13-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-08-2026

ਸਿਵਲ ਹਸਪਤਾਲ ਅਬੋਹਰ ਵਿਖੇ ਅੱਖਾਂ ਦਾ ਮੁਫ਼ਤ ਜਾਂਚ ਕੈਂਪ ਲਗਾਇਆ

ਅਬੋਹਰ, 12 ਅਗਸਤ (ਸੁਖਜੀਤ ਸਿੰਘ ਬਰਾੜ)-ਸਿਹਤ ਵਿਭਾਗ ਵਲੋਂ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਤਹਿਤ ਸਿਵਲ ਹਸਪਤਾਲ ਅਬੋਹਰ ਵਿਖੇ ਐੱਸ. ਐੱਮ.

Ad Position 21
No active advertisement
ਅਜੀਤ ਡੈਸਕ 13-08-2026
ਅਬੋਹਰ, 12 ਅਗਸਤ (ਸੁਖਜੀਤ ਸਿੰਘ ਬਰਾੜ)-ਸਿਹਤ ਵਿਭਾਗ ਵਲੋਂ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਤਹਿਤ ਸਿਵਲ ਹਸਪਤਾਲ ਅਬੋਹਰ ਵਿਖੇ ਐੱਸ.ਐੱਮ.ਓ.ਡਾ. ਸੁਮੀਤ ਸਿੰਘ ਦੀ ਅਗਵਾਈ ਹੇਠ ਅੱਖਾਂ ਦਾ ਮੁਫ਼ਤ ਜਾਂਚ ਕੈਂਪ ਲਗਾਇਆ ਗਿਆ। ਇਸ ਕੈਂਪ ਦਾ ਮੁੱਖ ਉਦੇਸ਼ ਲੋੜਵੰਦਾਂ ਦੀਆਂ ਅੱਖਾਂ ਦੀ ਜਾਂਚ ਕਰਕੇ ਉਨ੍ਹਾਂ ਨੂੰ ਦਵਾਈਆਂ ਅਤੇ ਐਨਕਾਂ ਵੰਡਣਾ ਸੀ। ਅੱਖਾਂ ਦੇ ਰੋਗਾਂ ਦੇ ਮਾਹਿਰ ਡਾ. ਸ਼ਾਲੂ ਸਮਰੀਆ ਨੇ ਦੱਸਿਆ ਕਿ ’ਨੈਸ਼ਨਲ ਪ੍ਰੋਗਰਾਮ ਫ਼ਾਰ ਕੰਟਰੋਲ ਆਫ਼ ਬਲਾਈਂਡਨੈੱਸ’ ਤਹਿਤ ਲਗਾਏ ਇਸ ਕੈਂਪ ਵਿਚ 100 ਮਰੀਜ਼ਾਂ ਦੀ ਜਾਂਚ ਕੀਤੀ ਗਈ ਅਤੇ 45 ਸਾਲ ਤੋਂ ਵੱਧ ਉਮਰ ਦੇ 40 ਲੋੜਵੰਦ ਮਰੀਜ਼ਾਂ ਨੂੰ ਮੁਫ਼ਤ ਐਨਕਾਂ ਤੇ ਦਵਾਈਆਂ ਦਿੱਤੀਆਂ ਗਈਆਂ। ਓਪਥੈਲਮਿਕ ਅਫ਼ਸਰ ਮਾਂਗੀ ਲਾਲ ਨੇ ਦੱਸਿਆ ਕਿ ਚਿੱਟੇ ਮੋਤੀਏ ਤੋਂ ਪੀੜਤ 6 ਮਰੀਜ਼ਾਂ ਨੂੰ ਆਪ੍ਰੇਸ਼ਨ ਲਈ ਪ੍ਰੇਰਿਤ ਕੀਤਾ ਗਿਆ ਹੈ। ਮਾਸ ਮੀਡੀਆ ਵਿੰਗ ਵਲੋਂ ਲੋਕਾਂ ਨੂੰ ਸਰਕਾਰ ਵਲੋਂ ਲਗਾਏ ਜਾ ਰਹੇ ਇਨ੍ਹਾਂ ਕੈਂਪਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ ਦੀ ਅਪੀਲ ਕੀਤੀ ਗਈ। ਇਸ ਮੌਕੇ ਡਾ. ਸੁਰੇਸ਼ ਕੰਬੋਜ, ਵਿਨੋਦ ਖੁਰਾਨਾ, ਮਨਬੀਰ ਸਿੰਘ ਅਤੇ ਦਿਵੇਸ਼ ਕੁਮਾਰ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਲਾਲਾ ਜਗਤ ਨਰਾਇਣ ਐਜੂਕੇਸ਼ਨ ਕਾਲਜ ’ਚ ਰਾਸ਼ਟਰੀ ਲਾਇਬ੍ਰੇਰੀਅਨ ਦਿਵਸ ਮਨਾਇਆ ਅਗਲੀ ਖ਼ਬਰ ਦਸੰਬਰ 2025 ਤੋਂ ਨਵੰਬਰ 2026 ਤੱਕ ਬੀ.ਐਲ.ਓ.ਦੀਆਂ ਡਿਊਟੀਆਂ ਲਗਾਉਣ ਨਾਲ ਬੱਚਿਆਂ ਦੀ ਪੜ੍ਹਾਈ ’ਤੇ ਪੈ ਰਿਹਾ ਹੈ ਮਾੜਾ ਅਸ...
Ad Position 24