12-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-08-2026

ਗੋਪੀ ਚੰਦ ਆਰਿਆ ਮਹਿਲਾ ਕਾਲਜ ’ਚ ਤਿੰਨ ਰੋਜ਼ਾ ਵਿਦਿਆਰਥੀ ਜਾਣ ਪਹਿਚਾਣ ਪ੍ਰੋਗਰਾਮ ਕਰਵਾਇਆ

ਅਬੋਹਰ, 11 ਅਗਸਤ (ਤੇਜਿੰਦਰ ਸਿੰਘ ਖ਼ਾਲਸਾ)-ਗੋਪੀ ਚੰਦ ਆਰਿਆ ਮਹਿਲਾ ਕਾਲਜ ਅਬੋਹਰ ’ਚ ਨਵੇਂ ਦਾਖਲ ਹੋਏ ਵਿਦਿਆਰਥੀਆਂ ਲਈ ਤਿੰਨ ਦਿਨਾਂ ਵਿਦਿਆਰਥੀ ਜਾਣ ਪਹਿਚਾਣ ਪ੍ਰੋਗਰਾਮ ਕਰਵਾਇਆ ਗਿਆ। ਜਿਸ ਦਾ ਉਦੇਸ਼ ਵਿਦਿਆਰਥੀਆਂ ਨੂੰ ਕਾਲਜ ਦੇ ਅਕਾਦਮਿਕ ਮਾਹੌਲ, ਵੱਖ-ਵੱਖ ਵਿਭਾਗਾਂ, ਸਹੂਲਤਾਂ, ਗਤੀਵਿਧੀਆਂ ਅਤੇ ਵਿਦਿਆਰਥੀਆਂ ਲਈ ਉਪਲਬਧ ਮੌਕਿਆਂ ਤੋਂ ਜਾਣੂ ਕਰਵਾਉਣਾ ਅਤੇ ਉਨ੍ਹਾਂ ਨੂੰ ਕਾਲਜ ਜੀਵਨ ਲਈ ਸਹਿਜ ਅਤੇ ਆਤਮਵਿਸ਼ਵਾਸੀ ਬਣਾਉਣਾ ਸੀ।

Ad Position 21
No active advertisement
ਗੋਪੀ ਚੰਦ ਕਾਲਜ ਵਿਚ ਕਰਵਾਏ ਵਿਸ਼ੇਸ਼ ਪ੍ਰੋਗਰਾਮ ਦੌਰਾਨ ਸੰਬੋਧਨ ਕਰਦੇ ਹੋਏ ਬੁਲਾਰੇ ਅਤੇ ਹਾਜ਼ਰ ਵਿਦਿਆਰਥਣਾਂ। ਤਸਵੀਰ-ਤੇਜਿੰਦਰ ਸਿੰਘ ਖ਼ਾਲਸਾ 12-08-2026
ਅਬੋਹਰ, 11 ਅਗਸਤ (ਤੇਜਿੰਦਰ ਸਿੰਘ ਖ਼ਾਲਸਾ)-ਗੋਪੀ ਚੰਦ ਆਰਿਆ ਮਹਿਲਾ ਕਾਲਜ ਅਬੋਹਰ ’ਚ ਨਵੇਂ ਦਾਖਲ ਹੋਏ ਵਿਦਿਆਰਥੀਆਂ ਲਈ ਤਿੰਨ ਦਿਨਾਂ ਵਿਦਿਆਰਥੀ ਜਾਣ ਪਹਿਚਾਣ ਪ੍ਰੋਗਰਾਮ ਕਰਵਾਇਆ ਗਿਆ। ਜਿਸ ਦਾ ਉਦੇਸ਼ ਵਿਦਿਆਰਥੀਆਂ ਨੂੰ ਕਾਲਜ ਦੇ ਅਕਾਦਮਿਕ ਮਾਹੌਲ, ਵੱਖ-ਵੱਖ ਵਿਭਾਗਾਂ, ਸਹੂਲਤਾਂ, ਗਤੀਵਿਧੀਆਂ ਅਤੇ ਵਿਦਿਆਰਥੀਆਂ ਲਈ ਉਪਲਬਧ ਮੌਕਿਆਂ ਤੋਂ ਜਾਣੂ ਕਰਵਾਉਣਾ ਅਤੇ ਉਨ੍ਹਾਂ ਨੂੰ ਕਾਲਜ ਜੀਵਨ ਲਈ ਸਹਿਜ ਅਤੇ ਆਤਮਵਿਸ਼ਵਾਸੀ ਬਣਾਉਣਾ ਸੀ। ਪ੍ਰੋਗਰਾਮ ਦੇ ਪਹਿਲੇ ਦਿਨ ਕਾਲਜ ਦੇ ਪ੍ਰਿੰਸੀਪਲ ਡਾ.