12-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-08-2026

ਪੀ.ਐੱਚ.ਸੀ. ਜੰਡਵਾਲਾ ਭੀਮੇਸ਼ਾਹ ਵਿਖੇ ਮਨਾਇਆ ਰਾਸ਼ਟਰੀ ਡੀ-ਵਾਰਮਿੰਗ ਦਿਵਸ

ਫ਼ਾਜ਼ਿਲਕਾ, 11 ਅਗਸਤ(ਦਵਿੰਦਰ ਪਾਲ ਸਿੰਘ)-ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਦੇ ਨਿਰਦੇਸ਼ਾਂ ਤਹਿਤ ਪੀ. ਐੱਚ.

Ad Position 21
No active advertisement
ਅਜੀਤ ਡੈਸਕ 12-08-2026
ਫ਼ਾਜ਼ਿਲਕਾ, 11 ਅਗਸਤ(ਦਵਿੰਦਰ ਪਾਲ ਸਿੰਘ)-ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਦੇ ਨਿਰਦੇਸ਼ਾਂ ਤਹਿਤ ਪੀ.ਐੱਚ.ਸੀ. ਜੰਡਵਾਲਾ ਭੀਮੇਸ਼ਾਹ ਵਿਖੇ ਰਾਸ਼ਟਰੀ ਡੀ-ਵਾਰਮਿੰਗ ਦਿਵਸ ਮਨਾਇਆ ਗਿਆ। ਇਸ ਬਾਰੇ ਜਾਣਕਾਰੀ ਦਿੰਦਿਆਂ ਸੀਨੀਅਰ ਮੈਡੀਕਲ ਅਫ਼ਸਰ ਡਾ. ਵਿਕਾਸ ਗਾਂਧੀ ਨੇ ਦੱਸਿਆ ਕਿ ਬਲਾਕ ਦੇ ਸਾਰੇ ਸਰਕਾਰੀ, ਨਿੱਜੀ ਸਕੂਲਾਂ, ਆਂਗਣਵਾੜੀ ਕੇਂਦਰਾਂ ਅਤੇ ਝੁੱਗੀ-ਝੌਂਪੜੀ ਵਾਲੇ ਖੇਤਰਾਂ ਵਿਚ 1 ਤੋਂ 19 ਸਾਲ ਤੱਕ ਦੇ ਬੱਚਿਆਂ ਨੂੰ ਪੇਟ ਦੇ ਕੀੜੇ ਮਾਰਨ ਲਈ ਅਲਬੈਂਡਾਜ਼ੋਲ ਦੀ ਖ਼ੁਰਾਕ ਦਿੱਤੀ ਗਈ। ਜਨ ਸੰਚਾਰ ਅਫ਼ਸਰ ਹਰਮੀਤ ਸਿੰਘ ਨੇ ਦੱਸਿਆ ਕਿ ਪੇਟ ਵਿਚ ਕੀੜੇ ਹੋਣ ਨਾਲ ਬੱਚਿਆਂ ਵਿਚ ਸਰੀਰਕ ਕਮਜ਼ੋਰੀ, ਖ਼ੂਨ ਦੀ ਘਾਟ ਅਤੇ ਚਿੜਚਿੜਾਪਣ ਆ ਜਾਂਦਾ ਹੈ। ਇਸ ਮੁਹਿੰਮ ਨਾਲ ਬੱਚਿਆਂ ਨੂੰ ਕੀੜਿਆਂ ਤੋਂ ਛੁਟਕਾਰਾ ਮਿਲੇਗਾ ਅਤੇ ਉਨ੍ਹਾਂ ਦੇ ਸਰੀਰਕ ਵਿਕਾਸ ਵਿਚ ਸੁਧਾਰ ਹੋਵੇਗਾ। ਇਸ ਮੁਹਿੰਮ ਨੂੰ ਸਫਲ ਬਣਾਉਣ ਵਿਚ ਕਮਿਊਨਿਟੀ ਹੈਲਥ ਅਫ਼ਸਰਾਂ, ਏ.ਐਨ.ਐੱਮ. ਸਟਾਫ਼ ਅਤੇ ਆਸ਼ਾ ਵਰਕਰਾਂ ਨੇ ਪੂਰਾ ਸਹਿਯੋਗ ਦਿੱਤਾ।
Ad Position 22
No active advertisement
ਪਿਛਲੀ ਖ਼ਬਰ ਫ਼ਾਜ਼ਿਲਕਾ ਸਬਜ਼ੀ ਮੰਡੀ ’ਚ ਲੱਗੇ ਗੰਦਗੀ ਦੇ ਢੇਰ, ਬਿਮਾਰੀਆਂ ਫੈਲਣ ਦਾ ਖ਼ਤਰਾ ਅਗਲੀ ਖ਼ਬਰ ਫ਼ਾਜ਼ਿਲਕਾ ਦੇ ਡੈਮ ਮੁੱਦੇ ’ਤੇ ਕਿਸਾਨਾਂ ਵਲੋਂ ਸਮਾਜ ਸੇਵੀ ਗਿਲਹੋਤਰਾ ਦੀ ਅਗਵਾਈ ਹੇਠ ਰਾਜਪਾਲ ਨਾਲ ਮੁਲਾਕਾਤ ਫ਼ੌਜ ਦੀ ਤਕਨ...
Ad Position 24