10-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-08-2026

ਬੰਨ੍ਹ ਦੇ ਮੁੱਦੇ ਨੂੰ ਲੈ ਕੇ ਬਾਰਡਰ ਦੇ ਕਿਸਾਨਾਂ ਦੀ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ

ਮੰਡੀ ਲਾਧੂਕਾ, 10 ਅਗਸਤ(ਮਨਪ੍ਰੀਤ ਸਿੰਘ ਸੈਣੀ)-ਹਲਕਾ ਜਲਾਲਾਬਾਦ ਦੇ ਵਿਧਾਇਕ ਜਗਦੀਪ ਕੰਬੋਜ ਗੋਲਡੀ ਅਤੇ ਫ਼ਾਜ਼ਿਲਕਾ ਦੇ ਵਿਧਾਇਕ ਦੀ ਪਹਿਲਕਦਮੀ ਸਦਕਾ ਬਾਰਡਰ ਇਲਾਕੇ ਦੇ ਕਿਸਾਨਾਂ ਦੇ ਵਫ਼ਦ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਮੁਲਾਕਾਤ ਕੀਤੀ। ਕਿਸਾਨਾਂ ਨੇ ਕੇਂਦਰ ਸਰਕਾਰ ਵਲੋਂ ਸਰਹੱਦੀ ਇਲਾਕੇ ’ਚ ਪ੍ਰਸਤਾਵਿਤ ਬੰਨ੍ਹ ਦੇ ਮੁੱਦੇ ਨੂੰ ਲੈ ਕੇ ਆਪਣੀਆਂ ਚਿੰਤਾਵਾਂ ਅਤੇ ਮੁਸ਼ਕਿਲਾਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਸਾਹਮਣੇ ਰੱਖੀਆਂ।

Ad Position 21
No active advertisement
ਵਿਧਾਇਕ ਗੋਲਡੀ ਕੰਬੋਜ, ਵਿਧਾਇਕ ਸਵਨਾ ਦੀ ਅਗਵਾਈ ਹੇਠ ਕਿਸਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਆਪਣੀਆਂ ਮੁਸ਼ਕਿਲਾਂ ਸੰਬੰਧੀ ਜਾਣਕਾਰੀ ਦੇਣ ਦੌਰਾਨ। ਅਜੀਤ ਤਸਵੀਰ 11-08-2026
ਮੰਡੀ ਲਾਧੂਕਾ, 10 ਅਗਸਤ(ਮਨਪ੍ਰੀਤ ਸਿੰਘ ਸੈਣੀ)-ਹਲਕਾ ਜਲਾਲਾਬਾਦ ਦੇ ਵਿਧਾਇਕ ਜਗਦੀਪ ਕੰਬੋਜ ਗੋਲਡੀ ਅਤੇ ਫ਼ਾਜ਼ਿਲਕਾ ਦੇ ਵਿਧਾਇਕ ਦੀ ਪਹਿਲਕਦਮੀ ਸਦਕਾ ਬਾਰਡਰ ਇਲਾਕੇ ਦੇ ਕਿਸਾਨਾਂ ਦੇ ਵਫ਼ਦ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਮੁਲਾਕਾਤ ਕੀਤੀ। ਕਿਸਾਨਾਂ ਨੇ ਕੇਂਦਰ ਸਰਕਾਰ ਵਲੋਂ ਸਰਹੱਦੀ ਇਲਾਕੇ ’ਚ ਪ੍ਰਸਤਾਵਿਤ ਬੰਨ੍ਹ ਦੇ ਮੁੱਦੇ ਨੂੰ ਲੈ ਕੇ ਆਪਣੀਆਂ ਚਿੰਤਾਵਾਂ ਅਤੇ ਮੁਸ਼ਕਿਲਾਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਸਾਹਮਣੇ ਰੱਖੀਆਂ। ਕਿਸਾਨਾਂ ਦਾ ਕਹਿਣਾ ਹੈ ਕਿ ਸਥਾਨਕ ਲੋਕਾਂ ਦੀ ਸਹਿਮਤੀ ਅਤੇ ਰਾਏ ਤੋਂ ਬਿਨਾਂ ਅਜਿਹਾ ਫ਼ੈਸਲਾ ਨਹੀਂ ਲਿਆ ਜਾਣਾ ਚਾਹੀਦਾ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਸਾਨਾਂ ਨੂੰ ਭਰੋਸਾ ਦਿਵਾਇਆ ਕਿ ਉਹ ਇਸ ਮਾਮਲੇ ਸਬੰਧੀ ਕੇਂਦਰ ਸਰਕਾਰ ਨਾਲ ਗੱਲਬਾਤ ਕਰਨਗੇ। ਉਨ੍ਹਾਂ ਕਿਹਾ ਕਿ ਸਰਹੱਦ ਨਾਲ ਲੱਗਦੇ ਇਲਾਕਿਆਂ ਵਿਚ ਵੱਸਦੇ ਲੋਕਾਂ ਦੇ ਹਿਤਾਂ ਅਤੇ ਨੁਕਸਾਨ ਨੂੰ ਧਿਆਨ ਵਿਚ ਰੱਖਦਿਆਂ ਹੀ ਅਗਲਾ ਕਦਮ ਚੁੱਕਿਆ ਜਾਵੇਗਾ।ਇਸ ਮੌਕੇ ਤੇ ਵਿਧਾਇਕ ਜਗਦੀਪ ਕੰਬੋਜ ਗੋਲਡੀ, ਚੇਅਰਮੈਨ ਪਰਮਜੀਤ ਸਿੰਘ ਨੂਰਸ਼ਾਹ, ਪ੍ਰਧਾਨ ਹਰੀਸ਼ ਨੱਢਾ ਲਾਧੂਕਾ, ਹਰਮੰਦਰ ਸਿੰਘ ਸਾਬਕਾ ਸਰਪੰਚ ਕਿੜਿਆਵਾਲੀ, ਗੁਰਪ੍ਰੀਤ ਸਿੰਘ ਮਾਨ ਸਰਪੰਚ ਸੁਹੇਲੇ ਵਾਲਾ ਅਤੇ ਹੋਰ ਕਿਸਾਨ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਫ਼ਾਜ਼ਿਲਕਾ ਪੁਲਿਸ ਨੇ ਨਸ਼ੇ ਅਤੇ ਅਸਲ੍ਹੇ ਸਮੇਤ 3 ਵਿਅਕਤੀਆਂ ਨੂੰ ਕੀਤਾ ਗ੍ਰਿਫ਼ਤਾਰ ਸੀ.ਆਈ.ਏ. ਸਟਾਫ਼ ਅਤੇ ਥਾਣਾ ਖੂਈ ਖੇੜਾ ਪ... ਅਗਲੀ ਖ਼ਬਰ ਪਿੰਡ ਪਾਲੀ ਵਾਲਾ ਤੋਂ 3000 ਲੀਟਰ ਲਾਹਣ ਅਤੇ 100 ਬੋਤਲਾਂ ਦੇਸੀ ਸ਼ਰਾਬ ਬਰਾਮਦ
Ad Position 24