ਪਿੰਡ ਪਾਲੀ ਵਾਲਾ ਤੋਂ 3000 ਲੀਟਰ ਲਾਹਣ ਅਤੇ 100 ਬੋਤਲਾਂ ਦੇਸੀ ਸ਼ਰਾਬ ਬਰਾਮਦ
ਜਲਾਲਾਬਾਦ,10 ਅਗਸਤ(ਜਤਿੰਦਰ ਪਾਲ ਸਿੰਘ)-ਜਲਾਲਾਬਾਦ ਹਲਕੇ ਦੇ ਨਾਜਾਇਜ਼ ਸ਼ਰਾਬ ਅਤੇ ਨਸ਼ੇ ਲਈ ਬਦਨਾਮ ਪਿੰਡਾ ਪਾਲੀ ਵਾਲਾ, ਮਹਾਲਮ ਆਦਿ ਵਿਚ ਅਕਸਰ ਹੀ ਪੁਲਿਸ ਪ੍ਰਸ਼ਾਸਨ ਵਲੋਂ ਐਕਸਾਈਜ਼ ਵਿਭਾਗ ਦੇ ਨਾਲ ਮਿਲ ਕੇ ਕਾਰਵਾਈ ਕੀਤੀ ਜਾਂਦੀ ਹੈ ਅਤੇ ਹਜ਼ਾਰਾ ਲੀਟਰ ਲਾਹਣ ਬਰਾਮਦ ਕਰਕੇ ਨਸ਼ਟ ਕੀਤੀ ਜਾਂਦੀ ਹੈ ਅਤੇ ਸੈਂਕੜੇ ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਜਾਂਦੀ ਹੈ। ਇਸ ਕਾਰਵਾਈ ਵਿਚ ਸ਼ਾਮਲ ਲੋਕਾਂ ਤੇ ਪਰਚੇ ਦਰਜ ਕੀਤੇ ਜਾਂਦੇ ਹਨ ਪਰ ਫਿਰ ਵੀ ਉਕਤ ਦੋਸ਼ੀ ਜੇਲ੍ਹ ਤੋਂ ਬਾਹਰ ਆਉਂਦੇ ਸਾਰ ਹੀ ਫਿਰ ਇਸ ਧੰਦੇ ਵਿਚ ਲੱਗ ਜਾਂਦੇ ਹਨ।
ਪ
ਪਿੰਡ ਪਾਲੀ ਵਾਲਾ ਤੋਂ ਬਰਾਮਦ ਲਾਹਣ ਅਤੇ ਨਾਜਾਇਜ਼ ਸ਼ਰਾਬ। ਤਸਵੀਰ-ਜਤਿੰਦਰ ਪਾਲ ਸਿੰਘ
11-08-2026
ਜਲਾਲਾਬਾਦ,10 ਅਗਸਤ(ਜਤਿੰਦਰ ਪਾਲ ਸਿੰਘ)-ਜਲਾਲਾਬਾਦ ਹਲਕੇ ਦੇ ਨਾਜਾਇਜ਼ ਸ਼ਰਾਬ ਅਤੇ ਨਸ਼ੇ ਲਈ ਬਦਨਾਮ ਪਿੰਡਾ ਪਾਲੀ ਵਾਲਾ, ਮਹਾਲਮ ਆਦਿ ਵਿਚ ਅਕਸਰ ਹੀ ਪੁਲਿਸ ਪ੍ਰਸ਼ਾਸਨ ਵਲੋਂ ਐਕਸਾਈਜ਼ ਵਿਭਾਗ ਦੇ ਨਾਲ ਮਿਲ ਕੇ ਕਾਰਵਾਈ ਕੀਤੀ ਜਾਂਦੀ ਹੈ ਅਤੇ ਹਜ਼ਾਰਾ ਲੀਟਰ ਲਾਹਣ ਬਰਾਮਦ ਕਰਕੇ ਨਸ਼ਟ ਕੀਤੀ ਜਾਂਦੀ ਹੈ ਅਤੇ ਸੈਂਕੜੇ ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਜਾਂਦੀ ਹੈ। ਇਸ ਕਾਰਵਾਈ ਵਿਚ ਸ਼ਾਮਲ ਲੋਕਾਂ ਤੇ ਪਰਚੇ ਦਰਜ ਕੀਤੇ ਜਾਂਦੇ ਹਨ ਪਰ ਫਿਰ ਵੀ ਉਕਤ ਦੋਸ਼ੀ ਜੇਲ੍ਹ ਤੋਂ ਬਾਹਰ ਆਉਂਦੇ ਸਾਰ ਹੀ ਫਿਰ ਇਸ ਧੰਦੇ ਵਿਚ ਲੱਗ ਜਾਂਦੇ ਹਨ। ਹੁਣ ਫਿਰ ਤੋਂ ਪੰਜਾਬ ਸਰਕਾਰ ਅਤੇ ਡੀ.ਜੀ.ਪੀ. ਪੰਜਾਬ ਵਲੋਂ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਤਹਿਤ ਪੁਲਿਸ ਪ੍ਰਸ਼ਾਸਨ ਅਤੇ ਐਕਸਾਈਜ਼ ਵਿਭਾਗ ਨੇ ਐੱਸ.ਐੱਸ.ਪੀ. ਗਗਨ ਅਜੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਅੱਜ ਹਲਕੇ ਦੇ ਪਿੰਡ ਪਾਲੀ ਵਾਲਾ ਵਿਚ ਵੱਡੇ ਪੱਧਰ ’ਤੇ ਛਾਪੇਮਾਰੀ ਕੀਤੀ। ਇਸ ਕਾਰਵਾਈ ਦੌਰਾਨ ਪੁਲਿਸ ਅਤੇ ਐਕਸਾਈਜ਼ ਟੀਮ ਨੇ 3000 ਲੀਟਰ ਲਾਹਣ ਬਰਾਮਦ ਕੀਤਾ ਅਤੇ 100 ਬੋਤਲਾਂ ਗੈਰ-ਕਾਨੂੰਨੀ ਦੇਸੀ ਸ਼ਰਾਬ ਜ਼ਬਤ ਕੀਤੀ। ਬਰਾਮਦ ਲਾਹਣ ਨੂੰ ਮੌਕੇ ’ਤੇ ਹੀ ਨਸ਼ਟ ਕਰ ਦਿੱਤਾ ਗਿਆ। ਪੁਲਿਸ ਦੇ ਅਧਿਕਾਰੀਆਂ ਨੇ ਦੱਸਿਆ ਕਿ ਭਵਿੱਖ ਵਿਚ ਇਹ ਸਖ਼ਤੀ ਜਾਰੀ ਰਹੇਗੀ ਅਤੇ ਸ਼ਰਾਬ ਦੇ ਨਾਜਾਇਜ਼ ਕਾਰੋਬਾਰ ਵਿਚ ਸ਼ਾਮਲ ਵਿਅਕਤੀਆਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ।