12-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-08-2026

ਲੌਰੀਅਲ ਸਕੂਲ ਦੇ ਮਿਆਂਕ ਨੇ 200 ਮੀਟਰ ਦੌੜ ’ਚ ਜਿੱਤਿਆ ਚਾਂਦੀ ਦਾ ਤਗਮਾ, ਨੈਸ਼ਨਲ ਲਈ ਹੋਈ ਚੋਣ

ਅਬੋਹਰ, 11 ਅਗਸਤ (ਤੇਜਿੰਦਰ ਸਿੰਘ ਖ਼ਾਲਸਾ)-ਪੰਜਾਬ ਸਰਕਾਰ ਵਲੋਂ ਕਰਵਾਈਆਂ ਜਾ ਰਹੀਆਂ ਸੂਬਾ ਪੱਧਰੀ ਪ੍ਰਾਇਮਰੀ ਖੇਡਾਂ ਤਹਿਤ ਜ਼ਿਲ੍ਹਾ ਪੱਧਰੀ ਅੰਡਰ-11 ਸਕੇਟਿੰਗ ਮੁਕਾਬਲੇ ਪਿੰਡ ਮਾਹੂਆਣਾ ਬੋਦਲਾ ਸਥਿਤ ਰੇਡੀਐਂਟ ਪਬਲਿਕ ਸਕੂਲ ਵਿਖੇ ਕਰਵਾਏ ਗਏ। ਇਨ੍ਹਾਂ ਮੁਕਾਬਲਿਆਂ ਵਿਚ ਅਬੋਹਰ ਦੇ ਦਿੱਲੀ ਪਬਲਿਕ ਸਕੂਲ ਦੀ ਵਿਦਿਆਰਥਣ ਦਿਆਰਾ ਮਿੱਤਲ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ 1000 ਮੀਟਰ ਸਕੇਟਿੰਗ ਵਿਚ ਸੋਨ ਤਗਮਾ ਅਤੇ 500 ਮੀਟਰ ਮੁਕਾਬਲੇ ਵਿਚ ਕਾਂਸੀ ਦਾ ਤਗਮਾ ਹਾਸਲ ਕੀਤਾ।

