਂ ਦੀਆਂ ਮੁਸ਼ਕਲਾਂ ਦਾ ਹੱਲ ਲੱਭਣਾ ਹੈ। ਉਨ੍ਹਾਂ ਕਿਹਾ ਕਿ ਮੌਜੂਦਾ ‘ਆਪ’ ਸਰਕਾਰ ’ਚ ਲੋਕਾਂ ਨੂੰ ਆਪਣੇ ਕੰਮ ਕਰਵਾਉਣ ਲਈ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਅਕਾਲੀ ਦਲ ਹੁਣ ਘਰ-ਘਰ ਜਾ ਕੇ ਲੋਕਾਂ ਨਾਲ ਮੁੜ ਤੋਂ ਸਾਂਝ ਪਾਵੇਗਾ। ਵੈਰੜ ਨੇ ਦਾਅਵਾ ਕੀਤਾ ਕਿ ਅਕਾਲੀ-ਭਾਜਪਾ ਸਰਕਾਰ ਵੇਲੇ ਹੀ ਫ਼ਾਜ਼ਿਲਕਾ ਨੂੰ ਜ਼ਿਲ੍ਹਾ ਬਣਾਉਣ ਸਮੇਤ ਕਈ ਵੱਡੇ ਵਿਕਾਸ ਕਾਰਜ ਕਰਵਾਏ ਗਏ ਸਨ।