ਫ਼ਾਜ਼ਿਲਕਾ ਰੀਕਿ੍ਏਸ਼ਨ ਕਲੱਬ ਦੇ ਖਿਡਾਰੀਆਂ ਨੇ ਜ਼ਿਲ੍ਹਾ ਬੈਡਮਿੰਟਨ ਚੈਂਪੀਅਨਸ਼ਿਪ ’ਚ ਜਿੱਤੇ 7 ਤਗਮੇ
1 ਸੋਨ, 5 ਚਾਂਦੀ ਅਤੇ 1 ਕਾਂਸੀ ਦਾ ਤਗਮਾ ਜਿੱਤ ਕੇ ਖਿਡਾਰੀਆਂ ਨੇ ਕੀਤਾ ਸ਼ਾਨਦਾਰ ਪ੍ਰਦਰਸ਼ਨ
ਫ਼ਾਜ਼ਿਲਕਾ, 11 ਅਗਸਤ (ਦਵਿੰਦਰ ਪਾਲ ਸਿੰਘ)- ਫ਼ਾਜ਼ਿਲਕਾ ਜ਼ਿਲ੍ਹਾ ਬੈਡਮਿੰਟਨ ਚੈਂਪੀਅਨਸ਼ਿਪ ਅਬੋਹਰ ਵਿਖੇ ਕਰਵਾਈ ਗਈ। ਇਸ ਚੈਂਪੀਅਨਸ਼ਿਪ ਵਿਚ ਜ਼ਿਲ੍ਹੇ ਭਰ ਤੋਂ ਵੱਖ-ਵੱਖ ਉਮਰ ਵਰਗਾਂ ਦੇ ਖਿਡਾਰੀਆਂ ਨੇ ਉਤਸ਼ਾਹ ਨਾਲ ਭਾਗ ਲਿਆ।
ਫ਼
ਫ਼ਾਜ਼ਿਲਕਾ ਰੀਕਿ੍ਏਸ਼ਨ ਕਲੱਬ ਦੇ ਤਗਮਾ ਜੇਤੂ ਖਿਡਾਰੀ ਕਲੱਬ ਦੇ ਅਹੁਦੇਦਾਰਾਂ ਅਤੇ ਕੋਚ ਨਾਲ। ਅਜੀਤ ਤਸਵੀਰ
12-08-2026
ਫ਼ਾਜ਼ਿਲਕਾ, 11 ਅਗਸਤ (ਦਵਿੰਦਰ ਪਾਲ ਸਿੰਘ)- ਫ਼ਾਜ਼ਿਲਕਾ ਜ਼ਿਲ੍ਹਾ ਬੈਡਮਿੰਟਨ ਚੈਂਪੀਅਨਸ਼ਿਪ ਅਬੋਹਰ ਵਿਖੇ ਕਰਵਾਈ ਗਈ। ਇਸ ਚੈਂਪੀਅਨਸ਼ਿਪ ਵਿਚ ਜ਼ਿਲ੍ਹੇ ਭਰ ਤੋਂ ਵੱਖ-ਵੱਖ ਉਮਰ ਵਰਗਾਂ ਦੇ ਖਿਡਾਰੀਆਂ ਨੇ ਉਤਸ਼ਾਹ ਨਾਲ ਭਾਗ ਲਿਆ। ਮੁਕਾਬਲਿਆਂ ਵਿਚ ਫ਼ਾਜ਼ਿਲਕਾ ਰਿਕ੍ਰੀਏਸ਼ਨ ਕਲੱਬ ਦੇ ਖਿਡਾਰੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਕੁੱਲ 7 ਤਗਮੇ ਆਪਣੇ ਨਾਮ ਕੀਤੇ। ਇਨ੍ਹਾਂ ਵਿਚ 1 ਸੋਨ, 5 ਚਾਂਦੀ ਅਤੇ 1 ਕਾਂਸੀ ਦਾ ਤਗਮਾ ਸ਼ਾਮਲ ਹੈ। ਅੰਡਰ-17 ਗਰਲਜ਼ ਡਬਲਜ਼ ਵਿਚ ਕਲੱਬ ਦੀਆਂ ਖਿਡਾਰਨਾਂ ਆਸਮਾ ਅਤੇ ਸਨਮੀਤ ਦੀ ਜੋੜੀ ਨੇ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰਦਿਆਂ ਚਾਂਦੀ ਦਾ ਤਗਮਾ ਜਿੱਤਿਆ। ਅੰਡਰ-17 ਗਰਲਜ਼ ਸਿੰਗਲਜ਼ ਵਿਚ ਸਨਮੀਤ ਨੇ ਚਾਂਦੀ ਦਾ ਤਗਮਾ ਹਾਸਲ ਕੀਤਾ। ਇਸੇ ਤਰ੍ਹਾਂ ਅੰਡਰ-13 ਗਰਲਜ਼ ਸਿੰਗਲਜ਼ ਵਿਚ ਆਸਥਾ ਨੇ ਚਾਂਦੀ ਦਾ ਤਗਮਾ ਆਪਣੇ ਨਾਮ ਕੀਤਾ। ਅੰਡਰ-15 ਮਿਕਸਡ ਡਬਲਜ਼ ਵਿਚ ਆਰਵੀ ਅਤੇ ਕ੍ਰਿਸ਼ ਦੀ ਜੋੜੀ ਨੇ ਬਿਹਤਰੀਨ ਪ੍ਰਦਰਸ਼ਨ ਕਰਦਿਆਂ ਸੋਨ ਤਗਮਾ ਜਿੱਤ ਕੇ ਕਲੱਬ ਦਾ ਨਾਮ ਰੌਸ਼ਨ ਕੀਤਾ। ਅੰਡਰ-15 ਗਰਲਜ਼ ਸਿੰਗਲਜ਼ ਵਿਚ ਵੀ ਸਨਮੀਤ ਨੇ ਚਾਂਦੀ ਦਾ ਤਗਮਾ ਹਾਸਲ ਕੀਤਾ। ਅੰਡਰ-15 ਬੁਆਏਜ਼ ਡਬਲਜ਼ ਵਿਚ ਤਵਿਸ਼ ਅਤੇ ਤੇਜਸ ਦੀ ਜੋੜੀ ਨੇ ਚਾਂਦੀ, ਜਦਕਿ ਆਰਿਫ਼ ਅਤੇ ਦੇਵ ਦੀ ਜੋੜੀ ਨੇ ਕਾਂਸੀ ਦਾ ਤਗਮਾ ਜਿੱਤਿਆ। ਇਸ ਸ਼ਾਨਦਾਰ ਪ੍ਰਾਪਤੀ ’ਤੇ ਫ਼ਾਜ਼ਿਲਕਾ ਰਿਕ੍ਰੀਏਸ਼ਨ ਕਲੱਬ ਦੇ ਸਕੱਤਰ ਅਸ਼ੋਕ ਕਾਮਰਾ, ਉਪ ਪ੍ਰਧਾਨ ਰੂਬੀ ਕਾਠਪਾਲ, ਖ਼ਜ਼ਾਨਚੀ ਵਿਜੈ ਗਗਨੇਜਾ ਅਤੇ ਸੀਨੀਅਰ ਮੈਂਬਰ ਡਾ. ਕਰਨ ਆਰਿਆ ਨੇ ਸਾਰੇ ਤਗਮਾ ਜੇਤੂ ਖਿਡਾਰੀਆਂ, ਉਨ੍ਹਾਂ ਦੇ ਮਾਪਿਆਂ ਅਤੇ ਕੋਚ ਐੱਸ. ਝਾਂਬ ਨੂੰ ਵਧਾਈ ਦਿੱਤੀ। ਸਕੱਤਰ ਅਸ਼ੋਕ ਕਾਮਰਾ ਨੇ ਕਿਹਾ ਕਿ ਕਲੱਬ ਦੇ ਖਿਡਾਰੀ ਲਗਾਤਾਰ ਵੱਖ-ਵੱਖ ਪੱਧਰ ਦੇ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਫ਼ਾਜ਼ਿਲਕਾ ਦਾ ਨਾਮ ਰੌਸ਼ਨ ਕਰ ਰਹੇ ਹਨ। ਉਨ੍ਹਾਂ ਨੇ ਖਿਡਾਰੀਆਂ ਦੇ ਉੱਜਵਲ ਭਵਿੱਖ ਦੀ ਕਾਮਨਾ ਕਰਦਿਆਂ ਉਨ੍ਹਾਂ ਨੂੰ ਇਸੇ ਤਰ੍ਹਾਂ ਮਿਹਨਤ ਅਤੇ ਲਗਨ ਨਾਲ ਖੇਡਾਂ ਵਿਚ ਅੱਗੇ ਵਧਣ ਲਈ ਪ੍ਰੇਰਿਤ ਕੀਤਾ। ਕੋਚ ਐੱਸ. ਝਾਂਬ ਨੇ ਦੱਸਿਆ ਕਿ ਕਲੱਬ ਦੇ ਕਈ ਖਿਡਾਰੀ ਪਹਿਲਾਂ ਵੀ ਰਾਸ਼ਟਰੀ ਪੱਧਰ ’ਤੇ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕਰ ਚੁੱਕੇ ਹਨ। ਉਨ੍ਹਾਂ ਦੱਸਿਆ ਕਿ ਆਸਮਾ ਅਤੇ ਸਨਮੀਤ ਨੇ ਰਿਜਨਲ ਬੈਡਮਿੰਟਨ ਮੁਕਾਬਲੇ ਵਿਚ ਵੀ ਸੋਨ ਤਗਮਾ ਹਾਸਲ ਕੀਤਾ ਹੈ ਅਤੇ ਆਪਣੇ ਸ਼ਾਨਦਾਰ ਪ੍ਰ ਦਰਸ਼ਨ ਦੇ ਆਧਾਰ ’ਤੇ ਰਾਸ਼ਟਰੀ ਪੱਧਰ ਦੇ ਮੁਕਾਬਲੇ ਲਈ ਆਪਣਾ ਸਥਾਨ ਪੱਕਾ ਕੀਤਾ ਹੈ। ਕਲੱਬ ਦੇ ਅਹੁਦੇਦਾਰਾਂ ਨੇ ਕਿਹਾ ਕਿ ਪੜ੍ਹਾਈ ਦੇ ਨਾਲ-ਨਾਲ ਬੱਚਿਆਂ ਨੂੰ ਖੇਡਾਂ ਨਾਲ ਜੋੜਨਾ ਸਮੇਂ ਦੀ ਅਹਿਮ ਲੋੜ ਹੈ। ਖੇਡਾਂ ਬੱਚਿਆਂ ਵਿਚ ਅਨੁਸ਼ਾਸਨ, ਆਤਮ-ਵਿਸ਼ਵਾਸ, ਸਰੀਰਕ ਤੰਦਰੁਸਤੀ ਅਤੇ ਮੁਕਾਬਲੇ ਦੀ ਭਾਵਨਾ ਪੈਦਾ ਕਰਦੀਆਂ ਹਨ। ਫ਼ਾਜ਼ਿਲਕਾ ਰਿਕ੍ਰੀਏਸ਼ਨ ਕਲੱਬ ਭਵਿੱਖ ਵਿਚ ਵੀ ਪ੍ਰਤਿਭਾਸ਼ਾਲੀ ਖਿਡਾਰੀਆਂ ਨੂੰ ਵਧੀਆ ਸਿਖਲਾਈ, ਸਹੂਲਤਾਂ ਅਤੇ ਉਚਿੱਤ ਮੰਚ ਮੁਹੱਈਆ ਕਰਵਾਉਣ ਲਈ ਯਤਨਸ਼ੀਲ ਰਹੇਗਾ।