10-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-08-2026

ਸੀਵਰੇਜ ਸਮੱਸਿਆ ਤੋਂ ਪ੍ਰੇਸ਼ਾਨ ਗੁਰੂ ਕਿਰਪਾ ਨਗਰ ਦੇ ਵਾਸੀਆਂ ਦੀ ਚਿਤਾਵਨੀ, ਹੱਲ ਨਾ ਹੋਇਆ ਤਾਂ ਮਲੋਟ ਰੋਡ ਕਰਾਂਗੇ ਜਾਮ

ਅਬੋਹਰ, 10 ਅਗਸਤ (ਵਿਵੇਕ ਹੂੜੀਆ)-ਸ਼ਹਿਰ ਦੇ ਗੁਰੂ ਕਿਰਪਾ ਨਗਰ ਦੇ ਨਿਵਾਸੀ ਪਿਛਲੇ ਕਈ ਮਹੀਨਿਆਂ ਤੋਂ ਸੀਵਰੇਜ ਦੀ ਗੰਭੀਰ ਸਮੱਸਿਆ ਨਾਲ ਜੂਝ ਰਹੇ ਹਨ। ਗਲੀਆਂ ਵਿਚ ਗੰਦਾ ਅਤੇ ਬਦਬੂਦਾਰ ਪਾਣੀ ਜਮਾਂ ਹੋਣ ਕਾਰਨ ਲੋਕ ਨਰਕ ਭਰੀ ਜ਼ਿੰਦਗੀ ਜਿਊਣ ਲਈ ਮਜਬੂਰ ਹਨ।

Ad Position 21
No active advertisement
ਅਜੀਤ ਡੈਸਕ 11-08-2026
ਅਬੋਹਰ, 10 ਅਗਸਤ (ਵਿਵੇਕ ਹੂੜੀਆ)-ਸ਼ਹਿਰ ਦੇ ਗੁਰੂ ਕਿਰਪਾ ਨਗਰ ਦੇ ਨਿਵਾਸੀ ਪਿਛਲੇ ਕਈ ਮਹੀਨਿਆਂ ਤੋਂ ਸੀਵਰੇਜ ਦੀ ਗੰਭੀਰ ਸਮੱਸਿਆ ਨਾਲ ਜੂਝ ਰਹੇ ਹਨ। ਗਲੀਆਂ ਵਿਚ ਗੰਦਾ ਅਤੇ ਬਦਬੂਦਾਰ ਪਾਣੀ ਜਮਾਂ ਹੋਣ ਕਾਰਨ ਲੋਕ ਨਰਕ ਭਰੀ ਜ਼ਿੰਦਗੀ ਜਿਊਣ ਲਈ ਮਜਬੂਰ ਹਨ। ਪ੍ਰਸ਼ਾਸਨ ਅਤੇ ਨਗਰ ਨਿਗਮ ਦੇ ਰਵੱਈਏ ਤੋਂ ਖ਼ਫ਼ਾ ਇਲਾਕਾ ਵਾਸੀਆਂ ਨੇ ਚੇਤਾਵਨੀ ਦਿੱਤੀ ਹੈ ਕਿ ਜੇਕਰ ਸਮੱਸਿਆ ਦਾ ਜਲਦ ਸਥਾਈ ਹੱਲ ਨਾ ਕੀਤਾ ਗਿਆ ਤਾਂ ਉਹ ਮਲੋਟ ਰੋਡ ’ਤੇ ਧਰਨਾ ਲਗਾ ਕੇ ਜਾਮ ਲਗਾਉਣਗੇ। ਮੋਹਲ਼ਾ ਵਾਸੀਆਂ ਨੇ ਰੋਸ ਪ੍ਰਗਟਾਉਂਦਿਆਂ ਕਿਹਾ ਕਿ ਚੋਣਾਂ ਸਮੇਂ ਵੋਟਾਂ ਮੰਗਣ ਆਏ ਆਗੂ ਹੁਣ ਸਾਰ ਨਹੀਂ ਲੈ ਰਹੇ। ਗਲੀਆਂ ’ਚ ਖੜ੍ਹੇ ਦੂਸ਼ਿਤ ਪਾਣੀ ਕਾਰਨ ਡੇਂਗੂ ਤੇ ਮਲੇਰੀਆ ਵਰਗੀਆਂ ਬਿਮਾਰੀਆਂ ਫੈਲਣ ਦਾ ਡਰ ਬਣਿਆ ਹੋਇਆ ਹੈ। ਹਾਲਾਤ ਤੋਂ ਤੰਗ ਆ ਕੇ ਕਈ ਲੋਕਾਂ ਨੇ ਆਪਣੇ ਘਰਾਂ ਦੇ ਬਾਹਰ ਮਕਾਨ ਵਿਕਾਊ ਹੋਣ ਦੇ ਬੋਰਡ ਤੱਕ ਲਗਾ ਦਿੱਤੇ ਹਨ। ਲੋਕਾਂ ਨੇ ਸਾਫ਼ ਸ਼ਬਦਾਂ ਵਿਚ ਕਿਹਾ ਕਿ ਜਦੋਂ ਤੱਕ ਸਮੱਸਿਆ ਹੱਲ ਨਹੀਂ ਹੁੰਦੀ, ਕੋਈ ਵੀ ਰਾਜਨੇਤਾ ਵਾਰਡ ਵਿਚ ਵੋਟਾਂ ਮੰਗਣ ਨਾ ਆਵੇ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਅਬੋਹਰ ਇੰਚਾਰਜ ਇੰਦਰਜੀਤ ਬੁਲੰਦੀ ਭੰਡਾਰੀ ਨੇ ਕਿਹਾ ਕਿ ਅੰਮ੍ਰਿਤ ਯੋਜਨਾ ਦੇ ਫ਼ੰਡਾਂ ਦੇ ਬਾਵਜੂਦ ਲੋਕਾਂ ਨੂੰ ਸੀਵਰੇਜ ਦੀ ਸਮੱਸਿਆ ਤੋਂ ਨਿਜਾਤ ਨਹੀਂ ਮਿਲੀ। ਉਨ੍ਹਾਂ ਕਿਹਾ ਕਿ ਜੇਕਰ ਨਿਗਮ ਨੇ ਤੁਰੰਤ ਕਾਰਵਾਈ ਨਾ ਕੀਤੀ ਤਾਂ ਲੋਕਾਂ ਨਾਲ ਮਿਲ ਕੇ ਤਿੱਖਾ ਸੰਘਰਸ਼ ਕੀਤਾ ਜਾਵੇਗਾ।
Ad Position 22
No active advertisement
ਪਿਛਲੀ ਖ਼ਬਰ ਚੌਧਰੀ ਮਾਨਾਰਾਮ ਸਵਾਮੀ ਵੈੱਲਫੇਅਰ ਸੁਸਾਇਟੀ ਅਤੇ ਸਵਾਮੀ ਵਿਵੇਕਾਨੰਦ ਸੁਸਾਇਟੀ ਨੇ ਲਗਾਇਆ ਮੁਫ਼ਤ ਮੈਡੀਕਲ ਜਾਂਚ ਕੈਂਪ ਅਗਲੀ ਖ਼ਬਰ ਪੇਟ ਦੇ ਕੀੜਿਆਂ ਤੋਂ ਬਚਾਅ ਸੰਬੰਧੀ ਜਾਗਰੂਕਤਾ ਕੈਂਪ ਲਗਾਇਆ
Ad Position 24