10-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-08-2026

ਚੌਧਰੀ ਮਾਨਾਰਾਮ ਸਵਾਮੀ ਵੈੱਲਫੇਅਰ ਸੁਸਾਇਟੀ ਅਤੇ ਸਵਾਮੀ ਵਿਵੇਕਾਨੰਦ ਸੁਸਾਇਟੀ ਨੇ ਲਗਾਇਆ ਮੁਫ਼ਤ ਮੈਡੀਕਲ ਜਾਂਚ ਕੈਂਪ

ਫ਼ਾਜ਼ਿਲਕਾ, 10 ਅਗਸਤ (ਅਮਰਜੀਤ ਸ਼ਰਮਾ)-ਚੌਧਰੀ ਮਾਨਾਰਾਮ ਸਵਾਮੀ ਵੈੱਲਫੇਅਰ ਸੋਸਾਇਟੀ ਅਤੇ ਸਵਾਮੀ ਵਿਵੇਕਾਨੰਦ ਐਜੂਕੇਸ਼ਨਲ ਵੈੱਲਫੇਅਰ ਸੁਸਾਇਟੀ ਵਲੋਂ ਅਬੋਹਰ ਰੋਡ ਸਥਿਤ ਗੁਰਮੇਹਰ ਹਸਪਤਾਲ ਵਿਖੇ ਮੁਫ਼ਤ ਮੈਡੀਕਲ ਚੈੱਕਅਪ ਕੈਂਪ ਲਗਾਇਆ ਗਿਆ। ਕੈਂਪ ਵਿਚ ਡੇਰਾ ਬਲਵੰਤ ਗਿਰੀ ਦੇ ਗੱਦੀਨਸ਼ੀਨ ਮਹੰਤ ਸੁਰਿੰਦਰ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕਰਕੇ ਇਸ ਸਮਾਜ ਸੇਵੀ ਪਹਿਲਕਦਮੀ ਦੀ ਸ਼ਲਾਘਾ ਕੀਤੀ।

Ad Position 21
No active advertisement
ਅਜੀਤ ਡੈਸਕ 11-08-2026
ਫ਼ਾਜ਼ਿਲਕਾ, 10 ਅਗਸਤ (ਅਮਰਜੀਤ ਸ਼ਰਮਾ)-ਚੌਧਰੀ ਮਾਨਾਰਾਮ ਸਵਾਮੀ ਵੈੱਲਫੇਅਰ ਸੋਸਾਇਟੀ ਅਤੇ ਸਵਾਮੀ ਵਿਵੇਕਾਨੰਦ ਐਜੂਕੇਸ਼ਨਲ ਵੈੱਲਫੇਅਰ ਸੁਸਾਇਟੀ ਵਲੋਂ ਅਬੋਹਰ ਰੋਡ ਸਥਿਤ ਗੁਰਮੇਹਰ ਹਸਪਤਾਲ ਵਿਖੇ ਮੁਫ਼ਤ ਮੈਡੀਕਲ ਚੈੱਕਅਪ ਕੈਂਪ ਲਗਾਇਆ ਗਿਆ। ਕੈਂਪ ਵਿਚ ਡੇਰਾ ਬਲਵੰਤ ਗਿਰੀ ਦੇ ਗੱਦੀਨਸ਼ੀਨ ਮਹੰਤ ਸੁਰਿੰਦਰ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕਰਕੇ ਇਸ ਸਮਾਜ ਸੇਵੀ ਪਹਿਲਕਦਮੀ ਦੀ ਸ਼ਲਾਘਾ ਕੀਤੀ। ਚੌਧਰੀ ਮਾਨਾਰਾਮ ਸੁਸਾਇਟੀ ਦੇ ਚੇਅਰਮੈਨ ਮਨਜੀਤ ਸਵਾਮੀ ਨੇ ਦੱਸਿਆ ਕਿ ਕੈਂਪ ਦੌਰਾਨ ਦਿਮਾਗ਼ੀ ਰੋਗਾਂ ਦੇ ਮਾਹਿਰ ਡਾ. ਮਨਦੀਪ ਸਿੰਘ ਅਤੇ ਦਿਲ ਦੇ ਰੋਗਾਂ ਦੇ ਮਾਹਿਰ ਡਾ.ਪਰਵ ਕਾਮਰਾ ਵਲੋਂ 110 ਮਰੀਜ਼ਾਂ ਦੀ ਮੁਫ਼ਤ ਜਾਂਚ ਕੀਤੀ ਗਈ ਅਤੇ ਲੋੜਵੰਦਾਂ ਨੂੰ ਮੁਫ਼ਤ ਦਵਾਈਆਂ ਵੰਡੀਆਂ ਗਈਆਂ। ਉਨ੍ਹਾਂ ਕਿਹਾ ਕਿ ਸੰਸਥਾ ਦਾ ਮੁੱਖ ਉਦੇਸ਼ ਲੋੜਵੰਦਾਂ ਨੂੰ ਬਿਹਤਰ ਸਿਹਤ ਸਹੂਲਤਾਂ ਮੁਹੱਈਆ ਕਰਵਾਉਣਾ ਹੈ। ਇਸ ਮੌਕੇ ਸਵਾਮੀ ਵਿਵੇਕਾਨੰਦ ਸੋਸਾਇਟੀ ਦੇ ਪ੍ਰਧਾਨ ਵਿਨੋਦ ਸਚਦੇਵਾ, ਸੁਨੀਤਾ ਸਚਦੇਵਾ, ਹਰਮੇਸ਼ ਕੌਰ, ਨਿਸ਼ਾ ਰਾਣੀ, ਵੰਸ਼ ਕੁਮਾਰ, ਪੂਨਮ ਰਾਣੀ, ਮਨਪ੍ਰੀਤ ਕੌਰ , ਗੁਰਪ੍ਰੀਤ ਸਿੰਘ, ਗੁਰਿੰਦਰ ਸਿੰਘ, ਅਮਨਦੀਪ ਸਿੰਘ ਅਤੇ ਸੁਰਿੰਦਰ ਕੁਮਾਰ ਸਮੇਤ ਹੋਰ ਪਤਵੰਤੇ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਈ.ਟੀ.ਟੀ ਟੈੱਟ ਪਾਸ ਅਧਿਆਪਕ ਯੂਨੀਅਨ ਬਲਾਕ ਫ਼ਾਜ਼ਿਲਕਾ 2 ਦੀ ਚੋਣ ਅਗਲੀ ਖ਼ਬਰ ਸੀਵਰੇਜ ਸਮੱਸਿਆ ਤੋਂ ਪ੍ਰੇਸ਼ਾਨ ਗੁਰੂ ਕਿਰਪਾ ਨਗਰ ਦੇ ਵਾਸੀਆਂ ਦੀ ਚਿਤਾਵਨੀ, ਹੱਲ ਨਾ ਹੋਇਆ ਤਾਂ ਮਲੋਟ ਰੋਡ ਕਰਾਂਗੇ ਜਾਮ
Ad Position 24