10-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-08-2026

ਪੇਟ ਦੇ ਕੀੜਿਆਂ ਤੋਂ ਬਚਾਅ ਸੰਬੰਧੀ ਜਾਗਰੂਕਤਾ ਕੈਂਪ ਲਗਾਇਆ

ਅਬੋਹਰ, 10 ਅਗਸਤ (ਸੁਖਜੀਤ ਸਿੰਘ ਬਰਾੜ)-ਸਿਹਤ ਵਿਭਾਗ ਵਲੋਂ ਸਰਕਾਰੀ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਅਬੋਹਰ ਵਿਖੇ ਡੀ-ਵਾਰਮਿੰਗ ਦਿਵਸ ਮਨਾਇਆ ਗਿਆ। ਹਸਪਤਾਲ ਦੀਆਂ ਟੀਮਾਂ ਵਲੋਂ ਵੱਖ-ਵੱਖ ਸਕੂਲੀ ਬੱਚਿਆਂ ਨੂੰ ਪੇਟ ਦੇ ਕੀੜਿਆਂ ਤੋਂ ਗੋਲੀਆਂ ਖਲ਼ਾਈਆਂ ਗਈਆਂ।

Ad Position 21
No active advertisement
ਅਜੀਤ ਡੈਸਕ 11-08-2026
ਅਬੋਹਰ, 10 ਅਗਸਤ (ਸੁਖਜੀਤ ਸਿੰਘ ਬਰਾੜ)-ਸਿਹਤ ਵਿਭਾਗ ਵਲੋਂ ਸਰਕਾਰੀ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਅਬੋਹਰ ਵਿਖੇ ਡੀ-ਵਾਰਮਿੰਗ ਦਿਵਸ ਮਨਾਇਆ ਗਿਆ। ਹਸਪਤਾਲ ਦੀਆਂ ਟੀਮਾਂ ਵਲੋਂ ਵੱਖ-ਵੱਖ ਸਕੂਲੀ ਬੱਚਿਆਂ ਨੂੰ ਪੇਟ ਦੇ ਕੀੜਿਆਂ ਤੋਂ ਗੋਲੀਆਂ ਖਲ਼ਾਈਆਂ ਗਈਆਂ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐੱਸ.ਐਮ.ਓ ਡਾ.ਸੁਮਿਤ ਸਿੰਘ ਨੇ ਕਿਹਾ ਕਿ ਪੇਟ ਦੇ ਕੀੜਿਆਂ ਤੋਂ ਬਚਾਅ ਲਈ ਆਪਣੇ ਹੱਥ ਖਾਣਾ ਖਾਣ ਤੋਂ ਪਹਿਲਾਂ ਤੇ ਪਾਖਾਨਾ ਜਾਣ ਤੋਂ ਬਾਅਦ ਸਾਬਣ ਨਾਲ ਧੋਣੇ ਚਾਹੀਦੇ ਹਨ, ਖੁੱਲ੍ਹੀਆਂ ਥਾਵਾਂ ’ਤੇ ਸ਼ੌਚ ਤੋਂ ਪਰਹੇਜ਼ ਕਰਕੇ, ਖਾਣੇ ਨੂੰ ਢੱਕ ਕੇ ਰੱਖਣ ਨਾਲ, ਹਮੇਸ਼ਾ ਸਾਫ਼ ਪਾਣੀ ਪੀਣ ਨਾਲ ਅਤੇ ਆਲ਼ੇ ਦੁਆਲੇ ਸਫ਼ਾਈ ਰੱਖਣ ਨਾਲ ਪੇਟ ਦੇ ਕੀੜਿਆਂ ਤੋਂ ਬੱਚਿਆ ਜਾ ਸਕਦਾ ਹੈ। ਇਸ ਤੋਂ ਇਲਾਵਾ ਬੱਚਿਆਂ ਨੂੰ ਸਿਹਤ ਵਿਭਾਗ ਦੀਆਂ ਵੱਖ-ਵੱਖ ਸਕੀਮਾਂ, ਸਹੂਲਤਾਂ ਅਤੇ ਸਿਹਤ ਸੇਵਾਵਾਂ ਸਬੰਧੀ ਵੀ ਜਾਣਕਾਰੀ ਦਿੱਤੀ ਗਈ। ਇਸ ਸਮੇਂ ਚੰਦਰ ਭਾਨ ਫਾਰਮੇਸੀ ਅਫ਼ਸਰ, ਸੁਖਵਿੰਦਰ ਸਿੰਘ, ਦਿਨੇਸ਼ ਰਾਣੀ ਐਲ.ਐੱਚ.ਵੀ, ਅੰਕੁਸ਼, ਲਖਵਿੰਦਰ ਕੌਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸੀਵਰੇਜ ਸਮੱਸਿਆ ਤੋਂ ਪ੍ਰੇਸ਼ਾਨ ਗੁਰੂ ਕਿਰਪਾ ਨਗਰ ਦੇ ਵਾਸੀਆਂ ਦੀ ਚਿਤਾਵਨੀ, ਹੱਲ ਨਾ ਹੋਇਆ ਤਾਂ ਮਲੋਟ ਰੋਡ ਕਰਾਂਗੇ ਜਾਮ ਅਗਲੀ ਖ਼ਬਰ 2027 ਦੀਆਂ ਚੋਣਾਂ ਦੇ ਮੱਦੇਨਜ਼ਰ ਸ਼੍ਰੋਮਣੀ ਅਕਾਲੀ ਦਲ (ਬ) ਨੇ ਫ਼ਾਜ਼ਿਲਕਾ ’ਚ ਖੋਲ੍ਹਿਆ ਜਨ ਸੰਪਰਕ ਦਫ਼ਤਰ
Ad Position 24