Ad Position 21
No active advertisement
ਸਕੇਟਿੰਗ ਦੇ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਦਿੱਲੀ ਪਬਲਿਕ ਸਕੂਲ ਅਤੇ ਮਿੱਤਲ ਪਰਿਵਾਰ ਦੇ ਹੋਣਹਾਰ ਬੱਚੇ। ਅਜੀਤ ਤਸਵੀਰ 12-08-2026
ਅਬੋਹਰ, 11 ਅਗਸਤ (ਤੇਜਿੰਦਰ ਸਿੰਘ ਖ਼ਾਲਸਾ)-ਪੰਜਾਬ ਸਰਕਾਰ ਵਲੋਂ ਕਰਵਾਈਆਂ ਜਾ ਰਹੀਆਂ ਸੂਬਾ ਪੱਧਰੀ ਪ੍ਰਾਇਮਰੀ ਖੇਡਾਂ ਤਹਿਤ ਜ਼ਿਲ੍ਹਾ ਪੱਧਰੀ ਅੰਡਰ-11 ਸਕੇਟਿੰਗ ਮੁਕਾਬਲੇ ਪਿੰਡ ਮਾਹੂਆਣਾ ਬੋਦਲਾ ਸਥਿਤ ਰੇਡੀਐਂਟ ਪਬਲਿਕ ਸਕੂਲ ਵਿਖੇ ਕਰਵਾਏ ਗਏ। ਇਨ੍ਹਾਂ ਮੁਕਾਬਲਿਆਂ ਵਿਚ ਅਬੋਹਰ ਦੇ ਦਿੱਲੀ ਪਬਲਿਕ ਸਕੂਲ ਦੀ ਵਿਦਿਆਰਥਣ ਦਿਆਰਾ ਮਿੱਤਲ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ 1000 ਮੀਟਰ ਸਕੇਟਿੰਗ ਵਿਚ ਸੋਨ ਤਗਮਾ ਅਤੇ 500 ਮੀਟਰ ਮੁਕਾਬਲੇ ਵਿਚ ਕਾਂਸੀ ਦਾ ਤਗਮਾ ਹਾਸਲ ਕੀਤਾ। ਇਸ ਸ਼ਾਨਦਾਰ ਪ੍ਰਦਰਸ਼ਨ ਦੇ ਆਧਾਰ ’ਤੇ ਦਿਆਰਾ ਦੀ ਹੁਣ ਸੂਬਾ ਪੱਧਰੀ ਮੁਕਾਬਲੇ ਲਈ ਚੋਣ ਹੋ ਗਈ ਹੈ। ਮਿਲੀ ਜਾਣਕਾਰੀ ਅਨੁਸਾਰ ਕੁੱਝ ਦਿਨ ਪਹਿਲਾਂ ਕਰਵਾਏ ਗਏ ਬਲਾਕ ਪੱਧਰੀ ਸਕੇਟਿੰਗ ਮੁਕਾਬਲਿਆਂ ਵਿਚ ਡੀ.ਪੀ.ਐੱਸ ਸਕੂਲ ਦੀਆਂ ਵਿਦਿਆਰਥਣਾਂ ਦਿਆਰਾ ਮਿੱਤਲ ਅਤੇ ਰਿਯਰਥ ਮਿੱਤਲ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ ਸੀ, ਜਿਸ ਦੇ ਆਧਾਰ ’ਤੇ ਦੋਵਾਂ ਦੀ ਚੋਣ ਜ਼ਿਲ੍ਹਾ ਪੱਧਰੀ ਮੁਕਾਬਲੇ ਲਈ ਹੋਈ ਸੀ। ਹੁਣ ਪਿੰਡ ਮਾਹੂਆਣਾ ਬੋਦਲਾ ਸਥਿਤ ਰੈਡੀਐਂਟ ਪਬਲਿਕ ਸਕੂਲ ਵਿਖੇ ਕਰਵਾਏ ਗਏ ਜ਼ਿਲ੍ਹਾ ਪੱਧਰੀ ਮੁਕਾਬਲੇ ਦੌਰਾਨ ਦਿਆਰਾ ਮਿੱਤਲ ਨੇ ਆਪਣੀ ਖੇਡ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ 1000 ਮੀਟਰ ਮੁਕਾਬਲੇ ਵਿਚ ਪਹਿਲਾ ਸਥਾਨ ਹਾਸਲ ਕਰਕੇ ਸੋਨ ਤਗਮਾ ਜਿੱਤਿਆ। ਇਸ ਤੋਂ ਇਲਾਵਾ 500 ਮੀਟਰ ਸਕੇਟਿੰਗ ਮੁਕਾਬਲੇ ਵਿਚ ਉਸ ਨੇ ਕਾਂਸੀ ਦਾ ਤਗਮਾ ਆਪਣੇ ਨਾਮ ਕੀਤਾ। ਉੱਥੇ ਹੀ ਰਿਯਰਥ ਮਿੱਤਲ ਨੇ ਵੀ ਬਿਹਤਰੀਨ ਖੇਡ ਭਾਵਨਾ ਦਾ ਪ੍ਰਦਰਸ਼ਨ ਕਰਦਿਆਂ 1500 ਮੀਟਰ ਮੁਕਾਬਲੇ ਵਿਚ ਚੌਥਾ ਸਥਾਨ ਹਾਸਲ ਕੀਤਾ। ਦਿਆਰਾ ਅਤੇ ਰਿਯਰਥ ਦੇ ਸ਼ਾਨਦਾਰ ਪ੍ਰਦਰਸ਼ਨ ਨਾਲ ਸਕੂਲ ਅਤੇ ਮਿੱਤਲ ਪਰਿਵਾਰ ਵਿਚ ਖ਼ੁਸ਼ੀ ਦਾ ਮਾਹੌਲ ਹੈ। ਦਿੱਲੀ ਪਬਲਿਕ ਸਕੂਲ ਪ੍ਰਬੰਧਕਾਂ ਵਲੋਂ ਦੋਨਾਂ ਖਿਡਾਰੀਆਂ ਨੂੰ ਉਨ੍ਹਾਂ ਦੀ ਸ਼ਾਨਦਾਰ ਕਾਰਗੁਜ਼ਾਰੀ ਲਈ ਵਧਾਈ ਦਿੱਤੀ ਗਈ। ਇਸ ਮੌਕੇ ਦਿਆਰਾ ਮਿੱਤਲ ਨੂੰ ਆਗਾਮੀ ਸੂਬਾ ਪੱਧਰੀ ਮੁਕਾਬਲੇ ਲਈ ਸ਼ੁੱਭਕਾਮਨਾਵਾਂ ਦਿੰਦਿਆਂ ਬੱਚਿਆਂ ਦੇ ਸੁਨਹਿਰੇ ਭਵਿੱਖ ਦੀ ਕਾਮਨਾ ਕੀਤੀ ਗਈ।
Ad Position 22
No active advertisement
ਪਿਛਲੀ ਖ਼ਬਰ ਗੋਪੀ ਚੰਦ ਆਰਿਆ ਮਹਿਲਾ ਕਾਲਜ ’ਚ ਤਿੰਨ ਰੋਜ਼ਾ ਵਿਦਿਆਰਥੀ ਜਾਣ ਪਹਿਚਾਣ ਪ੍ਰੋਗਰਾਮ ਕਰਵਾਇਆ ਅਗਲੀ ਖ਼ਬਰ ਜੇਲ੍ਹ ਭਰੋ ਅੰਦੋਲਨ ਤਹਿਤ ਕਿਸਾਨਾਂ-ਮਜ਼ਦੂਰਾਂ ਵਲੋਂ ਡੀ.ਸੀ ਦਫ਼ਤਰ ਅੱਗੇ ਧਰਨਾ
Ad Position 24