12-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-08-2026

ਫ਼ਾਜ਼ਿਲਕਾ ਅਪਰਾਧਨਾਮਾ – ਫ਼ਾਜ਼ਿਲਕਾ ਜ਼ਿਲ੍ਹੇ ਦੇ ਵੱਖ-ਵੱਖ ਥਾਣਿਆਂ ’ਚ 4 ਮੁਕੱਦਮੇ ਦਰਜ ਲੱਖਾਂ ਰੁਪਏ ਦੀ ਰੰਗਦਾਰੀ ਮੰਗਣ ਵਾਲੇ ਅਣਪਛਾਤੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ

ਫ਼ਾਜ਼ਿਲਕਾ, 11 ਅਗਸਤ (ਦਵਿੰਦਰ ਪਾਲ ਸਿੰਘ)-ਥਾਣਾ ਸਿਟੀ ਜਲਾਲਾਬਾਦ ਪੁਲਿਸ ਨੇ ਲੱਖਾਂ ਰੁਪਏ ਦੀ ਰੰਗਦਾਰੀ ਮੰਗਣ ਵਾਲੇ ਅਣਪਛਾਤੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਗੁਰਦੇਵ ਰਾਜ ਨੇ ਦੱਸਿਆ ਕਿ ਉਨ੍ਹਾਂ ਨੂੰ ਕਰਮਜੀਤ ਸਿੰਘ ਪੁੱਤਰ ਬਲਵਿੰਦਰ ਸਿੰਘ ਵਾਸੀ ਫੱਤੂ ਵਾਲਾ ਥਾਣਾ ਸਦਰ ਜਲਾਲਾਬਾਦ ਹਾਲ ਆਬਾਦ ਦਸਮੇਸ਼ ਨਗਰ ਜਲਾਲਾਬਾਦ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਉਸ ਨੂੰ ਬਾਹਰਲੇ ਦੇਸ਼ ਦੇ ਮੋਬਾਈਲ ਨੰਬਰ ਤੋਂ ਫ਼ੋਨ ਆਇਆ, ਜਿਸ ਵਿਚ 50 ਲੱਖ ਰੁਪਏ ਦੀ ਮੰਗ ਕਰਨ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ ਗਈਆਂ।

Ad Position 21
No active advertisement
ਅਜੀਤ ਡੈਸਕ 12-08-2026
ਫ਼ਾਜ਼ਿਲਕਾ, 11 ਅਗਸਤ (ਦਵਿੰਦਰ ਪਾਲ ਸਿੰਘ)-ਥਾਣਾ ਸਿਟੀ ਜਲਾਲਾਬਾਦ ਪੁਲਿਸ ਨੇ ਲੱਖਾਂ ਰੁਪਏ ਦੀ ਰੰਗਦਾਰੀ ਮੰਗਣ ਵਾਲੇ ਅਣਪਛਾਤੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਗੁਰਦੇਵ ਰਾਜ ਨੇ ਦੱਸਿਆ ਕਿ ਉਨ੍ਹਾਂ ਨੂੰ ਕਰਮਜੀਤ ਸਿੰਘ ਪੁੱਤਰ ਬਲਵਿੰਦਰ ਸਿੰਘ ਵਾਸੀ ਫੱਤੂ ਵਾਲਾ ਥਾਣਾ ਸਦਰ ਜਲਾਲਾਬਾਦ ਹਾਲ ਆਬਾਦ ਦਸਮੇਸ਼ ਨਗਰ ਜਲਾਲਾਬਾਦ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਉਸ ਨੂੰ ਬਾਹਰਲੇ ਦੇਸ਼ ਦੇ ਮੋਬਾਈਲ ਨੰਬਰ ਤੋਂ ਫ਼ੋਨ ਆਇਆ, ਜਿਸ ਵਿਚ 50 ਲੱਖ ਰੁਪਏ ਦੀ ਮੰਗ ਕਰਨ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ ਗਈਆਂ। ਜਿਸ ਤੋਂ ਬਾਅਦ ਪੁਲਿਸ ਨੇ ਅਣਪਛਾਤੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਡੋਪ ਟੈਸਟ ਪਾਜ਼ੀਟਿਵ ਆਉਣ ’ਤੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਫ਼ਾਜ਼ਿਲਕਾ- ਥਾਣਾ ਅਮੀਰ ਖਾਸ ਪੁਲਿਸ ਨੇ ਨਸ਼ਾ ਡੋਪ ਟੈਸਟ ਪਾਜ਼ੀਟਿਵ ਆਉਣ ’ਤੇ ਇਕ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਜਾਂਚ ਅਧਿਕਾਰੀ ਐੱਚ.ਸੀ ਫੌਜਾ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਗਸ਼ਤ ਦੌਰਾਨ ਮੌਜੂਦ ਸੀ ਤਾਂ ਇਕ ਨੌਜਵਾਨ ਵਿਅਕਤੀ ਡਿੱਕ-ਡੋਲੇ ਖਾਂਦਾ ਤੁਰਿਆ ਆਉਂਦਾ ਦਿਖਾਈ ਦਿੱਤਾ। ਪੁਲਿਸ ਵਲੋਂ ਮੇਜਰ ਸਿੰਘ ਪੁੱਤਰ ਰਾਮ ਸਿੰਘ ਵਾਸੀ ਦਰੋਗ਼ਾ ਨੂੰ ਕਾਬੂ ਕਰਕੇ ਉਸ ਦਾ ਡੋਪ ਟੈੱਸਟ ਕਰਵਾਇਆ ਗਿਆ, ਜੋ ਪਾਜ਼ੀਟਿਵ ਆਇਆ। ਜਿਸ ਤੋਂ ਬਾਅਦ ਪੁਲਿਸ ਨੇ ਉਕਤ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਚਿੱਟੇ ਦਾ ਨਸ਼ਾ ਕਰਨ ਵਾਲੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਫ਼ਾਜ਼ਿਲਕਾ- ਥਾਣਾ ਸਿਟੀ ਜਲਾਲਾਬਾਦ ਪੁਲਿਸ ਨੇ ਚਿੱਟੇ ਦਾ ਨਸ਼ਾ ਕਰਨ ਵਾਲੇ ਵਿਅਕਤੀ ਖ਼ਿਲਾਫ਼ ਮਾਮਲਾ ਕੀਤਾ ਹੈ। ਜਾਂਚ ਅਧਿਕਾਰੀ ਐੱਚ.ਸੀ ਸੁਨੀਲ ਕੁਮਾਰ ਨੇ ਦੱਸਿਆ ਕਿ ਪੁਲਿਸ ਪਾਰਟੀ ਗਸ਼ਤ ਦੌਰਾਨ ਮੌਜੂਦ ਸੀ ਤਾਂ ਗੁਰਮੇਲ ਸਿੰਘ ਪੁੱਤਰ ਸੋਨਾ ਸਿੰਘ ਵਾਸੀ ਫੱਤੂ ਵਾਲਾ ਹਾਲ ਆਬਾਦ ਲੱਲਾ ਬਸਤੀ ਜਲਾਲਾਬਾਦ ਨੂੰ ਸ਼ੱਕ ਦੀ ਬਿਨਾਅ ’ਤੇ ਚੈੱਕ ਕੀਤਾ ਤਾਂ ਉਸ ਕੋਲੋਂ ਇਕ ਸਿਲਵਰ ਪੰਨੀ, ਜਿਸ ’ਤੇ ਹੈਰੋਇਨ ਚਿਪਕੀ ਹੋਈ ਅਤੇ 20 ਰੁਪਏ ਦਾ ਭਾਰਤੀ ਕਰੰਸੀ ਨੋਟ ਬਰਾਮਦ ਹੋਇਆ। ਜਿਸ ਤੋਂ ਬਾਅਦ ਪੁਲਿਸ ਨੇ ਉਕਤ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਹੈਰੋਇਨ ਦਾ ਨਸ਼ਾ ਕਰਨ ਵਾਲੇ 3 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਫਾਜ਼ਿਲਕਾ- ਥਾਣਾ ਸਿਟੀ ਫ਼ਾਜ਼ਿਲਕਾ ਅਤੇ ਥਾਣਾ ਅਰਨੀਵਾਲਾ ਦੀ ਪੁਲਿਸ ਨੇ ਗਸ਼ਤ ਦੌਰਾਨ ਨਸ਼ੇੜੀਆਂ ਖ਼ਿਲਾਫ਼ ਕਾਰਵਾਈ ਕਰਦਿਆਂ ਹੈਰੋਇਨ ਦਾ ਨਸ਼ਾ ਕਰਨ ਦੇ ਦੋਸ਼ ਹੇਠ 3 ਵਿਅਕਤੀਆਂ ਵਿਰੁੱਧ ਮਾਮਲਾ ਦਰਜ ਕੀਤਾ ਹੈ। ਜਾਣਕਾਰੀ ਦਿੰਦਿਆਂ ਥਾਣਾ ਸਿਟੀ ਫ਼ਾਜ਼ਿਲਕਾ ਦੇ ਜਾਂਚ ਅਧਿਕਾਰੀ ਹੌਲਦਾਰ ਕ੍ਰਿਸ਼ਨ ਲਾਲ ਨੇ ਦੱਸਿਆ ਕਿ ਪੁਲਿਸ ਪਾਰਟੀ ਗਸ਼ਤ ਦੌਰਾਨ ਫਰੀਡਮ ਫਾਈਟਰ ਰੋਡ ’ਤੇ ਮੌਜੂਦ ਸੀ। ਇਸ ਦੌਰਾਨ ਨਾਲ ਲੱਗਦੇ ਖ਼ਾਲੀ ਪਲਾਟਾਂ ਵਿਚ ਸ਼ਾਮ ਲਾਲ ਉਰਫ਼ ਸ਼ੰਮੀ ਪੁੱਤਰ ਅਮਰਜੀਤ ਉਰਫ਼ ਕਾਲੀ, ਵਾਸੀ ਧੋਬੀਘਾਟ ਫ਼ਾਜ਼ਿਲਕਾ ਹਾਲ ਵਾਸੀ ਦੁਰਗਾ ਕਾਲੋਨੀ ਨੂੰ ਸ਼ੱਕੀ ਹਾਲਤ ਵਿਚ ਵੇਖ ਕੇ ਜਦੋਂ ਉਸ ਦੀ ਤਲਾਸ਼ੀ ਲਈ ਗਈ ਤਾਂ ਉਸ ਕੋਲੋਂ ਇਕ ਲਾਈਟਰ, ਹੈਰੋਇਨ ਆਲੂਦ ਸੜੀ ਹੋਈ ਸਿਲਵਰ ਪੰਨੀ ਅਤੇ ਇਕ ਪਾਸਿਓਂ ਸੜਿਆ ਹੋਇਆ 10 ਰੁਪਏ ਦਾ ਭਾਰਤੀ ਕਰੰਸੀ ਨੋਟ ਬਰਾਮਦ ਹੋਇਆ। ਦੂਜੇ ਮਾਮਲੇ ਵਿਚ ਜਾਂਚ ਅਧਿਕਾਰੀ ਐੱਚ.ਸੀ. ਰਜਨੀ ਬਾਲਾ ਨੇ ਦੱਸਿਆ ਕਿ ਪੁਲਿਸ ਪਾਰਟੀ ਗਸ਼ਤ ਦੌਰਾਨ ਮੌਜੂਦ ਸੀ ਤਾਂ ਇਕ ਨੌਜਵਾਨ ਝੂਲਦਾ ਹੋਇਆ ਆਉਂਦਾ ਦਿਖਾਈ ਦਿੱਤਾ, ਜਿਸ ਨੂੰ ਰੋਕ ਕੇ ਕਾਬੂ ਕੀਤਾ ਗਿਆ। ਉਸ ਦੀ ਪਛਾਣ ਬਲਜੀਤ ਸਿੰਘ ਪੁੱਤਰ ਬੂਟਾ ਸਿੰਘ, ਵਾਸੀ ਮੁਰਾਦ ਵਾਲਾ ਦਲ ਸਿੰਘ ਵਜੋਂ ਹੋਈ। ਪੁਲਿਸ ਵਲੋਂ ਉਸ ਦਾ ਡੋਪ ਟੈਸਟ ਕਰਵਾਇਆ ਗਿਆ, ਜੋ ਕਿ ਪਾਜ਼ੀਟਿਵ ਆਇਆ। ਇਸੇ ਤਰ੍ਹਾਂ ਥਾਣਾ ਅਰਨੀਵਾਲਾ ਦੇ ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਰਮਨਦੀਪ ਕੁਮਾਰ ਨੇ ਦੱਸਿਆ ਕਿ ਗਸ਼ਤ ਦੌਰਾਨ ਝੂਲਦੇ ਹੋਏ ਆ ਰਹੇ ਇਕ ਹੋਰ ਨੌਜਵਾਨ ਅਨਮੋਲ ਸਿੰਘ ਉਰਫ਼ ਅਜੇ ਪੁੱਤਰ ਜਸਵਿੰਦਰ ਸਿੰਘ, ਵਾਸੀ ਮੁਰਾਦ ਵਾਲਾ ਦਲ ਸਿੰਘ ਨੂੰ ਕਾਬੂ ਕਰਕੇ ਜਦੋਂ ਉਸ ਦਾ ਡੋਪ ਟੈੱਸਟ ਕਰਵਾਇਆ ਗਿਆ ਤਾਂ ਉਹ ਵੀ ਪਾਜ਼ੀਟਿਵ ਪਾਇਆ ਗਿਆ। ਜਿਸ ਤੋਂ ਬਾਅਦ ਪੁਲਿਸ ਨੇ ਉਕਤ ਤਿੰਨੋਂ ਜਣਿਆ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।
Ad Position 22
No active advertisement
ਪਿਛਲੀ ਖ਼ਬਰ ਸਰਵਹਿਤਕਾਰੀ ਵਿੱਦਿਆ ਮੰਦਰ ਫ਼ਾਜ਼ਿਲਕਾ ਦੇ ਖਿਡਾਰੀਆਂ ਨੇ ਬੈਡਮਿੰਟਨ ’ਚ ਜਿੱਤੇ 17 ਸੋਨ ਤਗਮੇ ਅਗਲੀ ਖ਼ਬਰ ਸੜਕ ਹਾਦਸੇ ’ਚ ਜ਼ਖ਼ਮੀ ਨੌਜਵਾਨ ਦੀ ਇਲਾਜ ਦੌਰਾਨ ਮੌਤ
Ad Position 24