ਰੇਖਾ ਸੂਦ ਹਾਂਡਾ ਨੇ ਵਿਦਿਆਰਥੀਆਂ ਨਾਲ ਸੰਵਾਦ ਕਰਦੇ ਹੋਏ ਉਨ੍ਹਾਂ ਦਾ ਸਵਾਗਤ ਕੀਤਾ। ਉਨ੍ਹਾਂ ਵਿਦਿਆਰਥੀਆਂ ਨੂੰ ਆਪਣੇ ਟੀਚੇ ਨਿਰਧਾਰਿਤ ਕਰਨ, ਅਨੁਸ਼ਾਸਨ ਨਾਲ ਪੜ੍ਹਾਈ ਕਰਨ ਅਤੇ ਕਾਲਜ ਦੀਆਂ ਵੱਖ-ਵੱਖ ਗਤੀਵਿਧੀਆਂ ਵਿਚ ਸਰਗਰਮੀ ਨਾਲ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ। ਇਸ ਤੋਂ ਬਾਅਦ ਇੰਡਕਸ਼ਨ ਪ੍ਰੋਗਰਾਮ ਇੰਚਾਰਜ ਸ਼੍ਰੀਮਤੀ ਪ੍ਰਿਧੀ ਕਟਾਰੀਆ ਨੇ ਵਿਦਿਆਰਥੀਆਂ ਨੂੰ ਇੰਡਕਸ਼ਨ ਪ੍ਰੋਗਰਾਮ ਦੀ ਰੂਪਰੇਖਾ ਅਤੇ ਕਾਲਜ ਦੀਆਂ ਵੱਖ-ਵੱਖ ਗਤੀਵਿਧੀਆਂ ਬਾਰੇ ਜਾਣਕਾਰੀ ਦਿੱਤੀ। ਦੂਜੇ ਦਿਨ ਵਿਦਿਆਰਥੀਆਂ ਨੂੰ ਵੱਖ-ਵੱਖ ਵਿਸ਼ਿਆਂ ਅਤੇ ਰੁਚੀ ਆਧਾਰਿਤ ਖੇਤਰਾਂ ਤੋਂ ਜਾਣੂ ਕਰਵਾਇਆ ਗਿਆ। ਫਾਈਨ ਆਰਟਸ, ਕਾਮਰਸ, ਕੰਪਿਊਟਰ, ਫ਼ੈਸ਼ਨ ਅਤੇ ਬਿਊਟੀ ਨਾਲ ਸਬੰਧਿਤ ਵਿਭਾਗਾਂ ਬਾਰੇ ਜਾਣਕਾਰੀ ਦਿੰਦੇ ਹੋਏ ਵਿਦਿਆਰਥੀਆਂ ਨੂੰ ਇਨ੍ਹਾਂ ਖੇਤਰਾਂ ਵਿਚ ਸਿੱਖਿਆ ਦੇ ਨਾਲ-ਨਾਲ ਆਪਣਾ ਭਵਿੱਖ ਬਣਾਉਣ ਦੀਆਂ ਸੰਭਾਵਨਾਵਾਂ ਬਾਰੇ ਵੀ ਜਾਣੂ ਕਰਵਾਇਆ ਗਿਆ। ਤੀਜੇ ਦਿਨ ਵਿਦਿਆਰਥੀਆਂ ਨੂੰ ਕਾਲਜ ਵਿਚ ਸਰਗਰਮ ਵੱਖ-ਵੱਖ ਸੰਸਥਾਵਾਂ ਅਤੇ ਵਿਦਿਆਰਥੀ ਗਤੀਵਿਧੀਆਂ ਦੀ ਜਾਣਕਾਰੀ ਦਿੱਤੀ ਗਈ। ਵਿਦਿਆਰਥੀਆਂ ਨੂੰ ਸਕਾਲਰਸ਼ਿਪ, ਐਨ.