ਫ਼ਾਜ਼ਿਲਕਾ ਦੇ ਡੈਮ ਮੁੱਦੇ ’ਤੇ ਕਿਸਾਨਾਂ ਵਲੋਂ ਸਮਾਜ ਸੇਵੀ ਗਿਲਹੋਤਰਾ ਦੀ ਅਗਵਾਈ ਹੇਠ ਰਾਜਪਾਲ ਨਾਲ ਮੁਲਾਕਾਤ
ਫ਼ੌਜ ਦੀ ਤਕਨੀਕੀ ਟੀਮ ਕਰੇਗੀ ਮੌਕੇ ਦਾ ਦੌਰਾ
ਫ਼ਾਜ਼ਿਲਕਾ, 11 ਅਗਸਤ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਸਰਹੱਦੀ ਖੇਤਰ ’ਚ ਡੈਮ ਨਾਲ ਜੁੜੇ ਮੁੱਦੇ ਨੂੰ ਲੈ ਕੇ ਧਰਨੇ ’ਤੇ ਬੈਠੇ ਕਿਸਾਨਾਂ ਦੇ ਵਫ਼ਦ ਨੇ ਸਮਾਜ ਸੇਵੀ ਕਰਨ ਗਿਲਹੋਤਰਾ ਦੀ ਅਗਵਾਈ ਹੇਠ ਪੰਜਾਬ ਦੇ ਰਾਜਪਾਲ ਨਾਲ ਮੁਲਾਕਾਤ ਕੀਤੀ। ਬੈਠਕ ਦੌਰਾਨ ਸੈਨਾ ਦੇ ਉੱਚ ਅਧਿਕਾਰੀ, ਰਾਜਪਾਲ ਦੇ ਪ੍ਰਮੁੱਖ ਸਕੱਤਰ ਵਿਵੇਕ ਪ੍ਰਤਾਪ ਅਤੇ ਜਲ ਸਰੋਤ ਵਿਭਾਗ ਦੇ ਪ੍ਰਮੁੱਖ ਸਕੱਤਰ ਕ੍ਰਿਸ਼ਨ ਕੁਮਾਰ ਵੀ ਮੌਜੂਦ ਸਨ।
ਫ਼ਾਜ਼ਿਲਕਾ, 11 ਅਗਸਤ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਸਰਹੱਦੀ ਖੇਤਰ ’ਚ ਡੈਮ ਨਾਲ ਜੁੜੇ ਮੁੱਦੇ ਨੂੰ ਲੈ ਕੇ ਧਰਨੇ ’ਤੇ ਬੈਠੇ ਕਿਸਾਨਾਂ ਦੇ ਵਫ਼ਦ ਨੇ ਸਮਾਜ ਸੇਵੀ ਕਰਨ ਗਿਲਹੋਤਰਾ ਦੀ ਅਗਵਾਈ ਹੇਠ ਪੰਜਾਬ ਦੇ ਰਾਜਪਾਲ ਨਾਲ ਮੁਲਾਕਾਤ ਕੀਤੀ। ਬੈਠਕ ਦੌਰਾਨ ਸੈਨਾ ਦੇ ਉੱਚ ਅਧਿਕਾਰੀ, ਰਾਜਪਾਲ ਦੇ ਪ੍ਰਮੁੱਖ ਸਕੱਤਰ ਵਿਵੇਕ ਪ੍ਰਤਾਪ ਅਤੇ ਜਲ ਸਰੋਤ ਵਿਭਾਗ ਦੇ ਪ੍ਰਮੁੱਖ ਸਕੱਤਰ ਕ੍ਰਿਸ਼ਨ ਕੁਮਾਰ ਵੀ ਮੌਜੂਦ ਸਨ। ਰਾਜਪਾਲ ਨੇ ਕਿਸਾਨਾਂ ਨੂੰ ਭਰੋਸਾ ਦਿਵਾਇਆ ਕਿ ਦੇਸ਼ ਦੀ ਸੁਰੱਖਿਆ ਸਰਵਉੱਚ ਹੈ, ਪਰ ਕਿਸਾਨਾਂ ਦੇ ਹਿਤਾਂ ਦੀ ਵੀ ਪੂਰੀ ਰੱਖਿਆ ਕੀਤੀ ਜਾਵੇਗੀ। ਉਨ੍ਹਾਂ ਐਲਾਨ ਕੀਤਾ ਕਿ ਸੈਨਾ ਦੀ ਇੱਕ ਤਕਨੀਕੀ ਟੀਮ ਜਲਦ ਹੀ ਮੌਕੇ ਦਾ ਦੌਰਾ ਕਰਕੇ ਸਥਿਤੀ ਦਾ ਜਾਇਜ਼ਾ ਲਵੇਗੀ ਅਤੇ ਤਕਨੀਕੀ ਰਿਪੋਰਟ ਦੇ ਆਧਾਰ ’ਤੇ ਹੀ ਅਗਲਾ ਹੱਲ ਕੱਢਿਆ ਜਾਵੇਗਾ। ਇਸ ਵਫ਼ਦ ਵਿਚ ਪਰਮੀਤ ਸਿੰਘ ਨੂਰਸ਼ਾਹ, ਰਣਧੀਰ ਸਿੰਘ ਬਰਾੜ, ਹਰੀਸ਼ ਚੰਦਰ ਲਾਧੂਕਾ, ਸਾਹਿਲ ਕੰਬੋਜ, ਸੁਖਦੇਵ ਸਿੰਘ, ਸੁਖਦੇਵ ਸਿੰਘ ਘੁਰਕਾਂ, ਹਰਮੰਦਰ ਸਿੰਘ ਅਤੇ ਮਨੋਜ ਨਾਗਪਾਲ ਸ਼ਾਮਲ ਸਨ।