11-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-08-2026

ਐੱਸ.ਆਈ.ਆਰ.-2026 ਤਹਿਤ ਫ਼ਾਜ਼ਿਲਕਾ ’ਚ ਚੋਣ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਸਿਖਲਾਈ ਦਿੱਤੀ

ਫ਼ਾਜ਼ਿਲਕਾ, 11 ਅਗਸਤ(ਦਵਿੰਦਰ ਪਾਲ ਸਿੰਘ)-ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਫ਼ਾਜ਼ਿਲਕਾ ਸ਼੍ਰੀਮਤੀ ਅਮਰਪ੍ਰੀਤ ਕੌਰ ਸੰਧੂ ਦੀਆਂ ਹਦਾਇਤਾਂ ’ਤੇ ’ਸਪੈਸ਼ਲ ਇੰਟੈਂਸਿਵ ਰਿਵੀਜ਼ਨ 2026’ ਦੇ ਦੂਜੇ ਪੜਾਅ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਨ ਲਈ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਇਕ ਵਿਸ਼ੇਸ਼ ਸਿਖਲਾਈ ਕੈਂਪ ਲਗਾਇਆ ਗਿਆ। ਇਸ ਵਿਚ ਚਾਰੇ ਵਿਧਾਨ ਸਭਾ ਚੋਣ ਹਲਕਿਆਂ ਦੇ ਏ.

Ad Position 21
No active advertisement
ਅਜੀਤ ਡੈਸਕ 12-08-2026
ਫ਼ਾਜ਼ਿਲਕਾ, 11 ਅਗਸਤ(ਦਵਿੰਦਰ ਪਾਲ ਸਿੰਘ)-ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਫ਼ਾਜ਼ਿਲਕਾ ਸ਼੍ਰੀਮਤੀ ਅਮਰਪ੍ਰੀਤ ਕੌਰ ਸੰਧੂ ਦੀਆਂ ਹਦਾਇਤਾਂ ’ਤੇ ’ਸਪੈਸ਼ਲ ਇੰਟੈਂਸਿਵ ਰਿਵੀਜ਼ਨ 2026’ ਦੇ ਦੂਜੇ ਪੜਾਅ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਨ ਲਈ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਇਕ ਵਿਸ਼ੇਸ਼ ਸਿਖਲਾਈ ਕੈਂਪ ਲਗਾਇਆ ਗਿਆ। ਇਸ ਵਿਚ ਚਾਰੇ ਵਿਧਾਨ ਸਭਾ ਚੋਣ ਹਲਕਿਆਂ ਦੇ ਏ.ਈ.ਆਰ.ਓ, ਵਾਧੂ ਏ.ਈ.ਆਰ.ਓ.ਅਤੇ ਡਾਕੂਮੈਂਟ ਵੈਰੀਫਿਕੇਸ਼ਨ ਸੈੱਲ ਦੇ ਅਧਿਕਾਰੀਆਂ ਨੇ ਭਾਗ ਲਿਆ। ਟਰੇਨਿੰਗ ਦੌਰਾਨ ਜ਼ਿਲ੍ਹਾ ਪੱਧਰੀ ਮਾਸਟਰ ਟਰੇਨਰ ਸੰਦੀਪ ਅਨੇਜਾ ਨੇ ਅਧਿਕਾਰੀਆਂ ਨੂੰ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਇੰਨ-ਬਿੰਨ ਪਾਲਨਾ ਕਰਨ ਅਤੇ ਵੋਟਰ ਸੂਚੀਆਂ ਦੀ ਸੁਧਾਈ ਦਾ ਕੰਮ ਪਾਰਦਰਸ਼ੀ ਢੰਗ ਨਾਲ ਨਿਪਟਾਉਣ ਬਾਰੇ ਜਾਣਕਾਰੀ ਦਿੱਤੀ। ਇਸ ਮੌਕੇ ਚੋਣ ਤਹਿਸੀਲਦਾਰ ਸ਼੍ਰੀਮਤੀ ਵਿਭੂ ਜੈਨ, ਚੋਣ ਕਾਨੂੰਗੋ ਨਵਜੋਤ ਸਿੰਘ, ਚੋਣ ਕਾਨੂੰਗੋ ਰਵੀ ਕਾਂਤ ਅਤੇ ਜ਼ਿਲ੍ਹਾ ਚੋਣ ਦਫ਼ਤਰ ਦਾ ਸਮੁੱਚਾ ਸਟਾਫ਼ ਹਾਜ਼ਰ ਸੀ।
Ad Position 22
No active advertisement
ਪਿਛਲੀ ਖ਼ਬਰ ਪਿੰਡ ਤੂਤ ਵਾਲਾ ਦੇ ਖੇਤਾਂ ’ਚ ਡਿੱਗਿਆ ਡਰੋਨ ਅਗਲੀ ਖ਼ਬਰ ਗੋਪੀ ਚੰਦ ਆਰਿਆ ਮਹਿਲਾ ਕਾਲਜ ’ਚ ਤਿੰਨ ਰੋਜ਼ਾ ਵਿਦਿਆਰਥੀ ਜਾਣ ਪਹਿਚਾਣ ਪ੍ਰੋਗਰਾਮ ਕਰਵਾਇਆ
Ad Position 24