ਸੀ.ਸੀ, ਐਨ.ਐੱਸ.ਐੱਸ, ਰੈੱਡ ਰਿਬਨ ਕਲੱਬ, ਲਾਇਬ੍ਰੇਰੀ ਅਤੇ ਈਕੋ ਕਲੱਬ ਬਾਰੇ ਵਿਸਥਾਰਪੂਰਵਕ ਦੱਸਿਆ ਗਿਆ। ਤਿੰਨ ਦਿਨਾਂ ਵਿਚ ਆਯੋਜਿਤ ਵੱਖ-ਵੱਖ ਸੈਸ਼ਨਾਂ ਨੇ ਵਿਦਿਆਰਥੀਆਂ ਨੂੰ ਨਾ ਸਿਰਫ਼ ਕਾਲਜ ਦੀ ਕਾਰਜਪ੍ਰਣਾਲੀ ਤੋਂ ਜਾਣੂ ਕਰਵਾਇਆ, ਸਗੋਂ ਉਨ੍ਹਾਂ ਨੂੰ ਆਪਣੀ ਰੁਚੀ ਅਤੇ ਪ੍ਰਤਿਭਾ ਅਨੁਸਾਰ ਅੱਗੇ ਵਧਣ ਲਈ ਇਕ ਸਕਾਰਾਤਮਿਕ ਦਿਸ਼ਾ ਵੀ ਪ੍ਰਦਾਨ ਕੀਤੀ। ਪ੍ਰੋਗਰਾਮ ਦੇ ਸਫਲ ਆਯੋਜਨ ਵਿਚ ਇੰਡਕਸ਼ਨ ਪ੍ਰੋਗਰਾਮ ਇੰਚਾਰਜ ਪਰਿਧੀ ਕਟਾਰੀਆ, ਤਕਨੀਕੀ ਸਹਿਯੋਗੀ ਸ਼੍ਰੀ ਸੁਨੀਲ ਉਪਨੇਜਾ ਅਤੇ ਡਾ.ਅਮਰਦੀਪ ਸਿੰਘ ਅਤੇ ਵੱਖ-ਵੱਖ ਵਿਭਾਗਾਂ ਦੇ ਪ੍ਰੋਫੈਸਰਾਂ ਦਾ ਮਹੱਤਵਪੂਰਨ ਯੋਗਦਾਨ ਰਿਹਾ ਅਤੇ ਮੰਚ ਸੰਚਾਲਨ ਮੈਡਮ ਆਰੁਸ਼ੀ ਨੇ ਕੀਤਾ। ਪ੍ਰਿੰਸੀਪਲ ਡਾ.ਰੇਖਾ ਸੂਦ ਹਾਂਡਾ ਨੇ ਆਯੋਜਨ ਦੀ ਸਫਲਤਾ ਤੇ ਸਾਰੇ ਸਹਿਯੋਗੀ ਮੈਂਬਰਾਂ ਨੂੰ ਵਧਾਈ ਦਿੰਦੇ ਹੋਏ ਵਿਦਿਆਰਥੀਆਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ।
Ad Position 22
No active advertisement
ਪਿਛਲੀ ਖ਼ਬਰ ਐੱਸ.ਆਈ.ਆਰ.-2026 ਤਹਿਤ ਫ਼ਾਜ਼ਿਲਕਾ ’ਚ ਚੋਣ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਸਿਖਲਾਈ ਦਿੱਤੀ ਅਗਲੀ ਖ਼ਬਰ ਲੌਰੀਅਲ ਸਕੂਲ ਦੇ ਮਿਆਂਕ ਨੇ 200 ਮੀਟਰ ਦੌੜ ’ਚ ਜਿੱਤਿਆ ਚਾਂਦੀ ਦਾ ਤਗਮਾ, ਨੈਸ਼ਨਲ ਲਈ ਹੋਈ ਚੋਣ
Ad Position 24